ਜਲੰਧਰ ਅਦਾਲਤ ਨੇ ਭੁਪਿੰਦਰ ਹਨੀ ਦੀ 13 ਜੁਲਾਈ ਤੱਕ ਵਧਾਈ ਨਿਆਇਕ ਹਿਰਾਸਤ

By  Pardeep Singh July 2nd 2022 01:16 PM

ਜਲੰਧਰ: ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅਤੇ ਕਪੂਰਥਲਾ ਜੇਲ੍ਹ ਵਿੱਚ ਬੰਦ ਕੁਦਰਤਦੀਪ ਸਿੰਘ ਅਤੇ ਭੁਪਿੰਦਰ ਹਨੀ ਦੀ  ਵੀਡੀਓ ਕਾਨਫਰੰਸਿੰਗ ਜ਼ਰੀਏ ਜਲੰਧਰ ਅਦਾਲਤ ਵਿੱਚ ਪੇਸ਼ੀ ਹੋਈ। ਇਸ ਦੌਰਾਨ ਜਲੰਧਰ ਅਦਾਲਤ ਨੇ ਭੁਪਿੰਦਰ ਸਿੰਘ ਹਨੀ ਨੂੰ 13 ਜੁਲਾਈ ਤੱਕ ਨਿਆਇਕ ਹਿਰਾਸਤ ਉੱਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭੁਪਿੰਦਰ ਹਨੀ ਨੂੰ ਬੀਤੇ ਦਿਨ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ ਪਰ ਹਨੀ ਵੱਲੋਂ ਹਾਲੇ ਤੱਕ ਜ਼ਮਾਨਤ ਨਾ ਭਰੇ ਜਾਣ ਕਾਰਨ ਅੱਜ ਭੁਪਿੰਦਰ ਹਨੀ ਅਤੇ ਕੁਦਰਤਦੀਪ ਸਿੰਘ ਦੀ ਜਲੰਧਰ ਅਦਾਲਤ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਸੁਣਵਾਈ ਹੋਈ ਹੈ। ਜਲੰਧਰ ਅਦਾਲਤ ਨੇ ਹਨੀ ਦੇ ਨਿਆਇਕ ਹਿਰਾਸਤ ਵਿੱਚ 13 ਦਿਨ ਦਾ ਵਾਧਾ ਕੀਤਾ ਹੈ। ਜ਼ਿਕਰਯੋਗ ਹੈ ਕਿ ਜਨਵਰੀ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਛਾਪੇਮਾਰੀ ਕਰਨ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ, 21 ਲੱਖ ਰੁਪਏ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਬਰਾਮਦ ਕਰਨ ਦਾ ਐਲਾਨ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਅਤੇ ਉਨ੍ਹਾਂ ਦੇ ਕਾਰੋਬਾਰੀ ਸਹਿਯੋਗੀ। ਧਿਆਨਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਅਧਿਕਾਰੀਆਂ ਨੇ ਦੱਸਿਆ ਕਿ ਮੋਹਾਲੀ ਅਤੇ ਲੁਧਿਆਣਾ ਵਿੱਚ ਹਨੀ ਨਾਲ ਜੁੜੇ ਟਿਕਾਣਿਆਂ ਤੋਂ 8 ਕਰੋੜ ਰੁਪਏ ਅਤੇ ਉਸਦੇ ਸਾਥੀ ਸੰਦੀਪ ਤੋਂ 2 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ। ਇਹ ਛਾਪੇਮਾਰੀ ਰੋਪੜ, ਫਤਹਿਗੜ੍ਹ ਸਾਹਿਬ ਅਤੇ ਪਠਾਨਕੋਟ ਸਮੇਤ 10 ਥਾਵਾਂ 'ਤੇ ਕੀਤੀ ਗਈ। ਈਡੀ ਨੇ (ਆਈਪੀਸੀ) ਦੀ ਧਾਰਾ 379, 420, 465, 467, 468 ਅਤੇ 471 ਅਤੇ ਧਾਰਾ 21 (1) ਅਤੇ 4 ਦੇ ਤਹਿਤ ਸ਼ਹੀਦ ਭਗਤ ਸਿੰਘ ਨਗਰ ਥਾਣੇ ਵਿੱਚ ਦਰਜ ਐਫਆਈਆਰ ਦੇ ਆਧਾਰ 'ਤੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ। FIR ਵਿੱਚ ਦੱਸਿਆ ਗਿਆ ਹੈ ਕਿ ਮਾਈਨਿੰਗ ਵਿਭਾਗ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਟੀਮ ਨੇ 7 ਮਾਰਚ 2018 ਨੂੰ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਸਟੇਸ਼ਨ ਵਿੱਚ ਮਿਲੀ ਸ਼ਿਕਾਇਤ ਦੇ ਆਧਾਰ ਉੱਤੇ ਨਜਾਇਜ਼ ਰੇਤ ਦੀ ਅਚਨਚੇਤ ਚੈਕਿੰਗ ਕੀਤੀ ਸੀ। ਇਸ ਦੌਰਾਨ ਕਈ ਟਰੱਕ, ਟਿੱਪਰ, ਜੇਸੀਬੀ ਮਸ਼ੀਨਾਂ ਨੂੰ ਕਬਜੇ ਵਿੱਚ ਲਿਆ ਸੀ। ਇਹ ਵੀ ਪੜ੍ਹੋ:ਭ੍ਰਿਸ਼ਟਾਚਾਰਾਂ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਹੱਕ 'ਚ ਨਿਤਰੇ ਕੈਮਿਸਟ -PTC News

Related Post