ਨੌਕਰੀਆਂ ਹੀ ਨੌਕਰੀਆਂ; ਪੰਜਾਬ ਵਜ਼ਾਰਤ ਨੇ ਅਸਾਮੀਆਂ ਭਰਨ ਲਈ ਲਿਆ ਵੱਡਾ ਫੈਸਲਾ
ਚੰਡੀਗੜ੍ਹ, 19 ਮਾਰਚ: ਪੰਜਾਬ ਮੰਤਰੀ ਮੰਡਲ ਦੀ ਪਲੇਠੀ ਮੀਟਿੰਗ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਹ ਮੀਟਿੰਗ 30 ਮਿੰਟ ਤੱਕ ਚੱਲੀ। ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿੱਚ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿੱਚ ਤਿੰਨ ਮਹੀਨਿਆਂ ਲਈ ਲੇਖਾ-ਜੋਖਾ ਪੇਸ਼ ਕਰਨ ਦਾ ਫੈਸਲਾ ਲਿਆ ਗਿਆ। ਇਹ ਵੀ ਐਲਾਨ ਕੀਤਾ ਗਿਆ ਕਿ 22 ਮਾਰਚ ਤੱਕ ਚੱਲਣ ਵਾਲੇ ਸੈਸ਼ਨ ਦੌਰਾਨ ਵੱਖ-ਵੱਖ ਵਿਭਾਗਾਂ ਨੂੰ ਮੌਜੂਦਾ ਵਿੱਤੀ ਸਾਲ ਲਈ ਲੋੜੀਂਦੀਆਂ ਪੂਰਕ ਗ੍ਰਾਂਟਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਹ ਵੀ ਪੜ੍ਹੋ: ਦਰਿਆ 'ਚੋਂ ਵਿਅਕਤੀ ਦੀ ਲਾਸ਼ ਬਰਾਮਦ, ਪਰਿਵਾਰਕ ਮੈਂਬਰਾਂ ਨੇ ਘੇਰਿਆ ਥਾਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਖਾਲੀ ਪਈ ਅਸਾਮੀਆਂ 'ਤੇ 25,000 ਵਿਅਕਤੀਆਂ ਦੀ ਭਰਤੀ ਕਰਨ ਦਾ ਫੈਸਲਾ ਵੀ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਨੇ ਆਪਣੇ ਚੋਣ ਵਾਅਦਿਆਂ ਵਿੱਚ ਕਿਹਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਉਹ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਗੇ। ਪੰਜਾਬ ਵਿੱਚ ‘ਆਪ’ ਦੇ ਹੋਰ ਚੋਣ ਵਾਅਦਿਆਂ ਵਿੱਚ, ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੇ ਹਾਲਤਾਂ ਨੂੰ ਸੁਧਾਰਨ, ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਪ੍ਰਤੀ ਬਿਲਿੰਗ ਸਾਈਕਲ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵੀ ਵਾਅਦਾ ਕੀਤਾ ਸੀ। ਉਨ੍ਹਾਂ ਨੇ ਸੂਬੇ 'ਚ ਭ੍ਰਿਸ਼ਟਾਚਾਰ ਮੁਕਤ ਸਰਕਾਰ ਬਣਾਉਣ ਅਤੇ ਨਸ਼ੇ 'ਤੇ ਕਾਬੂ ਪਾਉਣ ਦਾ ਵੀ ਵਾਅਦਾ ਵੀ ਕੀਤਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ 23 ਮਾਰਚ ਨੂੰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦ ਦਿਵਸ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੋ. ਸ਼ੁਰੂ ਕੀਤੀ ਜਾਵੇਗਾ। ਇਸ ਤੋਂ ਪਹਿਲਾਂ 16 ਮਾਰਚ ਨੂੰ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਅਹੁਦੇ ਦੀ ਅਤੇ ਅੱਜ ਸਵੇਰੇ ਹੀ 10 ਕੈਬਨਿਟ ਮੰਤਰੀਆਂ ਵੱਲੋਂ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਗਈ। ਇਹ ਵੀ ਪੜ੍ਹੋ: PUNJAB CABINET HIGHLIGHTS: 'ਆਪ' ਕੈਬਨਿਟ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਮੁਕੱਮਲ ਹਾਲ ਹੀ ਵਿੱਚ ਸਮਾਪਤ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ, 92 ਸੀਟਾਂ 'ਤੇ ਜਿੱਤ ਹਾਸਿਲ ਕਰ ਆਪਣੇ ਜ਼ਿਆਦਾਤਰ ਵਿਰੋਧੀਆਂ ਨੂੰ ਹਾਸ਼ੀਏ 'ਤੇ ਧੱਕ ਦਿੱਤਾ। -PTC News