ਜਗਦੀਪ ਧਨਖੜ ਹੋਣਗੇ ਉਪ ਰਾਸ਼ਟਰਪਤੀ ਦੀ ਚੋਣ ਲਈ ਐਨਡੀਏ ਦੇ ਉਮੀਦਵਾਰ

By  Ravinder Singh July 16th 2022 09:06 PM

ਨਵੀਂ ਦਿੱਲੀ: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨੇ ਆਗਾਮੀ ਉਪ ਰਾਸ਼ਟਰਪਤੀ ਚੋਣ ਸਬੰਧੀ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਉਪ ਰਾਸ਼ਟਰਪਤੀ ਦੀ ਚੋਣ ਲਈ ਅੱਜ ਐਨਡੀਏ ਦੇ ਉਮੀਦਵਾਰ ਦਾ ਐਲਾਨ ਕੀਤਾ। ਪ੍ਰੈਸ ਕਾਨਫਰੰਸ ਦੌਰਾਨ ਜੇਪੀ ਨੱਢਾ ਨੇ ਕਿਹਾ ਕਿ ਜਗਦੀਪ ਧਨਖੜ ਐਨਡੀਏ ਦੇ ਉਮੀਦਵਾਰ ਹੋਣਗੇ। ਜਗਦੀਪ ਧਨਖੜ ਇਸ ਸਮੇਂ ਪੱਛਮੀ ਬੰਗਾਲ ਦੇ ਰਾਜਪਾਲ ਹਨ। ਦਿੱਲੀ 'ਚ ਹੋਈ ਭਾਜਪਾ ਸੰਸਦੀ ਬੋਰਡ ਦੀ ਬੈਠਕ 'ਚ ਜਗਦੀਪ ਧਨਖੜ ਦੇ ਨਾਮ ਉਤੇ ਮੋਹਰ ਲੱਗੀ। ਜਗਦੀਪ ਧਨਖੜ ਹੋਣਗੇ ਉਪ ਰਾਸ਼ਟਰਪਤੀ ਦੀ ਚੋਣ ਲਈ ਐਨਡੀਏ ਦੇ ਉਮੀਦਵਾਰਉਪ ਰਾਸ਼ਟਰਪਤੀ ਦੀ ਚੋਣ ਲਈ 6 ਅਗਸਤ 2022 ਨੂੰ ਵੋਟਾਂ ਪੈਣਗੀਆਂ ਤੇ ਨਤੀਜੇ ਵੀ ਉਸ ਦਿਨ ਹੀ ਆਉਣਗੇ। ਮੌਜੂਦਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕਾਰਜਕਾਲ 11 ਅਗਸਤ ਨੂੰ ਖਤਮ ਹੋ ਰਿਹਾ ਹੈ। ਜਗਦੀਪ ਧਨਖੜ ਹੋਣਗੇ ਉਪ ਰਾਸ਼ਟਰਪਤੀ ਦੀ ਚੋਣ ਲਈ ਐਨਡੀਏ ਦੇ ਉਮੀਦਵਾਰਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ 'ਚ ਹੋਈ ਬੈਠਕ 'ਚ ਪ੍ਰਧਾਨ ਮੰਤਰੀ ਮੋਦੀ, ਕੇਂਦਰੀ ਮੰਤਰੀ ਅਮਿਤ ਸ਼ਾਹ, ਨਿਤਿਨ ਗਡਕਰੀ, ਰਾਜਨਾਥ ਸਿੰਘ, ਭਾਜਪਾ ਦੇ ਜਨਰਲ ਸਕੱਤਰ ਬੀਐੱਲ ਸੰਤੋਸ਼ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਦਾ ਉਮੀਦਵਾਰ ਬਣਾਉਣ ਦਾ ਫ਼ੈਸਲਾ ਲਿਆ। ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਜਗਦੀਪ ਧਨਖੜ ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐਨਡੀਏ ਦੇ ਉਮੀਦਵਾਰ ਹੋਣਗੇ। ਜਗਦੀਪ ਧਨਖੜ ਹੋਣਗੇ ਉਪ ਰਾਸ਼ਟਰਪਤੀ ਦੀ ਚੋਣ ਲਈ ਐਨਡੀਏ ਦੇ ਉਮੀਦਵਾਰਮੀਟਿੰਗ ਵਿੱਚ ਐਨਡੀਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸਬੰਧੀ ਕਈ ਨਾਵਾਂ ਉਤੇ ਚਰਚਾ ਹੋਈ ਤੇ ਅੰਤ ਵਿੱਚ ਜਗਦੀਪ ਧਨਖੜ ਦੀ ਸਹਿਮਤੀ ਬਣੀ। ਦੱਸ ਦੇਈਏ ਕਿ ਅੱਜ ਦੁਪਹਿਰ ਜਗਦੀਪ ਧਨਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਧਨਖੜ ਨੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਦੀ ਚੋਣ ਨੂੰ ਲੈ ਕੇ ਵੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਇਹ ਵੀ ਪੜ੍ਹੋ : ਰੋਜ਼ੀ-ਰੋਟੀ ਲਈ ਦੁਬਈ ਗਏ ਨੌਜਵਾਨਾਂ ਨੂੰ ਟਰੈਵਲ ਏਜੰਟਾਂ ਨੇ ਬਣਾਇਆ ਬੰਧਕ   

Related Post