ਕੇਜਰੀਵਾਲ ਪੰਜਾਬ ਦੇ ਪਾਣੀ ਨੂੰ ਲੈ ਕੇ ਜਾਣਾ ਚਾਹੁੰਦਾ ਹੈ: ਸੁਖਬੀਰ ਸਿੰਘ ਬਾਦਲ
ਚੰਡੀਗਡ਼੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਲਈ ਮੋਗਾ ਦੇ ਧਰਮਕੋਟ ਵਿਖੇ ਪੁੱਜੇ। ਸੁਖਬੀਰ ਸਿੰਘ ਬਾਦਲ ਨੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਉੱਤੇ ਮੁਬਾਰਕਾਂ ਦਿੱਤੀਆ ਹਨ ਅਤੇ ਉਨ੍ਹਾਂ ਨੇ ਪੰਜਾਬੀ ਗਾਇਕ ਦੀਪ ਸਿੱਧੂ ਦੀ ਹਾਦਸੇ ਦੌਰਾਨ ਹੋਈ ਮੌਤ ਉੱਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਉੱਤੇ ਨਿਸ਼ਾਨਾ ਸਾਧਿਆ। ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਤੋਤਾ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਤੁਹਾਡੀ ਮਾਂ ਪਾਰਟੀ ਹੈ ਇਸ ਪਾਰਟੀ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕ ਦੀ ਗੱਲ ਕੀਤੀ ਹੈ। ਇਸ ਉਲਟ ਕਾਂਗਰਸ ਜਿਸ ਨੇ ਸ੍ਰੀ ਦਰਬਾਰ ਸਾਹਿਬ ਉਤੇ ਹਮਲਾ ਕਰਵਾਇਆ ਜੋ ਕਿ ਪੰਜਾਬ ਵਾਸੀ ਅਜੇ ਤਕ ਨਹੀਂ ਭੁੱਲੇ। ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਾਰੀਆਂ ਸਕੀਮਾਂ ਬੰਦ ਕਰ ਦਿੱਤੀਆਂ ਹਨ। ਇਸ ਇਲਾਵਾ ਅਰਵਿੰਦ ਕੇਜਰੀਵਾਲ ਉਤੇ ਹਮਲਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ 20 ਵਿਧਾਇਕ ਪੰਜਾਬ ਵਿੱਚ ਸਨ, ਉਨ੍ਹਾਂ ਨੇ ਕੋਈ ਕੰਮ ਨਹੀਂ ਕਰਵਾਇਆ ਅਤੇ ਪਾਣੀ ਦਾ ਮੁੱਦੇ ਨੂੰ ਵੀ ਚੁੱਕਿਆ।
ਉਨ੍ਹਾਂ ਕਿਹਾ ਕੇਜਰੀਵਾਲ ਨੇ ਅਦਾਲਤ ਵਿਚ ਐਸ ਵਾਈ ਐਲ ਨਹਿਰ ਰਾਹੀਂ ਪਾਣੀ ਲਈ ਪਟੀਸ਼ਨ ਪਾਈ ਹੈ ਤੇ ਉਹ ਪੰਜਾਬ ਦਾ ਪਾਣੀ ਦਿੱਲੀ ਲਿਜਾਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਆਪਣੇ ਵਾਅਦੇ ਪੂਰੇ ਕੀਤੇ ਹਨ। ਕਿਸਾਨਾਂ ਦੇ ਟਿਊਬਵੈਲਾਂ ਦੇ ਬਿੱਲ ਮਾਫ ਕਰਨ ਵਾਲੀ ਇਕੋ ਪਾਰਟੀ ਅਕਾਲੀ ਦਲ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਬਣਨ ਉਤੇ ਬਜ਼ੁਰਗਾਂ ਦੀ ਪੈਨਸ਼ਨ 3100 ਰੁਪਏ ਕੀਤੀ ਜਾਵੇਗੀ। ਕਾਂਗਰਸ ਵੱਲੋਂ ਕੱਟੇ ਗਏ ਸਾਰੇ ਨੀਲੇ ਕਾਰਡ ਦੁਬਾਰਾ ਬਣਾਏ ਜਾਣਗੇ।