Corona Updates: ਕੋਰੋਨਾ ਮਾਮਲਿਆਂ 'ਚ ਮੁੜ ਗਿਰਾਵਟ ਦਰਜ, 4,362 ਨਵੇਂ ਕੇਸ ਆਏ ਸਾਹਮਣੇ
Coronavirus India Updates: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਘਟ ਰਹੇ ਹਨ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਮਾਮਲਿਆਂ ਦੀ ਗਿਣਤੀ 5,000 ਤੋਂ ਘੱਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ 4,362 ਨਵੇਂ ਕੇਸ ਦਰਜ ਕੀਤੇ ਗਏ ਹਨ। ਕੋਰੋਨਾ ਦੇ ਕਰਕੇ 66 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਕੇਸਾਂ ਦੀ ਗਿਣਤੀ 54,118 ਹੋ ਗਈ ਹੈ।
ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ:
ਦੇਸ਼ 'ਚ ਕੋਰੋਨਾ ਦੇ ਘਟਦੇ ਮਾਮਲਿਆਂ ਦੇ ਵਿਚਕਾਰ ਰੋਜ਼ਾਨਾ ਮਰਨ ਵਾਲਿਆਂ ਦੀ ਗਿਣਤੀ ਵੀ ਘਟਣੀ ਸ਼ੁਰੂ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ, 66 ਲੋਕਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 515102 ਹੋ ਗਈ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ 'ਚ ਕੋਰੋਨਾ ਵਾਇਰਸ ਦੇ ਐਕਟਿਵ ਮਾਮਲੇ ਘੱਟ ਕੇ 54,118 'ਤੇ ਆ ਗਏ ਹਨ, ਜੋ ਕੁੱਲ ਮਾਮਲਿਆਂ ਦਾ 0.13 ਫੀਸਦੀ ਹੈ। ਮੰਤਰਾਲੇ ਨੇ ਕਿਹਾ ਕਿ ਭਾਰਤ ਵਿੱਚ ਐਤਵਾਰ ਨੂੰ 9620 ਲੋਕ ਸੰਕਰਮਣ ਤੋਂ ਠੀਕ ਵੀ ਹੋਏ, ਜਿਸ ਤੋਂ ਬਾਅਦ ਹੁਣ ਤੱਕ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4,23,98,095 ਹੋ ਗਈ ਹੈ।