ਹਿਮਾਚਲ ਪ੍ਰਦੇਸ਼: ਮੰਡੀ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ, ਤੀਬਰਤਾ 2.80

By  Pardeep Singh July 19th 2022 11:03 AM

ਹਿਮਾਚਲ ਪ੍ਰਦੇਸ਼: ਹਿਮਾਚਲ ਦੇ ਮੰਡੀ ਜ਼ਿਲੇ 'ਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2.80 ਸੀ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 5.0 ਕਿਲੋਮੀਟਰ ਦੇ ਅੰਦਰ ਛਚਿਓਟ ਤਹਿਸੀਲ ਦਾ ਬਰਜੋਰੂ ਖੇਤਰ ਸੀ। ਸਵੇਰੇ 7.53 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।  ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੰਡੀ ਅਰਿੰਦਮ ਚੌਧਰੀ ਨੇ ਦੱਸਿਆ ਕਿ ਸਵੇਰੇ 7:53 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2.80 ਸੀ। ਪਰ ਇਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਹਿਮਾਚਲ ਦੇ ਕਈ ਇਲਾਕਿਆਂ 'ਚ ਵਾਰ-ਵਾਰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਮੰਡੀ ਸਮੇਤ ਕਾਂਗੜਾ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ। ਇਹ ਵੀ ਪੜ੍ਹੋ:ਕਿਸਾਨ ਯੂਨੀਅਨਾਂ ਵੱਲੋਂ ਵੱਡਾ ਐਲਾਨ, ਇਸ ਦਿਨ ਦਿੱਲੀ ’ਚ ਮੁੜ ਲੱਗੇਗਾ ਧਰਨਾ ! -PTC News

Related Post