ਜਲੰਧਰ : ਲੁਧਿਆਣਾ-ਅੰਮ੍ਰਿਤਸਰ ਹਾਈਵੇ ਉਤੇ ਜਲੰਧਰ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਰਾਮਾਮੰਡੀ ਚੌਕ ਫਲਾਈਓਵਰ ਤੋਂ ਕਾਰ ਥੱਲੇ ਡਿੱਗ ਪਈ। ਇਹ ਕਾਰ ਅੰਮ੍ਰਿਤਰਸਰ ਤੋ ਫਗਵਾਲਾ ਵੱਲ ਨੂੰ ਜਾ ਰਹੀ ਸੀ। ਕਾਰ ਦੀ ਰਫਤਾਰ ਜ਼ਿਆਦਾ ਹੋਣ ਕਾਰਨ ਹਾਦਸਾ ਵਾਪਰ ਗਿਆ। ਕਾਰ ਵਿੱਚ ਕੁਲ 5 ਲੋਕ ਸਵਾਰ ਸਨ। ਕਾਰ ਥੱਲੇ ਡਿੱਗਣ ਨਾਲ ਇਕ ਦੀ ਮੌਤ ਹੋ ਗਈ ਹੈ ਅਤੇ 4 ਜਣੇ ਗੰਭੀਰ ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਜਲੰਧਰ ਵਾਸੀ ਵਿਵੇਕ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਬਾਅਦ ਜਲੰਧਰ ਦੀ ਰਾਮਾਮੰਡੀ ਵਿਖੇ ਲ਼ੁਧਿਆਣਾ-ਅੰਮ੍ਰਿਤਸਰ ਹਾਈਵੇ ਉਤੇ ਤੇਜ਼ ਰਫਤਾਰ ਅਚਾਨਕ ਥੱਲੇ ਡਿੱਗ ਪਈ। ਇਹ ਕਾਰ ਅੰਮ੍ਰਿਤਸਰ ਤੋਂ ਫਗਵਾੜਾ ਜਾ ਰਹੀ ਸੀ। ਕਾਰ ਦੀ ਰਫਤਾਰ ਤੇਜ਼ ਰਫਤਾਰ ਹੋਣ ਕਾਰਨ ਬੇਕਾਬੂ ਹੋ ਕੇ ਥੱਲੇ ਡਿੱਗ ਪਈ। ਇਸ ਕਾਰਨ 5 ਜਣੇ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਗੱਡੀ ਵਿੱਚ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਇਕ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਵਿਵੇਕ ਵਾਸੀ ਜਲੰਧਰ ਵਜੋਂ ਹੋਈ ਹੈ। ਇਸ ਤੋਂ ਇਲਾਵਾ 4 ਜਣੇ ਗੰਭੀਰ ਰੂਪ ਨਾਲ ਜ਼ਖ਼ਮੀ ਹਨ ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮੌਕੇ ਉਤੇ ਪੁੱਜ ਕੇ ਤੁਰੰਤ ਇਸ ਮਾਮਲੇ ਸਬੰਧੀ ਜਾਂਚ ਆਰੰਭ ਕਰ ਦਿੱਤੀ ਹੈ। ਹਾਦਸਾ ਕਾਫੀ ਭਿਆਨਕ ਸੀ। ਇਸ ਹਾਦਸੇ ਵਿੱਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਪੁਲਿਸ ਨੇ ਇਸ ਮਾਮਲੇ ਸਬੰਧੀ ਜਾਂਚ ਆਰੰਭ ਕਰ ਦਿੱਤੀ ਹੈ। ਇਹ ਵੀ ਪੜ੍ਹੋ : ਸਰਕਾਰ ਵੱਲੋਂ ਧੱਕੇ ਨਾਲ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਵਿਰੋਧ 'ਚ ਇਕੱਠੇ ਹੋਏ ਕਿਸਾਨ