ਇਰਾਕ 'ਚ ਫਸੇ ਭਾਰਤੀ ਨੌਜਵਾਨਾਂ ਦੇ ਪਰਿਵਾਰਾਂ ਲਈ ਬੁਰੀ ਖਬਰ
ਇਰਾਕ ਦੇ ਮੌਸੂਲ ਸ਼ਹਿਰ ਵਿੱਚ ਕਈ ਭਾਰਤੀ ਫਸੇ ਹੋਏ ਹਨ ਜਿਹਨਾਂ ਦੇ ਪਰਿਵਾਰ ਇੱਥੇ ਉਹਨਾਂ ਦੀ ਜਲਦ ਰਿਹਾਈ ਦੀਆਂ ਦੁਆਵਾਂ ਕਰ ਰਹੇ ਹਨ। ਪਰ, ਇਹਨਾਂ ਪਰਿਵਾਰਾਂ ਦੇ ਦੁੱਖ 'ਚ ਕਈ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ ਹੈ ਕਿਉਂਕਿ ਸਰਕਾਰ ਨੇ ਇੱਕ ਨਵਾਂ ਹੁਕਮ ਜਾਰੀ ਕਰ ਇਸ ਮਾਮਲੇ ਨੂੰ ਹੋਰ ਪੇਚੀਦਾ ਕਰ ਦਿੱਤਾ ਹੈ। ਪਿਛਲੇ ਕਈ ਸਾਲਾਂ ਤੋਂ ਆਪਣੇ ਬੱਚਿਆਂ ਨੂੰ ਉਡੀਕ ਰਹੇ ਪਰਿਵਾਰਾਂ ਲਈ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਉਹ ਪਹਿਲਾਂ ਤਾਂ ਆਪਣਾ ਡੀ. ਐੱਨ. ਏ. ਟੈਸਟ ਕਰਵਾਉਣ। ਇੱਕ ਪਰਿਵਾਰ ਦੇ ਕਮ ਸੇ ਕਮ 3 ਮੈਂਬਰਾਂ ਦਾ ਡੀਐਨਏ ਟੈਸਟ ਹੋਵੇਗਾ। ਦੱਸਣਯੋਗ ਹੈ ਕਿ ਇਰਾਕ 'ਚ 39 ਭਾਰਤੀ ਨੌਜਵਾਨਾਂ ਦੇ ਫਸੇ ਹੋਣ ਦੀ ਖਬਰ ਹੈ। ਜੋ ਪਰਿਵਾਰ ਅੰਮ੍ਰਿਤਸਰ ਮੈਡੀਕਲ ਕਾਲਜ ਵਿਚ ਟੈਸਟ ਕਰਵਾਉਣ ਲਈ ਪਹੁੰਚੇ ਸਨ ਉਹਨਾਂ ਨੇ ਕਿਹਾ ਹੈ ਕਿ ਕੁਝ ਹੋਰ ਕਾਰਨਾਂ ਕਰਕੇ ਇਹ ਟੈਸਟ ਅੱਜ ਨਹੀਂ ਹੋ ਸਕਿਆ ਹੈ। ਜ਼ਿਕਰਯੋਗ ਹੈ ਕਿ ਪਰਿਵਾਰ ਇਸ ਗੱਲ ਤੋਂ ਅਨਜਾਣ ਹਨ ਕਿ ਉਹਨਾਂ ਦਾ ਡੀਐਨਏ ਟੈਸਟ ਕਿਉਂ ਕਰਵਾਇਆ ਜਾ ਰਿਹਾ ਹੈ। ਹਾਂਲਾਕਿ ਇਹਨਾਂ ਨੌਜਵਾਨਾਂ ਨੂੰ ਆਈ. ਐੱਸ. ਆਈ. ਐੱਸ. ਦੇ ਕਬਜ਼ੇ ਤੋਂ ਛੁਡਵਾ ਲਿਆ ਗਿਆ ਹੈ, ਪਰ ਉਹਨਾਂ ਦੀ ਮੌਜੂਦਾ ਹਾਲਤ ਬਾਰੇ ਕਿਸੇ ਨੂੰ ਕੁਝ ਪਤਾ ਨਹੀਂ ਲੱਗ ਪਾ ਰਿਹਾ ਹੈ। —PTC News