'ਅਗਨੀਵੀਰਾਂ' ਲਈ CAPF ਤੇ ਅਸਾਮ ਰਾਈਫਲਜ਼ 'ਚ 10 ਫ਼ੀਸਦੀ ਆਸਾਮੀਆਂ ਰਾਖਵੀਆਂ ਰੱਖਣ ਦਾ ਫ਼ੈਸਲਾ
ਨਵੀਂ ਦਿੱਲੀ : ਗ੍ਰਹਿ ਮੰਤਰਾਲੇ ਨੇ CAPF ਤੇ ਅਸਾਮ ਰਾਈਫਲਜ਼ ਵਿੱਚ ਭਰਤੀ ਵਿੱਚ ਅਗਨੀਪਥ ਸਕੀਮ ਦੇ ਤਹਿਤ 4 ਸਾਲ ਪੂਰੇ ਕਰ ਚੁੱਕੇ 'ਅਗਨੀਵੀਰਾਂ' ਲਈ 10% ਅਸਾਮੀਆਂ ਰਾਖਵੀਆਂ ਕਰਨ ਦਾ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ।
ਇਸ ਦੇ ਨਾਲ, ਗ੍ਰਹਿ ਮੰਤਰਾਲੇ ਨੇ CAPF ਅਤੇ ਅਸਾਮ ਰਾਈਫਲਜ਼ ਵਿੱਚ ਭਰਤੀ ਲਈ ਅਗਨੀਵੀਰਾਂ ਲਈ ਨਿਰਧਾਰਤ ਉਮਰ ਹੱਦ ਵਿੱਚ 3 ਸਾਲ ਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ। ਅਗਨੀਪਥ ਸਕੀਮ ਦੇ ਪਹਿਲੇ ਬੈਚ ਲਈ ਇਹ ਛੋਟ 5 ਸਾਲ ਹੋਵੇਗੀ।
ਜਾਣਕਾਰੀ ਅਨੁਸਾਰ ਮੁਲਕ ਭਰ ਵਿੱਚ ਵਧ ਰਹੇ ਵਿਰੋਧ ਪ੍ਰਦਰਸ਼ਨਾਂ ਤੇ ਹਿੰਸਕ ਪ੍ਰਦਰਸ਼ਨਾਂ ਦੇ ਵਿਚਕਾਰ, ਗ੍ਰਹਿ ਮੰਤਰਾਲੇ ਨੇ ਸ਼ਨਿੱਚਰਵਾਰ ਨੂੰ ਅਗਨੀਪਥ ਯੋਜਨਾ ਦੇ ਤਹਿਤ 4 ਸਾਲ ਪੂਰੇ ਕਰਨ ਵਾਲੇ ਅਗਨੀਵੀਰਾਂ ਲਈ CAPF ਅਤੇ ਅਸਾਮ ਰਾਈਫਲਜ਼ ਵਿੱਚ ਹੋਣ ਵਾਲੀਆਂ ਭਰਤੀਆਂ ਵਿੱਚ 10 ਫ਼ੀਸਦੀ ਅਸਾਮੀਆਂ ਰਾਖਵੀਆਂ ਕਰਨ ਦਾ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ CAPF ਤੇ ਅਸਾਮ ਰਾਈਫਲਜ਼ ਵਿੱਚ ਭਰਤੀ ਲਈ ਅਗਨੀਵੀਰਾਂ ਲਈ ਨਿਰਧਾਰਤ ਵੱਧ ਤੋਂ ਵੱਧ ਭਰਤੀ ਉਮਰ ਹੱਦ 'ਚ ਤਿੰਨ ਸਾਲ ਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ ਅਤੇ ਅਗਨੀਪਥ ਯੋਜਨਾ ਦੇ ਪਹਿਲੇ ਬੈਚ ਲਈ ਇਹ ਛੋਟ 5 ਸਾਲ ਹੋਵੇਗੀ।