ਖ਼ੁਫ਼ੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਕੀਤਾ ਚੌਕਸ, ਗੈਂਗਵਾਰ ਦਾ ਖ਼ਦਸ਼ਾ

By  Ravinder Singh September 9th 2022 10:42 AM

ਚੰਡੀਗੜ੍ਹ : ਪੰਜਾਬ ਵਿਚ ਗੈਂਗਸਟਰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ। ਭਰੋਸੇਯੋਗ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਇਕ ਇਨਪੁਟ ਭੇਜਿਆ ਹੈ ਜਿਸ ਵਿਚ ਕਿਸੇ ਵੱਡੀ ਵਾਰਦਾਤ ਦਾ ਖ਼ਦਸ਼ਾ ਜ਼ਾਹਿਰ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਇਸ ਇਨਪੁਟ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਬੰਬੀਹਾ ਗਿਰੋਹ ਕਿਸੇ ਵੱਡੀ ਵਾਰਦਾਤ ਦੀ ਫਿਰਾਕ ਵਿਚ ਹਨ, ਜਿਸ ਲਈ ਪੰਜਾਬ ਪੁਲਿਸ ਨੇ ਸੁਰੱਖਿਆ ਪ੍ਰਬੰਧ ਪੁਖ਼ਤਾ ਕਰ ਲਏ ਹਨ। ਖ਼ੁਫ਼ੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਕੀਤਾ ਚੌਕਸ, ਗੈਂਗਵਾਰ ਦਾ ਖ਼ਦਸ਼ਾਬੰਬੀਹਾ ਗਿਰੋਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੁੱਖ ਸਰਗਨਾ ਗੈਂਗਸਟਰ ਲਾਰੈਂਸ ਬਿਸ਼ਨੋਈ ਉਤੇ ਉਸ ਸਮੇਂ ਹਮਲਾ ਕਰਨ ਦੀ ਵਿਉਂਤ ਬਣਾ ਰਿਹਾ, ਜਦ ਉਸ ਨੂੰ ਪੁਲਿਸ ਅਦਾਲਤ ਵਿਚ ਪੇਸ਼ ਕਰਨ ਲਈ ਲੈ ਕੇ ਜਾ ਰਹੀ ਹੋਵੇਗੀ। ਇਸ ਲਈ ਬੰਬੀਹਾ ਗਿਰੋਹ ਦੇ ਗੁਰਗੇ ਜੇਲ੍ਹ ਵਿਚੋਂ ਅਦਾਲਤ ਤੱਕ ਦੇ ਰਸਤੇ ਤੋਂ ਇਲਾਵਾ ਸਬੰਧਤ ਅਦਾਲਤ ਕੰਪਲੈਕਸ ਵਿਚ ਘਾਤ ਲਗਾ ਸਕਦੇ ਹਨ। ਇਹ ਵੀ ਪੜ੍ਹੋ : ਭਾਰਤ ਨੇ ਟੁੱਟੇ ਚੌਲਾਂ ਦੀ ਬਰਾਮਦ 'ਤੇ ਲਗਾਈ ਪਾਬੰਦੀ, ਪੈਦਾਵਰ ਘੱਟ ਦੇ ਮੱਦੇਨਜ਼ਰ ਲਿਆ ਫ਼ੈਸਲਾ ਜ਼ਿਕਰਯੋਗ ਹੈ ਕਿ ਬੰਬੀਹਾ ਗਰੁੱਪ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਇੰਟਰਨੈੱਟ ਮੀਡੀਆ 'ਤੇ ਲਗਾਤਾਰ ਦਾਅਵੇ ਕਰ ਰਿਹਾ ਹੈ। ਇਸ ਦੇ ਨਾਲ ਹੀ ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੂੰ ਵੀ ਈ-ਮੇਲ ਰਾਹੀਂ ਧਮਕੀਆਂ ਮਿਲ ਚੁੱਕੀਆਂ ਹਨ। ਖੁਫੀਆ ਏਜੰਸੀਆਂ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਵਿਚ ਵੱਡੀ ਗੈਂਗ ਵਾਰ ਹੋ ਸਕਦੀ ਹੈ। ਬੁੱਧਵਾਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਹਿਮਾਚਲ ਦੇ ਬੱਦੀ ਵਿਚ ਅਪਰਾਧੀ ਨੂੰ ਪੁਲਿਸ ਹਿਰਾਸਤ ਤੋਂ ਛੁਡਾਉਣ ਦੀ ਕੋਸ਼ਿਸ਼ ਦੇ ਸਬੰਧ ਵਿਚ ਛੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ਦਾ ਸਬੰਧ ਕੌਸ਼ਲ ਤੇ ਬੰਬੀਹਾ ਗਿਰੋਹ ਨਾਲ ਹੈ। ਪਿਛਲੇ ਦੋ ਮਹੀਨਿਆਂ ਵਿਚ ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਪੰਜਾਬ ਪੁਲਿਸ ਨੂੰ ਭੇਜੀ ਗਈ ਇਹ ਚੌਥੀ ਇਨਪੁਟ ਹੈ। -PTC News  

Related Post