ਕਿਸਾਨਾਂ ਅਤੇ CM ਮਾਨ ਦੀ ਮੀਟਿੰਗ ਦੇ ਅਹਿਮ ਫ਼ੈਸਲੇ

By  Pardeep Singh October 6th 2022 06:33 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਵਿਚਾਲੇ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਦੇ ਕਿਸਾਨਾਂ ਦੇ ਮੁੱਦਿਆ ਉੱਤੇ ਚਰਚਾ ਕੀਤੀ ਗਈ ਹੈ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਨੂੰ ਕਈ ਸੁਝਾਅ ਦਿੱਤੇ ਗਏ ਹਨ ਉਥੇ ਹੀ ਪੰਜਾਬ ਸਰਕਾਰ ਨੇ ਕਿਸਾਨਾਂ ਵੱਲੋਂ ਦਿੱਤੇ ਗਏ ਸੁਝਾਆਂ ਉੱਤੇ ਵਿਚਾਰ ਚਰਚਾ ਕਰਨ ਦਾ ਭਰੋਸਾ ਦਿੱਤਾ ਹੈ। ਕਿਸਾਨਾਂ ਅਤੇ ਸੀਐਮ ਮਾਨ ਦੀ ਮੀਟਿੰਗ ਵਿੱਚ ਅਹਿਮ ਫੈਸਲੇ  ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ 5 ਨਵੰਬਰ ਤੋਂ ਚੱਲਣਗੀਆਂ ਸਾਰੀਆਂ ਖੰਡ ਮਿੱਲਾਂ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਹੋਵੇਗੀ ਸਿੱਧੀ ਅਦਾਇਗੀ ਪਰਾਲੀ ਦਾ ਪੱਕਾ ਹੱਲ ਕੀਤਾ ਜਾਵੇਗਾ ਪਰਾਲੀ ਸਾੜਨ ਵਾਲਿਆਂ ਕਿਸਾਨਾਂ ਉੱਤੇ ਨਹੀਂ ਹੋਣਗੇ ਪਰਚੇ ਮੂੰਗੀ ਦੀ ਫ਼ਸਲ ਦੇ ਸਾਰੇ ਰੁਪਏ ਕਿਸਾਨਾਂ ਨੂੰ ਦਿੱਤੇ ਜਾਣਗੇ ਖੇਤਾਂ ਨੂੰ ਬਿਜਲੀ ਦੀ ਸਪਲਾਈ 8 ਘੰਟੇ ਦੇਣ ਦਾ ਐਲਾਨ ਕਿਸਾਨਾਂ ਉੱਤੇ ਕਰਜ਼ਿਆਂ ਨੂੰ ਲੈ ਕੇ ਸਰਕਾਰ ਲਵੇਗੀ ਫ਼ੈਸਲਾ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਪਰਿਵਾਰਾਂ ਨੂੰ ਨੌਕਰੀ ਅਤੇ ਮੁਆਵਜ਼ਾ ਦਿੱਤਾ ਜਾਵੇਗਾ 15 ਅਕਤੂਬਰ ਤੋਂ ਸ਼ੁਰੂ ਹੋਣਗੇ ਪਸ਼ੂ ਮੇਲੇ ਇਹ ਵੀ ਪੜ੍ਹੋ:ਕੈਦੀ ਫ਼ਰਾਰ ਮਾਮਲੇ 'ਚ ਜੇਲ੍ਹ ਮੰਤਰੀ ਦੀ ਵੱਡੀ ਕਾਰਵਾਈ, DSP ਸਮੇਤ 4 ਅਧਿਕਾਰੀ ਮੁਅੱਤਲ  -PTC News

Related Post