ਹਾਈਕੋਰਟ ਨੇ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖਾਰਜ
ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਵੱਡਾ ਝਟਕਾ ਲੱਗਿਆ ਹੈ। ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੀ ਅਗਾਉਂ ਜ਼ਮਾਨਤ ਅਰਜ਼ੀ ਹਾਈ ਕੋਰਟ ਨੇ ਖ਼ਾਰਜ ਕਰ ਦਿੱਤੀ ਹੈ ਪਰ ਇਸ ਦੇਂਲ ਹੀ ਇਹ ਕਿਹਾ ਗਿਆ ਹੈ ਕਿ ਭਾਰਤ ਆਉਣ ਤੇ ਪੰਜਾਬ ਪੁਲਿਸ ਨੂੰ ਸੁਰੱਖਿਆ ਦੇਣੀ ਪਵੇਗੀ। ਦੱਸ ਦੇਈਏ ਕਿ ਸ਼ਗਨਪ੍ਰੀਤ ਇਸ ਸਮੇਂ ਆਸਟ੍ਰੇਲੀਆ 'ਚ ਹੈ। ਹਾਲਾਂਕਿ ਹਾਈ ਕੋਰਟ ਨੇ ਉਸ ਨੂੰ ਭਾਰਤ ਆਉਣ 'ਤੇ ਸੁਰੱਖਿਆ ਦੇਣ ਲਈ ਕਿਹਾ ਹੈ। ਇਸ ਸਬੰਧੀ ਵਿਸਥਾਰਤ ਹੁਕਮ ਆਉਣਾ ਅਜੇ ਬਾਕੀ ਹੈ। ਮੂਸੇਵਾਲਾ ਦੀ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਸ਼ਗਨਪ੍ਰੀਤ ਨੇ ਵੀ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਤੋਂ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਸੀ। ਕਿਹਾ ਜਾਂਦਾ ਹੈ ਕਿ ਸ਼ਗਨਪ੍ਰੀਤ ਮੁਹਾਲੀ ਵਿੱਚ ਕਤਲ ਕੀਤੇ ਗਏ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਮੁਲਜ਼ਮ ਹੈ। ਪੁਲਿਸ ਦਾ ਦਾਅਵਾ ਹੈ ਕਿ ਸ਼ਗਨਪ੍ਰੀਤ ਨੇ ਮਿੱਡੂਖੇੜਾ ਦੇ ਕਾਤਲ ਸ਼ਾਰਪਸ਼ੂਟਰਾਂ ਨੂੰ ਪਨਾਹ ਦਿੱਤੀ ਸੀ। ਮਿੱਡੂਖੇੜਾ ਦੀ ਪਛਾਣ ਕੀਤੀ ਗਈ। ਉਨ੍ਹਾਂ ਨੂੰ ਕਾਰ ਵੀ ਮੁਹੱਈਆ ਕਰਵਾਈ ਗਈ। ਇਸ ਤੋਂ ਬਾਅਦ ਉਸ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ। ਹਾਲਾਂਕਿ ਸ਼ਗਨਪ੍ਰੀਤ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ। ਉਸ ਨੇ ਦੱਸਿਆ ਕਿ ਆਸਟ੍ਰੇਲੀਆ ਜਾਣ ਤੋਂ ਬਾਅਦ ਹੀ ਉਸ ਤੇ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ। ਇਹ ਵੀ ਪੜ੍ਹੋ: ਜਬਰ-ਜਨਾਹ ਮਾਮਲਾ: ਸਿਮਰਜੀਤ ਸਿੰਘ ਬੈਂਸ ਨੂੰ ਕੋਰਟ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਸ਼ਗਨਪ੍ਰੀਤ ਨੇ ਮੁਹਾਲੀ ਦੇ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਰਾਹਤ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੁਲਿਸ ਨੇ ਇਸ ਦਾ ਵਿਰੋਧ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਸ਼ਗਨਪ੍ਰੀਤ ਮਿੱਡੂਖੇੜਾ ਦੇ ਕਤਲ ਦਾ ਮਾਸਟਰਮਾਈਂਡ ਹੈ। ਇਸ ਲਈ ਉਸ ਦੀ ਪਟੀਸ਼ਨ ਖਾਰਜ ਕੀਤੀ ਜਾਣੀ ਚਾਹੀਦੀ ਹੈ। ਸ਼ਗਨਪ੍ਰੀਤ ਇਸ ਸਮੇਂ ਆਸਟ੍ਰੇਲੀਆ 'ਚ ਹੈ। ਉਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਰਾਹੀਂ ਦਾਅਵਾ ਕੀਤਾ ਕਿ ਪਹਿਲਾਂ ਉਸ ਦਾ ਨਾਂ ਇਸ ਕਤਲ ਕੇਸ ਵਿੱਚ ਨਹੀਂ ਸੀ। -PTC News