ਪੰਜਾਬ 'ਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਵੱਲੋਂ ਮਿਲੀ ਚੇਤਾਵਨੀ

By  Tanya Chaudhary March 30th 2022 01:20 PM -- Updated: March 30th 2022 01:27 PM

Punjab Weather Updates: ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਦੇ ਮਿਜਾਜ਼ ਸਮਝ ਵਿਚ ਨਹੀਂ ਆ ਰਹੇ। ਮਾਰਚ ਦੇ ਮਹੀਨੇ ਵਿਚ ਹੀ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਇਸ ਸਾਲ ਗਰਮੀ ਨੇ ਏਨੀ ਛੇਤੀ ਆ ਕੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਵਿੱਚ ਇਸ ਹਫਤੇ ਗਰਮੀ ਦਾ ਕਹਿਰ ਲੋਕਾਂ ਨੂੰ ਪਰੇਸ਼ਾਨ ਕਰ ਸਕਦਾ ਹੈ। ਜੇਕਰ ਗੱਲ ਕਰੀਏ ਭਾਰਤੀ ਮੌਸਮ ਵਿਭਾਗ (IMD) ਤਾਂ ਮੌਸਮ ਵਿਭਾਗ ਅਨੁਸਾਰ 31 ਮਾਰਚ ਦੌਰਾਨ ਪੰਜਾਬ ਵਿੱਚ Heat Wave ਵਗ ਸਕਦੀ ਹੈ।ਪੰਜਾਬ 'ਚ ਗਰਮੀ ਨੇ ਤੋੜੇ Record ਦੱਸਣਯੋਗ ਇਹ ਹੈ ਕਿ ਮੌਸਮ ਵਿਭਾਗ ਅਨੁਸਾਰ ਤਾਪਮਾਨ ਵੀ 41 ਡਿਗਰੀ ਤੱਕ ਜਾਣ ਦੀ ਸੰਭਾਵਨਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਮੀਂਹ ਨਾ ਪੈਣ ਕਾਰਨ ਗਰਮੀ ਵਿੱਚ ਵਾਧਾ ਵੀ ਹੋਵੇਗਾ। ਇਸ ਦੇ ਨਾਲ ਹੀ ਅਗਲੇ 8 ਤੋਂ 10 ਦਿਨਾਂ ਤੱਕ ਮੀਂਹ ਨਹੀਂ ਪਵੇਗਾ ਅਤੇ ਤੇਜ਼ ਧੁੱਪ ਦੇਖਣ ਨੂੰ ਮਿਲੇਗੀ ਜਿਸ ਕਾਰਨ ਤਾਪਮਾਨ ਵਧੇਗਾ। ਇਹ ਵੀ ਪੜ੍ਹੋ : ਥਾਣੇਦਾਰ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਇਸ ਦੇ ਨਾਲ ਹੀ ਦਿੱਲੀ ਅਤੇ ਦੱਖਣੀ ਹਰਿਆਣਾ ਦੇ ਵੱਖ-ਵੱਖ ਹਿੱਸਿਆਂ 'ਚ ਲੂ ਦੇ ਹਾਲਾਤ ਬਣੇ ਰਹਿਣਗੇ। ਇਸ ਸਬੰਧੀ ਮੌਸਮ ਵਿਭਾਗ ਨੇ ਮੌਸਮ ਦੀ ਭਵਿੱਖਬਾਣੀ ਕਰਦਿਆਂ ਚੇਤਾਵਨੀ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਫ਼ਤੇ ਦੇ ਅੰਤ ਤੱਕ ਤਾਪਮਾਨ ਵੱਧ ਤੋਂ ਵੱਧ 38 ਡਿਗਰੀ ਅਤੇ ਘੱਟੋ-ਘੱਟ 19 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਵੀ ਸੰਭਾਵਨਾ ਹੈ।ਪੰਜਾਬ 'ਚ ਗਰਮੀ ਨੇ ਤੋੜੇ Record ਇਹ ਵੀ ਪੜ੍ਹੋ : ਹਰਨਾਜ਼ ਕੌਰ ਸੰਧੂ ਦਾ ਵੱਡਾ ਬਿਆਨ, ਕਿਹਾ-ਮੈਂ ਭਗਵੰਤ ਮਾਨ ਦੀ ਫ਼ੈਨ ਹਾਂ ਦੱਸਨਯੋਗ ਇਹ ਵੀ ਹੈ ਕਿ ਇਸ ਸਮੇਂ ਪੰਜਾਬ ਦੇ ਲੱਗਭਗ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਤੇਜ਼ ਧੁੱਪ ਦੇ ਨਾਲ ਮੌਸਮ ਵੀ ਖੁਸ਼ਕ ਰਹੇਗਾ। ਇਸ ਤੋਂ ਇਲਾਵਾ ਬਹੁਤਿਆਂ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ (Air Quality Index) ਅੰਕ ਮੱਧਮ ਸ਼੍ਰੇਣੀ ਵਿੱਚ ਹੈ ਤੇ ਇਸ ਦੇ ਨਾਲ ਹੀ ਇਸ ਹਫਤੇ ਵੀ ਇਸੇ ਸ਼੍ਰੇਣੀ 'ਚ ਰਹਿਣ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਪੰਜਾਬ ਦੇ ਇਨ੍ਹਾਂ ਵੱਡੇ ਜ਼ਿਲ੍ਹਿਆਂ ਦੇ ਮੌਸਮ ਦਾ ਹਾਲ ਪੰਜਾਬ 'ਚ ਗਰਮੀ ਨੇ ਤੋੜੇ Record ਜਲੰਧਰ ਵੱਧ ਤੋਂ ਵੱਧ ਤਾਪਮਾਨ- 36 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ- 19 ਡਿਗਰੀ ਸੈਲਸੀਅਸ ਇਸ ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ- 37 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ- 17 ਡਿਗਰੀ ਸੈਲਸੀਅਸ ਲੁਧਿਆਣਾ ਵੱਧ ਤੋਂ ਵੱਧ ਤਾਪਮਾਨ- 37 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ- 19 ਡਿਗਰੀ ਸੈਲਸੀਅਸ ਇਸ ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ- 38 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ- 17 ਡਿਗਰੀ ਸੈਲਸੀਅਸ ਪਟਿਆਲਾ ਵੱਧ ਤੋਂ ਵੱਧ ਤਾਪਮਾਨ- 36 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ- 19 ਡਿਗਰੀ ਸੈਲਸੀਅਸ ਇਸ ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ- 38 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ- 19 ਡਿਗਰੀ ਸੈਲਸੀਅਸ -PTC News

Related Post