ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ 4 ਮਈ ਤੱਕ ਵਧਾਈ

By  Ravinder Singh April 19th 2022 01:19 PM -- Updated: April 19th 2022 02:43 PM

ਮੁਹਾਲੀ : ਡਰੱਗਜ਼ ਕੇਸ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਦਾਲਤ ਵਿੱਚ ਪੇਸ਼ੀ ਹੋਈ। ਅਦਾਲਤ ਨੇ ਮੁੜ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ 4 ਮਈ ਤੱਕ ਵਾਧਾ ਕਰ ਦਿੱਤਾ ਹੈ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਕਰੋੜਾਂ ਰੁਪਏ ਦੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਮੁਹਾਲੀ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਮਜੀਠੀਆ ਦੀ ਨਿਆਂਇਕ ਹਿਰਾਸਤ 4 ਮਈ ਤੱਕ ਵਧਾ ਦਿੱਤੀ ਹੈ। ਹਾਲਾਂਕਿ ਇਸ ਦੌਰਾਨ ਅਦਾਲਤ ਵਿੱਚ ਮਜੀਠੀਆ ਦੇ ਵਕੀਲਾਂ ਵੱਲੋਂ ਕੋਈ ਪਟੀਸ਼ਨ ਦਾਇਰ ਨਹੀਂ ਕੀਤੀ ਗਈ। ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ 'ਚ 4 ਮਈ ਤੱਕ ਵਾਧਾ ਪਿਛਲੀ ਸੁਣਵਾਈ 'ਤੇ ਜੇਲ੍ਹ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਗਏ ਸਨ ਕਿ ਉਨ੍ਹਾਂ ਨੂੰ ਜੇਲ੍ਹ 'ਚ ਸਾਰੀਆਂ ਬੁਨਿਆਦੀ ਸਹੂਲਤਾਂ ਅਤੇ ਉਚਿਤ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਬਿਕਰਮ ਮਜੀਠੀਆ 'ਤੇ ਪਿਛਲੀ ਕਾਂਗਰਸ ਸਰਕਾਰ ਨੇ ਨਸ਼ਾ ਤਸਕਰੀ ਨਾਲ ਸਬੰਧਤ ਕੇਸ ਦਰਜ ਕੀਤਾ ਸੀ।ਇਸ ਦੇ ਨਾਲ ਹੀ ਅਕਾਲੀ ਦਲ ਤੇ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਖਿਲਾਫ ਸਿਆਸੀ ਬਦਲਾਖੋਰੀ ਦੀ ਭਾਵਨਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ 'ਚ 4 ਮਈ ਤੱਕ ਵਾਧਾਗ੍ਰਿਫ਼ਤਾਰੀ ਤੋਂ ਬਚਣ ਲਈ ਉਹ ਜ਼ਿਲ੍ਹਾ ਅਦਾਲਤ ਤੋਂ ਸੁਪਰੀਮ ਕੋਰਟ ਗਿਆ ਸੀ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਦਾਲਤ ਵਿੱਚ ਆਤਮ ਸਮਰਪਣ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜੀ ਅਤੇ ਫਿਰ ਮੋਹਾਲੀ ਦੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ। ਨਵੀਂ ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਦੀ ਜਾਂਚ ਕਰ ਰਹੀ SIT ਦਾ ਪੁਨਰਗਠਨ ਕਰ ਦਿੱਤਾ ਹੈ। ਨਵੀਂ ਐਸਆਈਟੀ ਦੀ ਨਿਗਰਾਨੀ ਆਈਜੀਪੀ (ਕ੍ਰਾਈਮ) ਗੁਰਸ਼ਰਨ ਸਿੰਘ ਸੰਧੂ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲਿਸ ਵਿਭਾਗ ਸਬੰਧੀ ਇਹ ਪਹਿਲਾ ਹੁਕਮ ਜਾਰੀ ਕੀਤਾ ਗਿਆ ਸੀ। ਨਵੀਂ ਟੀਮ ਦੀ ਅਗਵਾਈ ਆਈਪੀਐਸ ਅਧਿਕਾਰੀ ਏਆਈਜੀ ਡਾਕਟਰ ਰਾਹੁਲ ਐਸ. ਇਸ ਦੇ ਚਾਰ ਹੋਰ ਮੈਂਬਰ ਹਨ। ਪਿਛਲੀ ਐਸਆਈਟੀ ਵਿੱਚ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਸੀ। ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ 'ਚ 4 ਮਈ ਤੱਕ ਵਾਧਾ ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਉਧਰ, ਬਿਕਰਮ ਮਜੀਠੀਆ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਸੀ। ਜਿਸ ਤੋਂ ਬਾਅਦ ਅਦਾਲਤ ਵਿੱਚ ਸੁਣਵਾਈ ਹੋਈ ਸੀ। ਉਨ੍ਹਾਂ ਦੇ ਵਕੀਲ ਨੇ ਮੁਹਾਲੀ ਕੋਰਟ 'ਚ ਪਟੀਸ਼ਨ ਪਾਈ ਸੀ। ਜਿਸ ਵਿੱਚ ਮੁੜ ਸਪੈਸ਼ਲ ਬੈਰਕ 'ਚ ਸ਼ਿਫ਼ਟ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ। ਜੇਲ੍ਹ 'ਚ ਅੱਤਵਾਦੀਆਂ ਅਤੇ ਗੈਂਗਸਟਰਾਂ ਤੋਂ ਖ਼ਤਰਾ ਦੱਸਿਆ ਗਈ ਸੀ। ਇਹ ਵੀ ਪੜ੍ਹੋ : ਦੱਖਣੀ ਅਫਰੀਕਾ 'ਚ ਗੰਭੀਰ ਹੜ੍ਹ: ਰਾਸ਼ਟਰਪਤੀ ਰਾਮਾਫੋਸਾ ਨੇ ਰਾਸ਼ਟਰੀ ਆਫ਼ਤ ਦਾ ਕੀਤਾ ਐਲਾਨ

Related Post