ਜੁਗਾੜੂ ਰੇਹੜੀ ਚਾਲਕਾਂ ਨੇ 'ਆਪ' ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

By  Ravinder Singh April 23rd 2022 02:42 PM

ਬਰਨਾਲਾ : ਪੰਜਾਬ ਸਰਕਾਰ ਵੱਲੋਂ ਜੁਗਾੜੂ ਰੇਹੜੀਆਂ ਉਤੇ ਲਗਾਈ ਪਾਬੰਦੀ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਰਹੇ ਹਨ। ਇਸ ਕਾਰਨ ਰੇਹੜੀ ਚਾਲਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਧਨੌਲਾ ਮੰਡੀ ਵਿੱਚ ਮੋਟਰਸਾਈਕਲ ਜੁਗਾੜੂ ਯੂਨੀਅਨ ਦੇ ਵਰਕਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਜੁਗਾੜੂ ਰੇਹੜੀ ਚਾਲਕਾਂ ਨੇ 'ਆਪ' ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਉਨ੍ਹਾਂ ਨੇ ਕਿਹਾ ਕਿ ਧਨੌਲੇ ਇਲਾਕੇ ਵਿੱਚ ਸਰਕਾਰ ਦੇ ਇਸ ਫ਼ੈਸਲੇ ਕਾਰਨ 250-300 ਲੋਕ ਬੇਰੁਜ਼ਗਾਰ ਹੋਣਗੇ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਸਰਕਾਰਾਂ ਆਈਆਂ ਹਨ। ਕਿਸੇ ਨੇ ਇਸ ਤਰ੍ਹਾਂ ਦਾ ਫ਼ੈਸਲਾ ਨਹੀਂ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਸਰਕਾਰ ਲੋਕਾਂ ਨੂੰ ਕੋਈ ਰੁਜ਼ਗਾਰ ਦਵੇ ਤੇ ਫਿਰ ਇਸ ਤਰ੍ਹਾਂ ਦੇ ਫ਼ੈਸਲੇ ਲੈਣ। ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਨੇ ਵਿਹਲੇ ਕਰ ਰਹੀਆਂ। ਇਨ੍ਹਾਂ ਰੇਹੜੀਆਂ ਨਾਲ ਹੀ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਉਨ੍ਹਾਂ ਨੇ ਇਸ ਫੈਸਲੇ ਨੂੰ ਰੋਕਣ ਲਈ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ। ਜੁਗਾੜੂ ਰੇਹੜੀ ਚਾਲਕਾਂ ਨੇ 'ਆਪ' ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨਇਸ ਇਲਾਵਾ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਜੇ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਸਰਕਾਰ ਦਾ ਜੁਗਾੜੂ ਰੇਹੜੀਆਂ ਉਤੇ ਪਾਬੰਦੀ ਲਗਾਉਣ ਪਿੱਛੇ ਦਾ ਤਰਕ ਹੈ ਕਿ ਇਨ੍ਹਾਂ ਰੇਹੜੀਆਂ ਕਾਰਨ ਸੜਕ ਹਾਦਸੇ ਬਹੁਤ ਵੱਧ ਰਹੇ ਹਨ ਤੇ ਇਹ ਟ੍ਰੈਫਿਕ ਨਿਯਮਾਂ ਦੀ ਵੀ ਸ਼ਰੇਆਮ ਉਲੰਘਣਾ ਕਰਦੇ ਹਨ। ਜੁਗਾੜੂ ਰੇਹੜੀ ਚਾਲਕਾਂ ਨੇ 'ਆਪ' ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਜ਼ਿਕਰਯੋਗ ਹੈ ਕਿ ਸੂਬੇ 'ਚ ਹੁਣ ਮੋਡੀਫਾਈ ਮੋਟਰਸਾਈਕਲ ਭਾਵ (ਜੁਗਾੜੂ ਰੇਹੜੀ) ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਾਰਿਆਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਆਰਡਰ ਦਿੱਤਾ ਹੈ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਸੂਬੇ 'ਚ ਆਏ ਦਿਨ ਜੁਗਾੜੂ ਮੋਟਰਸਾਈਕਲਾਂ ਦੀ ਭਰਮਾਰ ਹੋ ਰਹੀ ਹੈ। ਆਮ ਸੜਕਾਂ 'ਚ ਦੇਖਿਆ ਜਾਂਦਾ ਹੈ ਕਿ ਮੋਡੀਫਾਈ ਮੋਟਰਸਾਈਕਲ ਸਾਮਾਨ ਢੋਅ ਕੇ ਲੈ ਕੇ ਜਾਂਦੇ ਹਨ ਜਾਂ ਫਿਰ ਸਵਾਰੀਆਂ ਦੀਆ ਢੋਆ-ਢੁਆਈ ਕਰਦੇ ਹਨ। ਇਸ ਨਾਲ ਆਮ ਲੋਕਾਂ ਦੀ ਜਾਨ ਨੂੰ ਖ਼ਤਰਾ ਤਾਂ ਹੁੰਦਾ ਪਰ ਡਰਾਈਵਰ ਆਪਣੀ ਜਾਨ ਦੀ ਪਰਵਾਹ ਵੀ ਨਹੀਂ ਕਰਦੇ ਹਨ। ਕਈ ਜ਼ਿਲ੍ਹਿਆਂ 'ਚ ਮੋਟਰਸਾਈਕਲ ਆਮ ਦੇਖੇ ਜਾਂਦੇ ਹਨ। ਇਹ ਵੀ ਪੜ੍ਹੋ : ਪੰਜਾਬ 'ਚ ਜੁਗਾੜੂ ਮੋਟਰਸਾਈਕਲ ਚਲਾਉਣ 'ਤੇ ਪੰਜਾਬ ਸਰਕਾਰ ਨੇ ਲਗਾਈ ਪਾਬੰਦੀ

Related Post