ਸੰਤੁਲਨ ਵਿਗੜਨ ਨਾਲ ਆਟੋ ਗਰਿੱਲ ਨਾਲ ਟਕਰਾਇਆ, ਚਾਲਕ ਦੀ ਮੌਤ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਭੰਡਾਰੀ ਪੁਲ ਉਤੇ ਤੇਜ਼ ਰਫ਼ਤਾਰ ਆਟੋ ਸੰਤੁਲਨ ਵਿਗੜਨ ਨਾਲ ਹਾਦਸਾ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਆਟੋ ਚਾਲਕ ਦੀ ਮੌਤ ਹੋ ਗਈ ਅਤੇ ਆਟੋ ਵਿੱਚ ਬੈਠੀਆ ਦੋ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਣ 'ਤੇ ਮੌਕੇ ਉਤੇ ਪੁੱਜੀ ਪੁਲਿਸ ਜਾਂਚ ਆਰੰਭ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐਸਆਈ ਮੁਤਾਬਕ ਚਾਲਕ ਆਟੋ ਕਾਫੀ ਤੇਜ਼ ਰਫਤਾਰ ਚਲਾ ਰਿਹਾ ਸੀ। ਆਟੋ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਗਰਿੱਲ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਆਟੋ ਚਾਲਕ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ ਦੋ ਸਵਾਰੀਆਂ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਆਟੋ ਚਾਲਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ ਹੈ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਇਸ ਮਾਮਲੇ ਸਬੰਧੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਆਟੋ ਚਾਲਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਵਿੱਚ ਰਖਵਾ ਦਿੱਤਾ ਗਿਆ। ਪੋਸਟਮਾਰਮਟ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਇਹ ਵੀ ਪੜ੍ਹੋ : Corona Pandemic: ਦੋ ਸਾਲ ਬਾਅਦ ਭਾਰਤ 'ਚ ਅੱਜ ਤੋਂ ਮੁੜ ਸ਼ੁਰੂ ਹੋਈਆਂ ਅੰਤਰਰਾਸ਼ਟਰੀ ਉਡਾਣਾਂ