ਬਠਿੰਡਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫ਼ੁੱਲਤ ਕਰਨ ਦੇ ਮੱਦੇਨਜ਼ਰ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ “ਖੇਡਾਂ ਵਤਨ ਪੰਜਾਬ ਦੀਆਂ” ਦੇ ਅੱਜ ਚੌਥੇ ਦਿਨ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਹ ਖੇਡਾਂ ਜ਼ਿਲ੍ਹੇ ਵਿਚ ਵੱਖ-ਵੱਖ ਸਥਾਨਾਂ ਦੇ ਖੇਡ ਗਰਾਊਂਡਾਂ ਵਿਚ 22 ਸਤੰਬਰ ਤੱਕ ਚੱਲਣਗੀਆਂ। ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਨੇ “ਖੇਡਾਂ ਵਤਨ ਪੰਜਾਬ ਦੀਆਂ” ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ (ਲੜਕੇ) ਅੰਡਰ-14, ਅੰਡਰ-17, ਅੰਡਰ-21, ਅੰਡਰ-21-40 ਦੇ ਮੁਕਾਬਲੇ 18 ਸਤੰਬਰ ਤੱਕ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ ਵਿਖੇ ਤੇ ਨੈਟਬਾਲ (ਲੜਕੇ) ਅੰਡਰ-14, ਅੰਡਰ-17, ਅੰਡਰ-21, ਅੰਡਰ-21-40 ਦੇ ਮੁਕਾਬਲੇ 17 ਸਤੰਬਰ ਤੱਕ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਹੋਣਗੇ। ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ ਇਸੇ ਤਰ੍ਹਾਂ ਬਾਸਕਟਬਾਲ (ਲੜਕੇ) ਅੰਡਰ-14, ਅੰਡਰ-17,ਅੰਡਰ-21, ਅੰਡਰ-21-40, (ਲੜਕੀਆਂ) ਅੰਡਰ-14, ਅੰਡਰ-17, ਅੰਡਰ-21, ਅੰਡਰ-21-40 ਦੇ ਮੁਕਾਬਲੇ 20 ਸਤੰਬਰ ਤੱਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਕਰਵਾਏ ਜਾਣਗੇ। -PTC News