ਹੁਣ ਦਿੱਲੀ ਦੇ ਕੁੱਝ ਇਲਾਕਿਆਂ 'ਚ ਬੰਦ ਰਹੇਗੀ ਇੰਟਰਨੈੱਟ ਸੇਵਾਵਾਂ ,ਹਾਲਾਤ ਤਣਾਅਪੂਰਨ
ਨਵੀਂ ਦਿੱਲੀ : ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ 'ਚ ਕਿਸਾਨ ਅੰਦੋਲਨ ਨੇ ਹਿੰਸਕ ਰੂਪ ਧਾਰਨ ਕਰ ਲਿਆ ਹੈ। ਇਸ ਦੌਰਾਨ ਟਰਾਂਸਪੋਰਟ ਨਗਰ, ਆਈ.ਟੀ.ਓ. ਅਤੇ ਅਕਸ਼ਰਧਾਮ ਸਮੇਤ ਹੋਰ ਸਥਾਨਾਂ 'ਤੇ ਹੋਏ ਟਕਰਾਅ ਤੋਂ ਬਾਅਦ ਕਿਸਾਨਾਂ ਦੇ ਇਕ ਜੱਥੇ ਨੇ ਲਾਲ ਕਿਲ੍ਹੇ 'ਚ ਦਾਖ਼ਲ ਹੋ ਕੇ ਕੇਸਰੀ ਝੰਡਾ ਲਹਿਰਾ ਦਿੱਤਾ ਹੈ ,ਜਿਸ ਤੋਂ ਬਾਅਦ ਤਣਾਅਪੂਰਨ ਹੋ ਗਏ ਹਨ। ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਲਾਲ ਕਿਲ੍ਹੇ ‘ਤੇ ਲਹਿਰਾਇਆ ਝੰਡਾ [caption id="attachment_469462" align="aligncenter"] ਹੁਣ ਦਿੱਲੀ ਦੇ ਕੁੱਝ ਇਲਾਕਿਆਂ 'ਚ ਬੰਦ ਰਹੇਗੀ ਇੰਟਰਨੈੱਟ ਸੇਵਾਵਾਂ ,ਹਾਲਾਤ ਤਣਾਅਪੂਰਨ[/caption] ਇਸ ਦੌਰਾਨ ਕਈ ਥਾਵਾਂ 'ਤੇ ਹਿੰਸਕ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਲਾਲ ਕਿਲ੍ਹੇ ਦੇ ਆਲੇ-ਦੁਆਲੇ ਜਮ੍ਹਾ ਹੋਏ ਕਿਸਾਨਾਂ 'ਤੇ ਪੁਲਿਸ ਨੇ ਲਾਠੀਚਾਰਜ ਕਰਦੇ ਹੋਏ ਕਿਸਾਨਾਂ ਨੂੰ ਉਥੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਹਾਲਾਤਾਂ ਨੂੰ ਕਾਬੂ ਕਰਨ ਦੇ ਲਈ ਦਿੱਲੀ ਦੇ ਐਨ.ਸੀ.ਆਰ. ਦੇ ਕੁੱਝ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। [caption id="attachment_469467" align="aligncenter"] ਹੁਣ ਦਿੱਲੀ ਦੇ ਕੁੱਝ ਇਲਾਕਿਆਂ 'ਚ ਬੰਦ ਰਹੇਗੀ ਇੰਟਰਨੈੱਟ ਸੇਵਾਵਾਂ ,ਹਾਲਾਤ ਤਣਾਅਪੂਰਨ[/caption] ਜਾਣਕਾਰੀ ਅਨੁਸਾਰ ਰਾਤ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹੇਗੀ। ਦਿੱਲੀ ਦੇ 5 ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕੀਤੀ ਗਈ ਹੈ ,ਜਿਨ੍ਹਾਂ ਵਿੱਚਸਿੰਘੂ , ਟਿਕਰੀ , ਗਾਜ਼ੀਪੁਰ ,ਮੁਕਰਬਾ ਅਤੇ ਨਾਂਗਲੋਈ ਬਾਰਡਰ ਸ਼ਾਮਿਲ ਹਨ।ਦਿੱਲੀ ਵਿਚ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪਾਂ ਤੇ ਟਕਰਾਅ ਦੀਆਂ ਖ਼ਬਰਾਂ ਆ ਰਹੀਆਂ ਹਨ। ਕੁੱਝ ਕਿਸਾਨ ਤੇ ਪੁਲਿਸ ਵਾਲੇ ਜ਼ਖਮੀ ਹੋਏ ਹਨ। [caption id="attachment_469459" align="aligncenter"] ਹੁਣ ਦਿੱਲੀ ਦੇ ਕੁੱਝ ਇਲਾਕਿਆਂ 'ਚ ਬੰਦ ਰਹੇਗੀ ਇੰਟਰਨੈੱਟ ਸੇਵਾਵਾਂ ,ਹਾਲਾਤ ਤਣਾਅਪੂਰਨ[/caption] ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨ ਅੱਜ ਦਿੱਲੀ ਵਿੱਚ ਟਰੈਕਟਰ ਪਰੇਡ ਕਰ ਰਹੇ ਹਨ। ਇਸ ਦੌਰਾਨ ਕਈ ਥਾਵਾਂ 'ਤੇ ਹਿੰਸਕ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। [caption id="attachment_469463" align="aligncenter"] ਹੁਣ ਦਿੱਲੀ ਦੇ ਕੁੱਝ ਇਲਾਕਿਆਂ 'ਚ ਬੰਦ ਰਹੇਗੀ ਇੰਟਰਨੈੱਟ ਸੇਵਾਵਾਂ ,ਹਾਲਾਤ ਤਣਾਅਪੂਰਨ[/caption] ਪੜ੍ਹੋ ਹੋਰ ਖ਼ਬਰਾਂ : ਮੁਕਰਬਾ ਚੌਕ 'ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਇਆ ਟਕਰਾਅ ,ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ ਦਰਅਸਲ 'ਚ ਕਿਸਾਨ ਬੈਰੀਕੇਡ ਤੋੜ ਕੇ ਲਾਲ ਕਿਲ੍ਹੇ 'ਤੇ ਪਹੁੰਚ ਗਏ ਅਤੇ ਕੇਸਰੀ ਝੰਡਾ ਲਹਿਰਾਇਆ ਹੈ। ਕਿਸਾਨਾਂ ਦਾ ਇਕ ਜੱਥਾ ਇੰਡੀਆ ਗੇਟ ਵੱਲ ਵੱਧ ਰਿਹਾ ਹੈ।ਆਈ.ਟੀ.ਓ. 'ਤੇ ਭਿਆਨਕ ਟਕਰਾਅ ਵਿਚ ਕਈ ਕਿਸਾਨਾਂ ਦੇ ਨਾਲ ਕੁੱਝ ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। -PTCNews