ਫ਼ਰੀਦਕੋਟ ਜੇਲ੍ਹ 'ਚ 200 ਪੁਲਿਸ ਮੁਲਾਜ਼ਮਾਂ ਨੇ ਤਿੰਨ ਘੰਟੇ ਕੀਤੀ ਚੈਕਿੰਗ, 6 ਮੋਬਾਈਲ ਬਰਾਮਦ

By  Ravinder Singh April 23rd 2022 03:57 PM

ਫ਼ਰੀਦਕੋਟ : ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਕੋਲੋਂ ਫੜੇ ਜਾਂਦੇ ਮੋਬਾਈਲ, ਨਸ਼ਾ ਤੇ ਹੋਰ ਸਾਮਾਨ ਦੇ ਮੱਦੇਨਜ਼ਰ ਪੁਲਿਸ ਨੇ ਫਰੀਦਕੋਟ ਕੇਂਦਰੀ ਜੇਲ੍ਹ ਵਿੱਚ ਅੱਜ ਤਲਾਸ਼ੀ ਮੁਹਿੰਮ ਚਲਾਈ। ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਦਿਨ ਚੜ੍ਹਦੇ ਹੀ ਫਰੀਦਕੋਟ ਪੁਲਿਸ ਨੇ ਤਲਾਸ਼ੀ ਲਈ। ਫ਼ਰੀਦਕੋਟ ਜੇਲ੍ਹ 'ਚ 200 ਪੁਲਿਸ ਮੁਲਾਜ਼ਮਾਂ ਨੇ ਤਿੰਨ ਘੰਟੇ ਕੀਤੀ ਚੈਕਿੰਗ, 6 ਮੋਬਾਈਲ ਬਰਾਮਦIGP ਫਰੀਦਕੋਟ ਰੇਂਜ ਪ੍ਰਦੀਪ ਕੁਮਾਰ ਯਾਦਵ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੇ ਕੇਂਦਰੀ ਮਾਡਰਨ ਜੇਲ੍ਹ ਦੀਆਂ ਬੈਰਕਾਂ ਖੰਗਾਲੀਆਂ। ਕਰੀਬ 200 ਪੁਲਿਸ ਮੁਲਾਜ਼ਮਾਂ ਨੇ ਤਿੰਨ ਘੰਟੇ ਚੱਲੀ ਇਸ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਵਿਚ ਬੰਦ ਕੈਦੀਆਂ ਤੋਂ 6 ਮੋਬਾਈਲ ਫੋਨ ਬਰਾਮਦ ਕੀਤੇ। ਫ਼ਰੀਦਕੋਟ ਜੇਲ੍ਹ 'ਚ 200 ਪੁਲਿਸ ਮੁਲਾਜ਼ਮਾਂ ਨੇ ਤਿੰਨ ਘੰਟੇ ਕੀਤੀ ਚੈਕਿੰਗ, 6 ਮੋਬਾਈਲ ਬਰਾਮਦਐਸਐਸਪੀ ਫਰੀਦਕੋਟ ਅਵਨੀਤ ਕੌਰ ਨੇ ਤਲਾਸ਼ੀ ਮੁਹਿੰਮ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰ ਕੇ ਇਹ ਚੈਕਿੰਗ ਕੀਤੀ ਹੈ ਤੇ ਜੇਲ੍ਹ ਦੀ ਸੁਰੱਖਿਆ ਹੋਰ ਵਧਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਰੂਟੀਨ ਚੈਕਿੰਗ ਸੀ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਚੈਕਿੰਗ ਕੀਤੀ ਜਾਵੇਗੀ। ਫ਼ਰੀਦਕੋਟ ਜੇਲ੍ਹ 'ਚ 200 ਪੁਲਿਸ ਮੁਲਾਜ਼ਮਾਂ ਨੇ ਤਿੰਨ ਘੰਟੇ ਕੀਤੀ ਚੈਕਿੰਗ, 6 ਮੋਬਾਈਲ ਬਰਾਮਦ ਇੰਨੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਜੇਲ੍ਹ ਵਿੱਚ ਚੈਕਿੰਗ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ। ਜ਼ਿਕਰਯੋਗ ਹੈ ਕਿ ਜੇਲ੍ਹ ਵਿੱਚੋਂ ਕਾਫੀ ਮਾਤਰਾ ਵਿੱਚ ਮੋਬਾਈਲ ਅਤੇ ਨਸ਼ੇ ਫੜੇ ਜਾਂਦੇ ਹਨ ਪਰ ਇਹ ਪੁੱਜਦੇ ਕਿਵੇਂ ਨੇ ਇਸ ਬਾਰੇ ਅਧਿਕਾਰੀ ਖਾਮੋਸ਼ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਚੈਕਿੰਗ ਦੌਰਾਨ ਫਰੀਦਕੋਟ ਜੇਲ੍ਹ ਵਿਚੋਂ ਮੋਬਾਈਲ ਤੋਂ ਹੋਰ ਇਤਰਾਜ਼ਯੋਗ ਸਾਮਾਨ ਮਿਲਿਆ ਸੀ। ਇਸ ਤੋਂ ਪਹਿਲਾਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਹ ਵਿਅਕਤੀ ਜੇਲ੍ਹ ਦੀ ਕੰਧ ਤੋਂ ਸਾਮਾਨ ਸੁੱਟਦੇ ਸਨ। ਇਹ ਵੀ ਪੜ੍ਹੋ : ਜੁਗਾੜੂ ਰੇਹੜੀ ਚਾਲਕਾਂ ਨੇ 'ਆਪ' ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Related Post