ਸਿੱਖਸ ਫਾਰ ਜਸਟਿਸ ਸੰਸਥਾ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

By  Pardeep Singh May 25th 2022 01:37 PM -- Updated: May 25th 2022 03:15 PM

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਦੇਸ਼ਧਰੋਹ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਜ਼ਮਾਨਤ ਦਿੱਤੀ ਗਈ ਹੈ। ਸਿੱਖਸ ਫਾਰ ਜਸਟਿਸ ਦਾ ਮੁਖੀ ਗੁਰਪਤਵੰਤ ਸਿੰਘ ਪਨੂੰ ਵਿਰੁੱਧ ਵੀ ਕੇਸ ਦਰਜ ਕੀਤਾ ਹੋਇਆ ਪਰ ਉਹ ਵਿਦੇਸ਼ ਵਿੱਚ ਹੋਣ ਕਰਕੇ ਉਸ ਨੂੰ ਭਗੋੜਾ ਕਰਾਰ ਦਿੱਤਾ ਗਿਆ ਹੈ।  ਤੁਹਾਨੂੰ ਦੱਸ ਦੇਈਏ ਕਿ ਧਰਮਿੰਦਰ ਸਿੰਘ ਫੌਜੀ ਅਤੇ ਕ੍ਰਿਪਾਲ ਸਿੰਘ ਉੱਤੇ 2018 ਵਿੱਚ ਦੇਸ਼ਧ੍ਰੋਹ ਦਾ ਮੁਕਾਦਮਾ ਦਰਜ ਕੀਤਾ ਗਿਆ ਹੈ।


ਇਸ ਬਾਰੇ  ਵਕੀਲ ਅਰਨਵ ਸੂਦ ਦਾ ਕਹਿਣਾ ਹੈ ਕਿ ਇਹ ਕੇਸ 2018 ਵਿੱਚ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਸੀ ਕਿ ਇਹ ਮਾਮਲਾ ਪੰਜਾਬ ਪੁਲਿਸ ਨੇ ਦਰਜ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਹੈ ਮੁਲਜ਼ਮਾਂ ਉੱਤੇ ਮੁੱਖ ਇਲਜ਼ਾਮ ਸਨ ਉਹ ਸਿੱਖ ਫਾਰ ਜਸਟਿਸ ਨਾਲ ਸਬੰਧ ਰੱਖਦੇ ਸਨ ਅਤੇ ਦੇਸ਼ ਵਿਰੋਧੀ ਗਤੀਵਿਧੀਆ ਵਿੱਚ ਕੰਮ ਕਰ ਰਹੇ ਹਨ।


ਵਕੀਲ ਦਾ ਕਹਿਣਾ ਹੈ ਕਿ ਦੇਸ਼ਧ੍ਰੋਹ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਵੀ ਨਵੇਂ ਆਡਰ ਆਏ ਸਨ। ਉਨ੍ਹਾਂ ਨੇ ਕਿਹਾ ਹੈ ਕਿ ਇਸ ਕੇਸ ਵਿੱਚ ਜਾਂਚ ਕੀਤੀ ਗਈ ਪਰ ਕੋਈ ਠੋਸ ਸਬੂਤ ਨਾ ਹੋਣ ਕਰਕੇ ਧਰਮਿੰਦਰ ਸਿੰਘ ਫੌਜੀ ਅਤੇ ਕ੍ਰਿਪਾਲ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਾਈਕੋਰਟ ਵੱਲੋਂ ਖਾਸ ਹਦਾਇਤਾਂ ਦੇ ਕੇ ਜ਼ਮਾਨਤ ਦਿੱਤੀ ਗਈ ਹੈ।



ਇਹ ਵੀ ਪੜ੍ਹੋ:ਕਪਿਲ ਸਿੱਬਲ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ



-PTC News

Related Post