ਕਸ਼ਮੀਰ ਸਿੰਘ, ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲਾ ਪਹਿਲਾ ਕਿਸਾਨ

By  Riya Bawa April 2nd 2022 04:19 PM

ਚੰਡੀਗੜ੍ਹ: ਕਸ਼ਮੀਰ ਸਿੰਘ ਅੱਜ ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲੇ ਸੂਬੇ ਦੇ ਪਹਿਲੇ ਕਿਸਾਨ ਬਣ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਮੁਹੱਬਤਪੁਰ ਦਾ ਰਹਿਣ ਵਾਲਾ ਕਸ਼ਮੀਰ ਸਿੰਘ 31 ਮਾਰਚ ਨੂੰ ਰਾਜਪੁਰਾ ਮੰਡੀ ਵਿੱਚ 51 ਕੁਇੰਟਲ ਕਣਕ ਲੈ ਕੇ ਆਇਆ ਸੀ ਅਤੇ, ਖਰੀਦ ਦੇ ਪਹਿਲੇ ਹੀ ਦਿਨ ਭਾਵ 1 ਅਪ੍ਰੈਲ। ਨੂੰ, ਇਸਦੀ ਸਫ਼ਾਈ ਕਰਕੇ ਖਰੀਦ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਅੱਜ, ਖਰੀਦ ਦੇ 24 ਘੰਟਿਆਂ ਦੇ ਅੰਦਰ, ਵਿਭਾਗ ਨੇ ਕਿਸਾਨ ਦੀ ਬਣਦੀ ਅਦਾਇਗੀ ਮੁੱਬਲਿਗ 1,02,765, ਰੁਪਏ ਸਿੱਧੇ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਹੈ। ਮੰਤਰੀ ਨੇ ਦੱਸਿਆ ਕਿ ਰਾਜਪੁਰਾ ਮੰਡੀ ਵਿੱਚ ਖਰੀਦੀ ਗਈ ਕਣਕ ਦੀ ਲਿਫਟਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ। ਟਰਾਂਸਪੋਰਟ ਅਤੇ ਲੇਬਰ ਦੇ ਪ੍ਰਬੰਧਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਰੇ ਲੇਬਰ ਅਤੇ ਟਰਾਂਸਪੋਰਟ ਦੇ ਠੇਕੇ ਪੂਰੇ ਕਰ ਲਏ ਗਏ ਹਨ। ਇਸ ਨਾਲ ਰਾਜ ਭਰ ਦੀਆਂ ਮੰਡੀਆਂ ਵਿੱਚ ਮਜ਼ਦੂਰ ਅਤੇ ਟਰੱਕਾਂ ਦੀ ਪੂਰਨ ਉਪਲਬਧਤਾ ਸੰਭਵ ਹੋ ਗਈ ਹੈ। ਮੰਡੀਆਂ ਵਿੱਚ ਕਣਕ ਦੀ ਆਮਦ ਦੀ ਮੱਠੀ ਰਫ਼ਤਾਰ ਬਾਰੇ ਮੰਤਰੀ ਨੇ ਕਿਹਾ ਕਿ ਅਜੇ ਤੱਕ ਫ਼ਸਲ ਪੱਕ ਨਹੀਂ ਸਕੀ ਅਤੇ 6 ਅਪ੍ਰੈਲ ਤੋਂ ਬਾਅਦ ਮਾਲਵਾ ਖੇਤਰ ਦੀਆਂ ਮੰਡੀਆਂ ਵਿੱਚ ਵੱਡੀ ਮਾਤਰਾ ਵਿੱਚ ਕਣਕ ਪੁੱਜਣ ਦੀ ਉਮੀਦ ਹੈ ਜਦਕਿ ਮਾਝੇ ਦੇ ਜ਼ਿਲ੍ਹਿਆਂ ਵਿੱਚ ਇਹ ਆਮਦ ਸੰਭਵ ਤੌਰ 'ਤੇ 12 ਅਪ੍ਰੈਲ ਤੋਂ ਬਾਅਦ ਦੇਖਣ ਨੂੰ ਮਿਲੇਗੀ।। ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਵਿਖੇ ਮੈਟਰੋ ਸਟੇਸ਼ਨ 'ਤੇ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ ਕਟਾਰੂਚੱਕ ਨੇ ਅੱਗੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਚੰਗੀ ਫ਼ਸਲ ਦੀ ਆਸ ਨਾਲ ਕਿਸਾਨ ਉਤਸ਼ਾਹਿਤ ਹਨ ਅਤੇ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਵੇਚੇ ਜਾਣ ਵਾਲੇ ਹਰ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ। -PTC News

Related Post