ਸ਼ਹੀਦ ਭਗਤ ਸਿੰਘ ਦੇ ਬੁੱਤ ਨੇੜੇ ਲਿਖੇ ਗਏ ਖਾਲਿਸਤਾਨੀ ਨਾਅਰੇ, ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

By  Riya Bawa July 22nd 2022 04:00 PM -- Updated: July 22nd 2022 04:04 PM

ਫਿਰੋਜ਼ਪੁਰ: ਪੰਜਾਬ ਵਿੱਚ ਖਾਲਿਸਤਾਨ ਦੇ ਬਹਾਨੇ ਮਾਹੌਲ ਖਰਾਬ ਕਰਨ ਦੀ ਲਗਾਤਾਰ ਸਾਜ਼ਿਸ਼ ਹੋ ਰਹੀ ਹੈ। ਹੁਣ ਫ਼ਿਰੋਜ਼ਪੁਰ ਵਿੱਚ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਇੱਥੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੇੜੇ ਇਹ ਨਾਅਰੇ ਲਿਖੇ ਹੋਏ ਹਨ। ਦੱਸ ਦੇਈਏ ਕਿ ਮੁਦਕੀ ਨਾਅਰੇ ਵਾਲਾ ਇਲਾਕਾ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਹੈ। ਸ਼ਹੀਦ ਭਗਤ ਸਿੰਘ ਦੇ ਬੁੱਤ ਨੇੜੇ ਲਿਖੇ ਗਏ ਖਾਲਿਸਤਾਨੀ ਨਾਅਰੇ, ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਇਸ ਦਾ ਪਤਾ ਲੱਗਦਿਆਂ ਹੀ ਫਿਰੋਜ਼ਪੁਰ ਪੁਲਿਸ ਤੁਰੰਤ ਉਥੇ ਪਹੁੰਚ ਗਈ ਜਿਸ ਤੋਂ ਬਾਅਦ ਇਹ ਖਾਲਿਸਤਾਨੀ ਨਾਅਰੇ ਮਿਟਾ ਦਿੱਤੇ ਗਏ ਹਨ। ਪੁਲਿਸ ਨੇ ਨਾਅਰੇ ਲਿਖਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸ਼ਹੀਦ ਭਗਤ ਸਿੰਘ ਦੇ ਬੁੱਤ ਨੇੜੇ ਲਿਖੇ ਗਏ ਖਾਲਿਸਤਾਨੀ ਨਾਅਰੇ, ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਇਹ ਵੀ ਪੜ੍ਹੋ: CBSE Result 2022: 12ਵੀਂ ਤੋਂ ਬਾਅਦ CBSE ਨੇ 10ਵੀਂ ਦਾ ਨਤੀਜਾ ਕੀਤਾ ਜਾਰੀ, ਲਿੰਕ ਰਾਹੀਂ ਕਰੋ ਚੈੱਕ ਫ਼ਿਰੋਜ਼ਪੁਰ ਪੁਲਿਸ ਦੀ ਟੀਮ ਨੇ ਨਾਅਰੇਬਾਜ਼ੀ ਲਿਖਣ ਬਾਰੇ ਪਤਾ ਲੱਗਦਿਆਂ ਹੀ ਇਲਾਕੇ ਨੂੰ ਸੀਲ ਕਰ ਦਿੱਤਾ। ਉਸ ਤੋਂ ਬਾਅਦ ਚੈਕਿੰਗ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇੱਥੋਂ ਜਾਣ ਵਾਲੇ ਅਤੇ ਆਉਣ ਜਾਣ ਵਾਲੇ ਰਸਤਿਆਂ ਦੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਸੁਰਾਗ ਮਿਲ ਸਕੇ। -PTC News

Related Post