ਸਿੱਖਾਂ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਤਰੀਕ ਤੋਂ ਖੁੱਲ੍ਹੇਗਾ ਕਰਤਾਰਪੁਰ ਲਾਂਘਾ

By  Shanker Badra November 16th 2021 12:55 PM -- Updated: November 16th 2021 03:20 PM

ਚੰਡੀਗੜ੍ਹ : ਪੰਜਾਬ ਦੇ ਸਿੱਖ ਸ਼ਰਧਾਲੂਆਂ ਲਈ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੇਂਦਰ ਸਰਕਾਰ ਵੱਲੋਂ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦੀ ਟਵੀਟ ਕਰਕੇ ਜਾਣਕਾਰੀ ਦਿੱਤੀ। ਇਹ ਫ਼ੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਦੇਖਦੇ ਹੋਏ ਲਿਆ ਗਿਆ ਹੈ। [caption id="attachment_549130" align="aligncenter"] ਇਸ ਤਰੀਕ ਤੋਂ ਖੁੱਲ੍ਹੇਗਾ ਕਰਤਾਰਪੁਰ ਲਾਂਘਾ , ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ[/caption] ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਭਲਕੇ 17 ਨਵੰਬਰ ਤੋਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੋਦੀ ਸਰਕਾਰ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੀ ਸਿੱਖ ਕੌਮ ਪ੍ਰਤੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ। ਦੇਸ਼ 19 ਨਵੰਬਰ ਨੂੰ ਸ੍ਰੀ  ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਮੈਨੂੰ ਯਕੀਨ ਹੈ ਕਿ ਪ੍ਰਧਾਨ ਮੰਤਰੀ ਜੀ ਦਾ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਦੇਸ਼ ਭਰ ਵਿੱਚ ਖੁਸ਼ੀ ਅਤੇ ਉਤਸ਼ਾਹ ਵਧਾਏਗਾ। [caption id="attachment_549129" align="aligncenter"] ਇਸ ਤਰੀਕ ਤੋਂ ਖੁੱਲ੍ਹੇਗਾ ਕਰਤਾਰਪੁਰ ਲਾਂਘਾ , ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ[/caption] ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਦੱਸਿਆ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 18 ਨਵੰਬਰ ਤੋਂ ਕਰਤਾਰਪੁਰ ਲਾਂਘਾ ਖੋਲ੍ਹਿਆ ਜਾ ਰਿਹਾ ਹੈ ਅਤੇ 17 ਨਵੰਬਰ ਤੋਂ ਰਜਿਸਟ੍ਰੇਸ਼ਨ ਹੋਵੇਗੀ ਅਤੇ ਪਹਿਲੇ ਜੱਥੇ ਵਿੱਚ 250 ਸ਼ਰਧਾਲੂ ਕਰਤਾਰਪੁਰ ਜਾਣਗੇ। [caption id="attachment_549131" align="aligncenter"] ਇਸ ਤਰੀਕ ਤੋਂ ਖੁੱਲ੍ਹੇਗਾ ਕਰਤਾਰਪੁਰ ਲਾਂਘਾ , ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ[/caption] ਦੱਸ ਦਈਏ ਕਿ ਲੰਬੇ ਸਮੇਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਸਬੰਧ ਵਿੱਚ ਪੰਜਾਬ ਭਾਜਪਾ ਆਗੂਆਂ ਦੇ ਇੱਕ ਵਫ਼ਦ ਨੇ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਦੱਸਣਯੋਗ ਹੈ ਕਿ 16 ਮਾਰਚ 2020 ਨੂੰ ਕੇਂਦਰ ਸਰਕਾਰ ਨੇ ਕੋਰੋਨਾ ਕਰਕੇ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਸੀ। -PTCNews

Related Post