ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 22 ਹਜ਼ਾਰ 270 ਮਾਮਲੇ ਦਰਜ, 325 ਲੋਕਾਂ ਦੀ ਮੌਤ

By  Riya Bawa February 19th 2022 09:44 AM -- Updated: February 19th 2022 11:10 AM

Coronavirus Cases Today in India: ਦੇਸ਼ ਵਿੱਚ ਅੱਜ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 22 ਹਜ਼ਾਰ 270 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 325 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ 25 ਹਜ਼ਾਰ 920 ਕੇਸ ਦਰਜ ਕੀਤੇ ਗਏ ਸਨ। ਯਾਨੀ ਕੱਲ੍ਹ ਦੇ ਮੁਕਾਬਲੇ ਅੱਜ ਕੇਸ ਘਟੇ ਹਨ। ਦੇਸ਼ ਵਿੱਚ ਬੀਤੇ ਦਿਨ 66 ਹਜ਼ਾਰ 298 ਲੋਕ ਠੀਕ ਹੋ ਚੁੱਕੇ ਹਨ। Coronavirus Update ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 2 ਲੱਖ 53 ਹਜ਼ਾਰ 739 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 11 ਹਜ਼ਾਰ 230 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 20 ਲੱਖ 37 ਹਜ਼ਾਰ 536 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ। Coronavirus Update: India reports 2.09 lakh new Covid-19 cases in 24 hours ਦਿੱਲੀ 'ਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ 607 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 18,54,774 ਹੋ ਗਈ ਹੈ। ਇਸ ਤੋਂ ਇਲਾਵਾ ਚਾਰ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 26,095 ਹੋ ਗਈ ਹੈ। ਰਾਜਧਾਨੀ ਦੇ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। Coronavirus Update ਹੈਲਥ ਬੁਲੇਟਿਨ 'ਚ ਕਿਹਾ ਗਿਆ ਹੈ ਕਿ ਦਿੱਲੀ 'ਚ ਇਨਫੈਕਸ਼ਨ ਦੀ ਦਰ 1.22 ਫੀਸਦੀ 'ਤੇ ਆ ਗਈ ਹੈ। ਬੁਲੇਟਿਨ ਦੇ ਅਨੁਸਾਰ, ਇੱਕ ਦਿਨ ਪਹਿਲਾਂ, ਕੋਵਿਡ -19 ਲਈ ਕੁੱਲ 49,928 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ। ਵੀਰਵਾਰ ਨੂੰ, ਦਿੱਲੀ ਵਿੱਚ ਸੰਕਰਮਣ ਦੇ 739 ਮਾਮਲੇ ਸਾਹਮਣੇ ਆਏ ਅਤੇ ਸੰਕਰਮਣ ਦੀ ਦਰ 1.48 ਪ੍ਰਤੀਸ਼ਤ ਸੀ।

-PTC News

Related Post