ਸੰਗਰੂਰ: ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸਾਹਮਣੇ ਕਿਸਾਨ ਯੂਨੀਅਨ ਦੇ ਧਰਨੇ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ ਹੈ ਜਿਸ ਨੂੰ ਲੈ ਕੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਆਵਾਜ਼ਾ ਦੇਣਾ ਚਾਹੀਦਾ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ।
ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਤੇ ਸਾਰੇ ਨਕਲੀ ਕ੍ਰਾਂਤੀਕਾਰੀਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਬੀਕੇਯੂ ਉਗਰਾਹਾਂ ਦੇ ਦੋ ਕਿਸਾਨ ਸੰਗਰੂਰ ਵਿਖੇ ਮੁੱਖ ਮੰਤਰੀ ਦੇ ਘਰ ਦੇ ਬਾਹਰ 9 ਅਕਤੂਬਰ ਤੋਂ ਧਰਨੇ ਦੌਰਾਨ ਮਾਰੇ ਗਏ ਹਨ ਪਰ ਕਿਸੇ ਨੇ ਉਨ੍ਹਾਂ ਦੀ ਮੌਤ 'ਤੇ ਅਫਸੋਸ ਜਾਂ ਉਨ੍ਹਾਂ ਦੀਆਂ ਮੰਗਾਂ ਬਾਰੇ ਪੁੱਛਣ ਦੀ ਖੇਚਲ ਨਹੀਂ ਕੀਤੀ! ਮੋਦੀ ਤੇ ਉਨ੍ਹਾਂ ਵਿੱਚ ਵਿੱਚ ਕੋਈ ਫਰਕ ਨਹੀਂ।
ਖਹਿਰਾ ਨੇ ਮੰਗ ਕੀਤੀ ਹੈ ਕਿ ਧਰਨੇ ਵਿੱਚ ਮਰਨ ਵਾਲੇ ਦੋ ਕਿਸਾਨਾਂ ਨੂੰ 10 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਗ੍ਰਾਂਟ ਤੇ ਕਰਜ਼ਾ ਮੁਆਫ਼ੀ ਦੀ ਮੰਗ ਦਾ ਪੂਰਾ ਸਮਰਥਨ ਕਰਦਾ ਹਾਂ।
ਇਹ ਵੀ ਪੜ੍ਹੋ : ਦੀਵਾਲੀ ਮੌਕੇ ਪਟਾਕੇ ਚਲਾਉਣ ਲਈ PGI ਨੇ ਜਾਰੀ ਕੀਤੀਆਂ Guidelines, ਇਨ੍ਹਾਂ ਖਾਸ ਗੱਲਾਂ ਦਾ ਰੱਖੋ ਧਿਆਨ
-PTC News