ਕੁਮਾਰ ਵਿਸ਼ਵਾਸ ਨੂੰ ਹਾਈਕੋਰਟ ਤੋਂ ਰਾਹਤ, 22 ਅਗਸਤ ਤੱਕ ਲੱਗੀ ਗ੍ਰਿਫਤਾਰੀ ’ਤੇ ਰੋਕ

By  Pardeep Singh July 4th 2022 01:12 PM

ਚੰਡੀਗੜ੍ਹ: ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮੁੜ ਤੋਂ ਰਾਹਤ ਮਿਲ ਗਈ ਹੈ। ਕੁਮਾਰ ਵਿਸ਼ਵਾਸ ਨੇ ਆਪਣੇ ਖਿਲਾਫ਼ ਰੋਪੜ ਵਿੱਚ ਦਰਜ ਹੋਏ ਕੇਸ ਨੂੰ ਰੱਦ ਕਰਵਾਉਣ ਦੇ ਲਈ ਹਾਈਕੋਰਟ ਦਾ ਰੁਖ਼ ਕੀਤਾ ਸੀ ਅਤੇ ਹਾਈਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ’ਤੇ ਰੋਕ 22 ਅਗਸਤ ਤੱਕ ਜਾਰੀ ਰੱਖੀ ਹੈ।

ਤੁਹਾਨੂੰ ਦੱਸ ਦੇਈਏ ਕਿ ਹੁਣ ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ। ਕੁਮਾਰ ਵਿਸ਼ਵਾਸ ਨੇ ਉਨ੍ਹਾਂ ਖਿਲ਼ਾਫ  ਦਰਜ ਕੇਸ ਨੂੰ ਰੱਦ ਕਰਵਾਉਣ ਲਈ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਸੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕੇਜਰੀਵਾਲ ਅਤੇ ਕੁਮਾਰ ਵਿਸ਼ਵਾਸ ਵਿਚਾਲੇ ਬਿਆਨਬਾਜ਼ੀ ਚੱਲ ਰਹੀ ਸੀ ਜਿਸ ਵਿੱਚ ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ਉੱਤੇ ਕਈ ਇਲਜ਼ਾਮ ਲਗਾਏ ਸਨ।ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ਉੱਤੇ ਖਾਲਿਸਤਾਨ ਦਾ ਸਮਰਥਨ ਹੋਣ ਦੀ ਗੱਲ ਕਹੀ ਸੀ।

ਇਹ ਵੀ ਪੜ੍ਹੋ:ਪੰਜਾਬ ਸਰਕਾਰ ਦਾ ਸਪੈਸ਼ਲਿਸਟ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਵੱਡਾ ਉਪਰਾਲਾ, ਹੁਣ ਪ੍ਰਾਈਵੇਟ ਡਾਕਟਰ ਵੀ ਦੇਣਗੇ ਸਰਕਾਰ ਹਸਪਤਾਲ 'ਚ ਸੇਵਾਵਾਂ

-PTC News

Related Post