ਮੁੰਬਈ: ਸੂਬਾ ਸਰਕਾਰ ਨੇ ਈਂਧਨ 'ਤੇ ਲਗਾਏ ਹੋਏ ਟੈਕਸ ਵਿੱਚ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਟੈਕਸ ਵਿੱਚ ਕਟੌਤੀ ਕਾਰਨ ਹੁਣ ਪੈਟਰੋਲ 5 ਰੁਪਏ ਸਸਤਾ ਹੋ ਗਿਆ ਹੈ ਅਤੇ ਉਥੇ ਹੀ ਡੀਜ਼ਲ 3 ਰੁਪਏ ਸਸਤਾ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਐਲਾਨ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ 6,000 ਕਰੋੜ ਰੁਪਏ ਮੁਹੱਈਆ ਕਰਵਾਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਇਸ ਨੂੰ ਸੂਬੇ ਦੇ ਖਜ਼ਾਨੇ 'ਤੇ ਬੋਝ ਨਹੀਂ ਪੈਣ ਦੇਵਾਂਗੇ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕਾਰਨ ਸਰਕਾਰੀ ਖਜ਼ਾਨੇ 'ਤੇ 6 ਹਜ਼ਾਰ ਕਰੋੜ ਰੁਪਏ ਦਾ ਬੋਝ ਪਵੇਗਾ ਪਰ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਕਿ ਇਸ ਨਾਲ ਸਰਕਾਰੀ ਖਜ਼ਾਨੇ 'ਤੇ ਬੋਝ ਨਹੀਂ ਪਵੇਗਾ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਇਸ ਲਈ ਵਿਵਸਥਾ ਕੀਤੀ ਜਾਵੇਗੀ। ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਏਕਨਾਥ ਸ਼ਿੰਦੇ ਦੀ ਬਗਾਵਤ ਤੋਂ ਬਾਅਦ ਭਰੋਸੇ ਦਾ ਵੋਟ ਜਿੱਤਣ ਤੋਂ ਬਾਅਦ ਸਹੁੰ ਚੁੱਕੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕੈਬਨਿਟ ਮੀਟਿੰਗ ਦੇ ਫੈਸਲੇ ਦਾ ਐਲਾਨ ਕੀਤਾ। ਮਾਰਕੀਟ ਕਮੇਟੀ ਵਿੱਚ ਕਿਸਾਨਾਂ ਦੀ ਵੋਟ, ਐਮਰਜੈਂਸੀ ਦੌਰਾਨ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਨੂੰ ਮੁੜ ਪੈਨਸ਼ਨ, ਮੁੱਖ ਮੰਤਰੀ ਵੱਲੋਂ ਬੁਲੇਟ ਟਰੇਨ ਪ੍ਰਾਜੈਕਟ ਨੂੰ ਅੰਤਿਮ ਮਨਜ਼ੂਰੀ, ਸਰਪੰਚ, ਮੇਅਰ ਦੀ ਚੋਣ ਸਿੱਧੇ ਲੋਕਾਂ ਤੋਂ ਕਰਵਾਉਣ ਵਰਗੇ ਅਹਿਮ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਸੂਬੇ ਦੇ ਲੋਕਾਂ ਨੂੰ ਜੋ ਸੰਭਵ ਹੈ ਉਹ ਰਾਹਤ ਜਰੂਰ ਦੇਵਾਂਗੇ। ਇਹ ਵੀ ਪੜ੍ਹੋ:ਜਬਰ-ਜਨਾਹ ਮਾਮਲਾ: ਸਿਮਰਜੀਤ ਸਿੰਘ ਬੈਂਸ ਨੂੰ ਕੋਰਟ ਨੇ ਦੋ ਦਿਨਾਂ ਦੇ ਰਿਮਾਂਡ 'ਤੇ ਭੇਜਿਆ -PTC News