ਇਸ ਸੂਬੇ 'ਚ 'ਬਿਨ੍ਹਾਂ Vaccine ਪੈਟਰੋਲ ਨਹੀਂ' , ਨਾ ਹੀ ਮਿਲੇਗੀ ਸਰਕਾਰੀ ਦਫ਼ਤਰ 'ਚ ਐਂਟਰੀ

By  Manu Gill March 8th 2022 02:46 PM

Maharashtra : ਦੇਸ਼ 'ਚ ਚਾਹੇ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ ਪਰ ਹਾਲੇ ਵੀ ਕੁਝ ਸੂਬੇ ਅਜਿਹੇ ਹਨ ਜਿੱਥੇ ਹਾਲ ਵੀ ਵਿਚ ਕੋਰੋਨਾ ਦੇ ਮਾਮਲੇ ਨਜ਼ਰ ਆ ਰਹੇ ਹਨ। ਕਈ ਸੂਬਿਆਂ 'ਚ ਅਜੇ ਵੀ ਕੋਰੋਨਾ ਦੀਆਂ ਪਾਬੰਦੀਆਂ ਲੱਗੀਆਂ ਹਨ। ਇਨ੍ਹਾਂ ਸੂਬਿਆਂ ਵਿੱਚੋਂ ਹੀ ਇੱਕ ਹੈ ਮਹਾਰਾਸ਼ਟਰ। ਦੱਸ ਦੇਈਏ ਕਿ ਮਹਾਰਾਸ਼ਟਰ ਦੇ ਔਰੰਗਾਬਾਦ ਜ਼ਿਲ੍ਹਾ ਕੁਲੈਕਟਰ ਨੇ ਕੋਰੋਨਾ ਦੇ ਵਧਦੇ ਸੰਕਟ ਨੂੰ ਦੇਖਦੇ ਹੋਏ ਵੱਡਾ ਫੈਸਲਾ ਲਿਆ ਹੈ। ਜ਼ਿਲ੍ਹੇ ਵਿੱਚ ਟੀਕਾਕਰਨ ਘੱਟ ਹੋਣ ਕਾਰਨ ਜ਼ਿਲ੍ਹਾ ਕੁਲੈਕਟਰ ਨੇ ਜ਼ਿਲ੍ਹੇ ਵਿੱਚ ਫਿਰ ਤੋਂ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਹਨ। Vaccine-ਪੈਟਰੋਲ ਜ਼ਿਲ੍ਹਾ ਮੈਜਿਸਟਰੇਟ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਸ ਸਬੰਧੀ ਵੱਡਾ ਐਲਾਨ ਕੀਤਾ ਹੈ। ਜੇਕਰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਹੀਂ ਲਈਆਂ ਗਈਆਂ ਤਾਂ ਮੰਗਲਵਾਰ ਤੋਂ ਸਬੰਧਤ ਵਿਅਕਤੀ ਨੂੰ ਪੈਟਰੋਲ ਅਤੇ ਡੀਜ਼ਲ ਨਹੀਂ ਮਿਲੇਗਾ ਅਤੇ ਨਾ ਹੀ ਸਰਕਾਰੀ ਦਫਤਰ ਆਉਣ ਦਿੱਤਾ ਜਾਵੇਗਾ। ਜ਼ਿਲ੍ਹਾ ਕੁਲੈਕਟਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਟੀਕਾਕਰਨ ਦੀ ਪ੍ਰਤੀਸ਼ਤਤਾ ਵਧਾਉਣ ਲਈ ਮੁੜ ਤੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਔਰੰਗਾਬਾਦ ਜ਼ਿਲ੍ਹੇ 'ਚ ਕੋਰੋਨਾ ਵੈਕਸੀਨ ਦਾ ਸਰਵੇ ਕੀਤਾ ਗਿਆ, ਜਿਸ 'ਚ ਸਿਰਫ 83 ਫੀਸਦੀ ਲੋਕਾਂ ਨੇ ਹੀ ਪਹਿਲੀ ਡੋਜ਼ ਲਈ ਹੈ ਅਤੇ ਦੂਜੀ ਡੋਜ਼ ਲੈਣ ਵਾਲੇ ਲੋਕਾਂ ਦੀ ਗਿਣਤੀ 55 ਫੀਸਦੀ ਹੈ। ਇਹ ਵੀ ਪੜ੍ਹੋ: Petrol Diesel Prices: ਕਈ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ

ਜ਼ਿਲ੍ਹਾ ਕੁਲੈਕਟਰ ਸੁਨੀਲ ਚੌਹਾਨ ਨੇ ਦੱਸਿਆ ਕਿ ਰਾਜ ਵਿੱਚ 1 ਮਾਰਚ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਕਿਸੇ ਵੀ ਜ਼ਿਲ੍ਹੇ ਵਿੱਚ ਜਿੱਥੇ 90% ਤੋਂ ਵੱਧ ਲੋਕਾਂ ਨੇ ਪਹਿਲੀ ਖੁਰਾਕ ਲਈ ਹੈ ਅਤੇ 75% ਤੋਂ ਵੱਧ ਲੋਕਾਂ ਨੇ ਦੂਜੀ ਖੁਰਾਕ ਲਈ ਹੈ। ਉਸ ਜ਼ਿਲ੍ਹੇ ਨੂੰ 'ਏ' ਸ਼੍ਰੇਣੀ ਘੋਸ਼ਿਤ ਕੀਤਾ ਜਾਵੇਗਾ ਅਤੇ ਉੱਥੇ ਕੋਈ ਪਾਬੰਦੀ ਨਹੀਂ ਲਗਾਈ ਜਾਵੇਗੀ।
  Vaccine-ਪੈਟਰੋਲ ਜ਼ਿਲ੍ਹਾ ਕੁਲੈਕਟਰ ਨੇ ਕਿਹਾ ਹੈ ਕਿ ਅਸੀਂ ਜ਼ਿਲ੍ਹੇ ਵਿੱਚ ਪਾਬੰਦੀਆਂ ਖ਼ਤਮ ਕਰਨਾ ਚਾਹੁੰਦੇ ਹਾਂ। ਟੀਕਾਕਰਨ ਦੀ ਪ੍ਰਤੀਸ਼ਤਤਾ ਵਧਾਉਣ ਲਈ ਮੁੜ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਅਸੀਂ ਜ਼ਿਲੇ ਦੇ ਸਾਰੇ ਪੈਟਰੋਲ ਪੰਪਾਂ 'ਤੇ ਇਹ ਲਾਜ਼ਮੀ ਕਰ ਰਹੇ ਹਾਂ ਕਿ ਜਿਨ੍ਹਾਂ ਨੂੰ ਕਰੋਨਾ ਦੇ ਟੀਕੇ ਦੇ ਦੋ ਟੀਕੇ ਲਗਵਾਏ ਗਏ ਹਨ, ਉਨ੍ਹਾਂ ਦੇ ਸਰਟੀਫਿਕੇਟ ਦੇਖ ਕੇ ਹੀ ਪੈਟਰੋਲ ਅਤੇ ਗੈਸ ਭਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ, ਜੋ ਵੀ ਕਿਸੇ ਸਰਕਾਰੀ ਦਫ਼ਤਰ ਵਿੱਚ ਕੰਮ ਕਰਦਾ ਹੈ, ਉਸ ਨੂੰ ਉੱਥੇ ਵੀ ਕੋਰੋਨਾ ਵੈਕਸੀਨ ਦਾ ਸਰਟੀਫਿਕੇਟ ਲੈ ਕੇ ਜਾਣਾ ਜ਼ਰੂਰੀ ਹੋਵੇਗਾ। ਕੋਰੋਨਾ ਵੈਕਸੀਨ ਸਰਟੀਫਿਕੇਟ ਤੋਂ ਬਿਨਾਂ, ਤੁਹਾਨੂੰ ਸਰਕਾਰੀ ਦਫਤਰ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। Vaccine-ਪੈਟਰੋਲ ਜ਼ਿਲ੍ਹਾ ਕੁਲੈਕਟਰ ਸੁਨੀਲ ਚੌਹਾਨ ਨੇ ਕਿਹਾ ਹੈ ਕਿ ਅਸੀਂ ਜ਼ਿਲ੍ਹੇ ਵਿੱਚ ਪਹਿਲਾਂ ਹੀ ਪਾਬੰਦੀਆਂ ਨਾਲ ਕੰਮ ਕਰ ਰਹੇ ਹਾਂ। ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ ਅਸੀਂ ਜ਼ਿਲ੍ਹੇ ਭਰ ਦੇ ਵਿਆਹ ਸ਼ਾਦੀਆਂ ਅਤੇ ਹੋਟਲਾਂ ਵਿੱਚ 50 ਫੀਸਦੀ ਸਮਰੱਥਾ ਨਾਲ ਕੰਮ ਕਰ ਰਹੇ ਹਾਂ, ਇਸ ਲਈ ਅਸੀਂ ਚਾਹੁੰਦੇ ਹਾਂ ਕਿ ਜਲਦੀ ਤੋਂ ਜਲਦੀ ਕਰੋਨਾ ਦੇ ਟੀਕੇ ਲਗਵਾਏ ਜਾਣ ਅਤੇ ਜ਼ਿਲ੍ਹੇ ਨੂੰ ਪਾਬੰਦੀਆਂ ਤੋਂ ਮੁਕਤੀ ਮਿਲੇ। -PTC News

Related Post