ਜਾਖੜ ਦਾ ਵਿਵਾਦਤ ਬਿਆਨ ; ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋਇਆ : 'ਆਪ'
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਚਰਨਜੀਤ ਸਿੰਘ ਸਬੰਧੀ ਦਿੱਤੇ ਗਏ ਬਿਆਨ ਸਬੰਧੀ ਆਮ ਆਦਮੀ ਪਾਰਟੀ ਨੇ ਪ੍ਰੈਸ ਕਾਨਫਰੰਸ ਕੀਤੀ। ਕਾਨਫਰੰਸ ਦੌਰਾਨ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸੁਨੀਲ ਜਾਖੜ ਦੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਸੁਨੀਲ ਜਾਖੜ ਦੇ ਦਲਿਤ ਸਮਾਜ ਵਿਰੁੱਧ ਦਿੱਤੇ ਗਏ ਬਿਆਨ ਬਾਰੇ ਸੋਨੀਆ ਗਾਂਧੀ ਨੇ ਕੋਈ ਟਿੱਪਣੀ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇਸ ਸਬੰਧੀ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਚੁੱਪੀ ਸਾਧੀ ਹੋਈ। ਉਨ੍ਹਾਂ ਨੇ ਕਿਹਾ ਕਿ ਸਮੁੱਚੀ ਕਾਂਗਰਸ ਲੀਡਰਸ਼ਿਪ ਇਸ ਬਿਆਨ ਸਬੰਧੀ ਮੁਆਫੀ ਮੰਗੇ। ਉਨ੍ਹਾਂ ਨੇ ਕਿਹਾ ਕਿ ਜੇ ਮੁਆਫੀ ਨਾ ਮੰਗੀ ਗਈ ਤਾਂ ਆਮ ਆਦਮੀ ਪਾਰਟੀ ਇਸ ਸਬੰਧੀ ਸਖ਼ਤ ਐਕਸ਼ਨ ਲਏਗੀ। ਸੁਨੀਲ ਜਾਖੜ ਦੇ ਬਿਆਨ ਨਾਲ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਠੇਸ ਪੁੱਜੀ ਹੈ। ਇਸ ਲਈ ਆਮ ਆਦਮੀ ਪਾਰਟੀ ਸੁਨੀਲ ਜਾਖੜ ਦੇ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਦਲਿਤ ਭਾਈਚਾਰਾ ਕਾਂਗਰਸ ਪਾਰਟੀ ਨੂੰ ਕਦੇ ਵੀ ਮੁਆਫ ਨਹੀਂ ਕਰੇਗਾ। ਇਸ ਸਬੰਧੀ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਰੇਤ ਦੀ ਮਾਈਨਿੰਗ ਨੂੰ ਲੈ ਕੇ ਨੀਤੀ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਸੁਖਪਾਲ ਸਿੰਘ ਖਹਿਰਾ ਨਾਜਾਇਜ਼ ਮਾਈਨਿੰਗ ਵਾਲੀ ਥਾਂ ਉਤੇ ਲਾਈਵ ਹੋ ਕੇ ਦਿਖਾਉਣ। ਜਾਅਲੀ ਵੀਡੀਓ ਨਾ ਬਣਾ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਨੇ ਕਿਹਾ ਜੇ ਗੈਂਗਸਟਰਾਂ ਨਾਲ ਨਜਿੱਠਣ ਲਈ ਜੇ ਹੋਰ ਅਧਿਕਾਰੀਆਂ ਨੂੰ ਤਾਇਨਾਤ ਕਰਨ ਪਿਆ ਤਾਂ ਜ਼ਰੂਰ ਕਰਾਂਗਾ। ਇਹ ਵੀ ਪੜ੍ਹੋ : ਸਜ਼ਾ ਪੂਰੀ ਕਰ ਚੁੱਕੇ ਸਿਆਸੀ ਕਾਰਕੁੰਨਾਂ ਨੂੰ ਰਿਹਾਅ ਕਰਵਾਉਣ ਲਈ ਮਨੁੱਖੀ ਕੜੀ ਬਣਾਈ