ਮਹਿੰਗਾਈ ਦੀ ਵੱਡੀ ਮਾਰ, ਕਮਰਸ਼ੀਅਲ ਸਿਲੰਡਰ ਦੀ ਕੀਮਤ 250 ਰੁਪਏ ਵਧੀ

By  Pardeep Singh April 1st 2022 08:38 AM

ਨਵੀਂ ਦਿੱਲੀ:ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (OMCs) ਨੇ LPG ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵੱਡਾ ਵਾਧਾ ਕੀਤਾ ਹੈ। ਸ਼ੁੱਕਰਵਾਰ ਨੂੰ ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ 250 ਰੁਪਏ ਦਾ ਵਾਧਾ ਹੋਇਆ ਹੈ। ਇਸ 19 ਕਿਲੋ ਦੇ ਸਿਲੰਡਰ ਦੀ ਕੀਮਤ ਹੁਣ 2553 ਰੁਪਏ ਹੋਵੇਗੀ। ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।  ਦੱਸ ਦੇਈਏ ਕਿ 22 ਮਾਰਚ ਨੂੰ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ, ਜਦੋਂ ਕਿ ਵਪਾਰਕ ਐਲਪੀਜੀ ਗੈਸ ਸਿਲੰਡਰ ਸਸਤਾ ਹੋ ਗਿਆ ਸੀ। ਦਿੱਲੀ ਵਿੱਚ ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ 949.50 ਰੁਪਏ ਹੈ। ਇਹ ਵੀ ਪੜ੍ਹੋ:ਰੋਪੜ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਸਹਾਇਕ ਕੰਟਰੋਲਰ (ਵਿੱਤ) ਸਲਭ ਮਹਿੰਦਰਾ ਮੁਅੱਤਲ -PTC News

Related Post