ਨਵੀਂ ਦਿੱਲੀ: ਸੀਬੀਆਈ ਦੀ ਸੀਐਫਐਸਐਲ ਲੈਬ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਆਵਾਜ਼ ਦਾ ਨਮੂਨਾ ਲਿਆ ਜਾ ਰਿਹਾ ਹੈ। ਸੀਬੀਆਈ ਨੇ ਪੁਲ ਬੰਗਾਸ ਇਲਾਕੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਅੱਜ ਜਗਦੀਸ਼ ਟਾਈਟਲਰ ਨੂੰ ਤਲਬ ਕੀਤਾ ਹੈ। 1984 ਵਿੱਚ ਹੋਈ ਹਿੰਸਾ ਵਿੱਚ ਇੱਥੇ 3 ਲੋਕ ਮਾਰੇ ਗਏ ਸਨ। ਦੋਸ਼ ਹੈ ਕਿ ਜਗਦੀਸ਼ ਟਾਈਟਲਰ ਭੀੜ ਦੀ ਅਗਵਾਈ ਕਰ ਰਿਹਾ ਸੀ।ਅਧਿਕਾਰੀਆਂ ਨੇ ਦੱਸਿਆ ਕਿ ਟਾਈਟਲਰ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਪਹੁੰਚ ਗਿਆ, ਜਿੱਥੇ ਅਗਲੇਰੀ ਕਾਰਵਾਈ ਜਾਰੀ ਹੈ। ਉਨ੍ਹਾਂ ਦੱਸਿਆ ਕਿ ਏਜੰਸੀ ਨੂੰ 39 ਸਾਲ ਪੁਰਾਣੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਨਵੇਂ ਸਬੂਤ ਮਿਲੇ ਹਨ, ਜਿਸ ਤੋਂ ਬਾਅਦ ਟਾਈਟਲਰ ਦੀ ਆਵਾਜ਼ ਦਾ ਸੈਂਪਲ ਲੈਣ ਦੀ ਲੋੜ ਸੀ।1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਹਨਾਂ ਦੇ ਸਿੱਖ ਅੰਗ ਰੱਖਿਅਕਾਂ ਵੱਲੋਂ ਕੀਤੀ ਗਈ ਹੱਤਿਆ ਤੋਂ ਬਾਅਦ ਦੇਸ਼ ਵਿੱਚ ਸਿੱਖ ਭਾਈਚਾਰੇ ਉੱਤੇ ਹਿੰਸਕ ਹਮਲੇ ਹੋਏ ਸਨ।ਮਨਜੀਤ ਸਿੰਘ ਜੀਕੇ ਨੂੰ ਗਵਾਹੀ ਲਈ ਬੁਲਾਇਆ ਸੀਬੀਆਈ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ 1984 ਸਿੱਖ ਕਤਲੇਆਮ ਦੇ ਮੁਲਜ਼ਮ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਗਵਾਹੀ ਦੇਣ ਲਈ ਨੋਟਿਸ ਭੇਜਿਆ ਹੈ। ਮਨਜੀਤ ਸਿੰਘ ਜੀਕੇ ਨੇ 5 ਫਰਵਰੀ 2018 ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਜਗਦੀਸ਼ ਟਾਈਟਲਰ ਦੀਆਂ 5 ਵੀਡੀਓਜ਼ ਜਾਰੀ ਕੀਤੀਆਂ ਸਨ। ਪਤਾ ਲੱਗਾ ਹੈ ਕਿ ਸੀਬੀਆਈ ਨੇ ਇਨ੍ਹਾਂ ਸਟਿੰਗ ਵੀਡੀਓਜ਼ ਦੀ ਆਡੀਓ ਨੂੰ ਟਾਈਟਲਰ ਨਾਲ ਮੇਲਣ ਲਈ CFSL ਨੂੰ ਭੇਜਿਆ ਸੀ, ਜਿਸ ਤੋਂ ਬਾਅਦ ਹੁਣ ਮਨਜੀਤ ਸਿੰਘ ਜੀਕੇ ਨੂੰ ਗਵਾਹੀ ਲਈ ਬੁਲਾਇਆ ਗਿਆ ਹੈ।ਇਹ ਵੀ ਪੜ੍ਹੋ: ਵਿੱਤੀ ਸੰਕਟ ਵਿਚੋਂ ਉਭਰਨ ਦਾ ਦਾਅਵਾ ਕਰਨ ਵਾਲਾ ਪਾਵਰਕਾਮ ਮੁੜ ਵਿੱਤੀ ਸੰਸਥਾਵਾਂ ਦੀ ਸ਼ਰਨ 'ਚ ਪਹੁੰਚਿਆ