ਪੰਜਾਬ 'ਚ ਗਰਮੀ ਦਾ ਕਹਿਰ, ਬਠਿੰਡਾ-ਪਟਿਆਲਾ 46 ਡਿਗਰੀ ਨਾਲ ਤਪੇ

By  Ravinder Singh June 9th 2022 01:04 PM

ਚੰਡੀਗੜ੍ਹ : ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਅਜੇ ਤੱਕ ਰਾਹਤ ਨਹੀਂ ਮਿਲੀ ਹੈ। ਵੀਰਵਾਰ ਨੂੰ ਵੀ ਲੋਕਾਂ ਨੂੰ ਕੜਾਕੇ ਦੀ ਗਰਮੀ ਝੱਲਣੀ ਪਈ। ਸੂਬੇ ਦੇ ਦੋ ਜ਼ਿਲ੍ਹਿਆਂ ਬਠਿੰਡਾ ਅਤੇ ਪਟਿਆਲਾ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 10 ਜੂਨ ਤੋਂ ਬਾਅਦ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਕੀਤੀ ਜਾ ਰਹੀ ਹੈ। ਪੰਜਾਬ 'ਚ ਗਰਮੀ ਦਾ ਕਹਿਰ, ਬਠਿੰਡਾ-ਪਟਿਆਲਾ 46 ਡਿਗਰੀ ਨਾਲ ਤਪੇਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਝੇ ਅਧੀਨ ਪੈਂਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਤੱਤੀਆਂ ਹਵਾਵਾਂ ਦਾ ਦੌਰ ਜਾਰੀ ਹੈ। ਇਸ ਦੇ ਨਾਲ ਹੀ ਦੋਆਬੇ ਦੇ ਹੁਸ਼ਿਆਰਪੁਰ, ਨਵਾਂਸ਼ਹਿਰ 'ਚ ਰਹਿਣ ਵਾਲੇ ਲੋਕਾਂ ਨੂੰ ਗਰਮ ਹਵਾਵਾਂ ਤੋਂ ਰਾਹਤ ਮਿਲੇਗੀ। ਦੋਆਬਾ ਦੇ ਦੋ ਹੋਰ ਜ਼ਿਲ੍ਹਿਆਂ ਕਪੂਰਥਲਾ ਅਤੇ ਜਲੰਧਰ ਵਿੱਚ ਲੋਕਾਂ ਨੂੰ ਤੇਜ਼ ਗਰਮ ਹਵਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ 'ਚ ਗਰਮੀ ਦਾ ਕਹਿਰ, ਬਠਿੰਡਾ-ਪਟਿਆਲਾ 46 ਡਿਗਰੀ ਨਾਲ ਤਪੇਪੱਛਮੀ ਮਾਲਵੇ ਦੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਦੇ ਨਾਲ-ਨਾਲ ਪੂਰਬੀ ਮਾਲਵੇ ਦੇ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਨੂੰ ਕੜਾਕੇ ਦੀ ਗਰਮੀ ਝੱਲਣੀ ਪਵੇਗੀ। ਮੌਸਮ ਵਿਭਾਗ ਨੇ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜ਼ਿਆਦਾ ਸਮਾਂ ਘਰ ਵਿੱਚ ਰਹੋ। ਪੰਜਾਬ 'ਚ ਗਰਮੀ ਦਾ ਕਹਿਰ, ਬਠਿੰਡਾ-ਪਟਿਆਲਾ 46 ਡਿਗਰੀ ਨਾਲ ਤਪੇਜੇ ਘਰਾਂ ਵਿਚੋਂ ਬਾਹਰ ਜਾਣਾ ਵੀ ਪਵੇ ਤਾਂ ਵੀ ਪਾਣੀ ਅਤੇ ਹੋਰ ਜ਼ਰੂਰੀ ਸਮਾਨ ਨਾਲ ਲੈ ਕੇ ਜਾਣਾ ਚਾਹੀਦਾ ਹੈ। ਬੁੱਧਵਾਰ ਨੂੰ ਪਟਿਆਲਾ ਅਤੇ ਬਠਿੰਡਾ ਜ਼ਿਲ੍ਹੇ ਸਭ ਤੋਂ ਗਰਮ ਰਹੇ। ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਅਤੇ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 46.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 10 ਜੂਨ ਤੋਂ ਬਾਅਦ ਗਰਮੀ ਤੋਂ ਰਾਹਤ ਮਿਲਣ ਦੀ ਪੇਸ਼ੀਨਗੋਈ ਕੀਤੀ ਹੈ। ਇਹ ਵੀ ਪੜ੍ਹੋ : CM ਦੀ ਰਿਹਾਇਸ਼ ਅੱਗੇ ਕਾਂਗਰਸੀ ਆਗੂਆਂ ਵੱਲੋਂ ਧਰਨਾ: ਭਗਵੰਤ ਮਾਨ ਦੇ ਨਾ ਮਿਲਣ ਕਾਰਨ ਭੜਕੇ

Related Post