ਆਈ.ਪੀ.ਐਸ ਹਰਪ੍ਰੀਤ ਸਿੰਘ ਸਿੱਧੂ ਨੂੰ ਕੇਂਦਰ ਸਰਕਾਰ ਨੇ ਸੌਂਪੀ ਵੱਡੀ ਜ਼ਿੰਮੇਵਾਰੀ, ਸੰਭਾਲਣਗੇ ਇਹ ਅਹੁਦਾ
Jasmeet Singh
October 20th 2022 08:43 PM
ਚੰਡੀਗੜ੍ਹ, 20 ਅਕਤੂਬਰ: ਆਈ.ਪੀ.ਐਸ ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਨੂੰ ਭਾਰਤ ਸਰਕਾਰ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਚਾਰ ਸਾਲਾਂ ਲਈ ਡੈਪੂਟੇਸ਼ਨ ਪੰਜਾਬ ਦੇ ਸਪੈਸ਼ਲ ਡੀਜੀਪੀ ਐਸਟੀਐਫ ਹਰਪ੍ਰੀਤ ਸਿੰਘ ਸਿੱਧੂ ਨੂੰ ਆਈ.ਟੀ.ਬੀ.ਪੀ ਦਾ ਏ.ਡੀ.ਜੀ.ਪੀ. ਨਿਯੁਕਤੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਹਰਪ੍ਰੀਤ ਸਿੰਘ ਸਿੱਧੂ ਇੱਕ ਸਖ਼ਤ ਅਤੇ ਤੇਜ਼-ਤਰਾਰ ਅਫ਼ਸਰ ਵਜੋਂ ਜਾਣੇ ਜਾਂਦੇ ਹਨ। ਸਿੱਧੂ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਵੀ ਕਈ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ, ਜਿਨ੍ਹਾਂ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ। ਹਰਪ੍ਰੀਤ ਸਿੱਧੂ ਨੇ ਕਈ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਹੁਣ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। -PTC News