ਬੱਝੀ ਸਾਊਦੀ ਤੋਂ ਬਲਵਿੰਦਰ ਦੇ ਮੁੜਨ ਦੀ ਆਸ, ਡਾ.ਓਬਰਾਏ ਵੱਲੋਂ ਬਲੱਡ ਮਨੀ 'ਚੋਂ ਘੱਟਦੇ ਵੀਹ ਲੱਖ ਰੁਪਏ ਦੇਣ ਦਾ ਐਲਾਨ

By  Jasmeet Singh May 11th 2022 06:25 PM -- Updated: May 11th 2022 06:26 PM

ਸ੍ਰੀ ਅੰਮ੍ਰਿਤਸਰ ਸਾਹਿਬ,11 ਮਈ: ਸਾਊਦੀ ਅਰਬ 'ਚ ਮੌਤ ਦੀ ਸਜ਼ਾ ਭੁਗਤ ਰਹੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਮੱਲਣ ਦੇ ਬਲਵਿੰਦਰ ਸਿੰਘ ਪੁੱਤਰ ਕਰਮ ਸਿੰਘ ਦੀ ਜਾਨ ਬਚਣ ਦੀ ਆਸ ਅੱਜ ਉਸ ਵੇਲੇ ਬੱਝੀ ਜਦੋਂ ਕੌਮਾਂਤਰੀ ਪੱਧਰ ਦੇ ਨਾਮਵਰ ਸਮਾਜ ਸੇਵੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸਪੀ ਸਿੰਘ ਓਬਰਾਏ ਵੱਲੋਂ ਉਸ ਦੀ ਬਲੱਡ ਮਨੀ 'ਚੋਂ ਘੱਟਦੇ ਵੀਹ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਇਹ ਵੀ ਪੜ੍ਹੋ: ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹਮਲੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ, ਚੱਲਦੀ ਗੱਡੀ 'ਚੋਂ ਦਾਗਿਆ ਗਿਆ ਸੀ ਰਾਕੇਟ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਸਾਊਦੀ ਅਰਬ 'ਚ ਬਲਵਿੰਦਰ ਸਿੰਘ ਦਾ ਸਿਰ ਕਲਮ ਕਰਨ ਦੀ ਖ਼ਬਰ ਚੱਲਣ ਉਪਰੰਤ ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਬਲਵਿੰਦਰ ਦੀ ਜਾਨ ਬਚਾਉਣ ਲਈ ਲੋੜੀਂਦੀ ਦੋ ਕਰੋੜ ਰੁਪਏ ਦੀ ਬਲੱਡ ਮਨੀ ਦੇਣ ਲਈ ਅਪੀਲ ਕੀਤੀ ਸੀ। ਜਿਸ 'ਤੇ ਉਨ੍ਹਾਂ ਆਪਣੇ ਵੱਲੋਂ ਲੜੇ ਜਾ ਰਹੇ ਅਜਿਹੇ ਅਨੇਕਾਂ ਹੋਰਨਾਂ ਕੇਸਾਂ ਦਾ ਹਵਾਲਾ ਦਿੰਦਿਆਂ ਪੀੜਤ ਪਰਿਵਾਰ ਨੂੰ ਸਾਰੀ ਰਕਮ ਦੇਣ 'ਚ ਆਪਣੀ ਅਸਮਰੱਥਾ ਜ਼ਾਹਿਰ ਕੀਤੀ ਸੀ। ਹੁਣ ਮੁੜ ਬਲਵਿੰਦਰ ਸਿੰਘ ਦੇ ਭਰਾ ਜੋਗਿੰਦਰ ਸਿੰਘ ਨੇ ਉਨ੍ਹਾਂ ਨਾਲ ਫ਼ੋਨ 'ਤੇ ਸੰਪਰਕ ਕਰਕੇ ਦੱਸਿਆ ਹੈ ਕਿ ਉਨ੍ਹਾਂ ਨੂੰ ਭਾਰਤ ਅੰਦਰ ਵੱਖ-ਵੱਖ ਥਾਵਾਂ ਤੋਂ ਲੋਕਾਂ ਵੱਲੋਂ ਭੇਜੇ ਗਏ ਪੈਸੇ ਨਾਲ ਕਰੀਬ ਡੇਢ ਕਰੋੜ ਰੁਪਿਆ ਇਕੱਠਾ ਹੋ ਗਿਆ ਹੈ। ਪਰਿਵਾਰ ਅਨੁਸਾਰ ਬਲਵਿੰਦਰ ਦੀ ਕੰਮ ਕਰਨ ਵਾਲੀ ਕੰਪਨੀ ਨੇ ਵੀ ਆਪਣਾ ਕੁਝ ਹਿੱਸਾ ਪਾਉਣ ਦਾ ਵਾਅਦਾ ਕੀਤਾ ਹੈ। ਜਿਸ ਤੋਂ ਬਾਅਦ ਕਰੀਬ ਵੀਹ ਲੱਖ ਰੁਪਏ ਹੋਰ ਲੋੜੀਂਦੇ ਸਨ। ਡਾ. ਓਬਰਾਏ ਨੇ ਕਿਹਾ ਕਿ ਉਕਤ ਘੱਟਦੇ ਵੀਹ ਲੱਖ ਰੁਪਏ ਉਹ ਆਪਣੇ ਵੱਲੋਂ ਸਬੰਧਿਤ ਅਦਾਲਤ ਵਿਚ ਜਮ੍ਹਾਂ ਕਰਵਾ ਦੇਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸਾਊਦੀ ਅਰਬ ਦੀ ਅਦਾਲਤ ਨੇ ਪਰਿਵਾਰ ਨੂੰ ਇਕ ਖਾਤਾ ਨੰਬਰ ਦੇ ਕੇ ਉਸ ਖਾਤੇ ਵਿੱਚ ਪੈਸੇ ਭੇਜਣ ਲਈ ਕਿਹਾ ਹੈ। ਡਾ.ਓਬਰਾਏ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਪਿਛਲੇ 9 ਸਾਲਾਂ ਤੋਂ ਸਜ਼ਾ ਭੁਗਤ ਰਿਹਾ ਬਲਵਿੰਦਰ ਸਿੰਘ ਜਲਦ ਰਿਹਾਅ ਹੋ ਕੇ ਆਪਣੇ ਪਰਿਵਾਰ ਕੋਲ ਪਹੁੰਚ ਜਾਵੇਗਾ। ਇਹ ਵੀ ਪੜ੍ਹੋ: Punjabi University Patiala ਦੇ A-Class Officer Union ਵੱਲੋਂ ਦੋ ਮਹੀਨੇ ਦੀ ਤਨਖਾਹ ਅਦਾਇਗੀ ਨੂੰ ਲੈ ਕੇ ਵੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਪੀੜਤ ਪਰਿਵਾਰ ਵੱਲੋਂ ਬਲਵਿੰਦਰ ਸਿੰਘ ਦੇ ਭਰਾ ਜੋਗਿੰਦਰ ਸਿੰਘ ਨੇ ਡਾ. ਐਸਪੀ ਸਿੰਘ ਓਬਰਾਏ ਦੇ ਇਸ ਵੱਡੇ ਪਰਉਪਕਾਰ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। -PTC News

Related Post