ਵਿਜੀਲੈਂਸ ਵੱਲੋਂ 25,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਪਨਸਪ ਦਾ ਇੰਸਪੈਕਟਰ ਗ੍ਰਿਫ਼ਤਾਰ

By  Pardeep Singh October 4th 2022 07:35 PM

ਪਟਿਆਲਾ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬਰਨਾਲਾ ਵਿਖੇ ਤਾਇਨਾਤ ਪਨਸਪ ਦੇ ਇੰਸਪੈਕਟਰ ਰਮਨ ਗੌੜ ਨੂੰ 25000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਬਿਓਰੋਂ ਦੇ ਥਾਣਾ ਪਟਿਆਲਾ ਵਿਖੇ ਦਰਜ ਐਫਆਈਆਰ ਨੰਬਰ 25/21 ਦੀ ਪੜਤਾਲ ਦੌਰਾਨ ਉਕਤ ਇੰਸਪੈਕਟਰ ਪਨਸਪ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਉਸ ‘ਤੇ ਇਲਜ਼ਾਮ ਹੈ ਕਿ ਪਨਸਪ ਦੇ ਇਕ ਹੋਰ ਇੰਸਪੈਕਟਰ ਪੁਖਰਾਜ ਸਿੰਗਲਾ ਨਾਲ ਮਿਲ ਕੇ ਇਕ ਆੜਤੀਏ ਕੋਲੋਂ ਉਸਦੇ ਬਿੱਲਾਂ ਦੀ ਅਦਾਇਗੀ ਕਰਨ ਲਈ 25,000 ਰੁਪਏ ਦੀ ਰਿਸ਼ਵਤ ਲਈ ਸੀ।Punjab Vigilance names four more as accused in transportation tender scam ਇਸ ਮਾਮਲੇ ਵਿੱਚ ਪੁਖਰਾਜ ਸਿੰਗਲਾ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਟੀਮ ਨੇ ਤਲਾਸ਼ੀ ਦੌਰਾਨ ਰਮਨ ਗੌੜ ਕੋਲੋਂ 3.40 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਵਿਜੀਲੈਂਸ ਨੇ ਇੱਕ ਹੋਰ ਮਾਮਲੇ ਵਿੱਚ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਜਨੌਦਾ ਖੁਰਦ, ਪਟਿਆਲਾ ਦੀ ਸਾਬਕਾ ਸਰਪੰਚ ਨੂੰ ਪੰਚਾਇਤੀ ਫੰਡਾਂ ਵਿੱਚ 5.70 ਲੱਖ ਰੁਪਏ ਦੀ ਹੇਰਾਫੇਰੀ ਕਰਨ ਦੇ ਇਲਜ਼ਾਮ ਹੇਠ ਗ੍ਰਿਫਤਾਰ ਕਰ ਲਿਆ ਹੈ। ਰਿਪੋਰਟ-ਗਗਨਦੀਪ ਅਹੂਜਾ ਇਹ ਵੀ ਪੜ੍ਹੋ;ਸੋਲਰ ਲਾਈਟ ਘੁਟਾਲੇ 'ਚ ਕੈਪਟਨ ਸੰਦੀਪ ਸੰਧੂ ਨਾਮਜ਼ਦ -PTC News

Related Post