ਖਮਾਣੋ ਪੁਲਿਸ ਨੇ 5 ਕਿਲੋ ਅਫੀਮ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

By  Pardeep Singh July 14th 2022 06:19 PM

ਸ੍ਰੀ ਫਤਹਿਗੜ੍ਹ ਸਾਹਿਬ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਖਮਾਣੋਂ ਪੁਲਿਸ ਨੇ ਵੀਰਵਾਰ ਨੂੰ ਇੱਕ ਵਿਅਕਤੀਆਂ ਨੂੰ 5 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਬੱਦੋਵਾਲ ਵਜੋਂ ਹੋਈ ਹੈ। ਡੀ.ਆਈ.ਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਏਐਸਆਈ ਤਰਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਖਮਾਣੋ-ਲੁਧਿਆਣਾ ਰੋਡ 'ਤੇ ਨਾਕਾ ਲਗਾਇਆ ਅਤੇ ਚੈਕਿੰਗ ਦੇ ਮਕਸਦ ਨਾਲ ਇੱਕ ਬਿਨਾਂ ਰਜਿਸਟ੍ਰੇਸ਼ਨ ਨੰਬਰ ਦੇ ਚਿੱਟੇ ਰੰਗ ਦੇ ਐਕਟਿਵਾ ਸਕੂਟਰ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਸਕੂਟਰ ਸਵਾਰ ਰਾਜਵਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੇ ਕਬਜ਼ੇ 'ਚੋਂ 5 ਕਿਲੋ ਅਫੀਮ ਬਰਾਮਦ ਕੀਤੀ। ਉਸ ਖ਼ਿਲਾਫ਼ ਥਾਣਾ ਖਮਾਣੋਂ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18, 61 ਅਤੇ 85 ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਐਸਪੀ ਡਾ: ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਤੋਂ ਨਸ਼ੀਲੇ ਪਦਾਰਥਾਂ ਦੇ ਸਰੋਤ ਬਾਰੇ ਹੋਰ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਜ਼ਿਲ੍ਹੇ 'ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਵਚਨਬੱਧ ਹੈ ਅਤੇ ਇਸ ਨੂੰ ਨੱਥ ਪਾਉਣ ਲਈ ਹਰ ਕਦਮ ਚੁੱਕੇਗੀ। ਇਹ ਵੀ ਪੜ੍ਹੋ:ਭਾਈ ਬਲਵੰਤ ਸਿੰਘ ਰਾਜੋਆਣਾ ਕੋਰੋਨਾ ਪੌਜ਼ੀਟਿਵ -PTC News

Related Post