Kisan Andolan: ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਟਲੀ
Kisan Andolan: ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਟਲੀ:ਨਵੀਂ ਦਿੱਲੀ : ਸੁਪਰੀਮ ਕੋਰਟ ਵਿੱਚ (Supreme Court) ਅੱਜਕਿਸਾਨਾਂ ਦੇ ਟਰੈਕਟਰ ਮਾਰਚ ,ਖੇਤੀ ਕਾਨੂੰਨਾਂ (Farm Laws) ਅਤੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦੇ ਪ੍ਰਦਰਸ਼ਨਾਂ (Farmers Protest) ਨਾਲ ਸਬੰਧਤ ਪਟੀਸ਼ਨਾਂ 'ਤੇ ਸੁਣਵਾਈ ਹੋਣੀ ਸੀ। ਫ਼ਿਲਹਾਲ ਸੁਪਰੀਮ ਕੋਰਟ ਨੇ ਬੁੱਧਵਾਰ ਤੱਕ ਸੁਣਵਾਈ ਟਾਲ ਦਿੱਤੀ ਹੈ। ਹੁਣ ਇਹ ਸੁਣਵਾਈ 20 ਜਨਵਰੀ ਨੂੰ ਹੋਵੇਗੀ। [caption id="attachment_467062" align="aligncenter"] Kisan Andolan : ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਲੈ ਕੇ ਸੁਪਰੀਮ ਕੋਰਟ 'ਚਸੁਣਵਾਈ ਟਲੀ[/caption] ਪੜ੍ਹੋ ਹੋਰ ਖ਼ਬਰਾਂ : 10 ਮਹੀਨਿਆਂ ਤੋਂ ਬੰਦ ਪਏ ਦਿੱਲੀ ਦੇ ਸਕੂਲ ਅੱਜ ਮੁੜ ਖੁੱਲ੍ਹਣਗੇ ਜਾਣਕਾਰੀ ਅਨੁਸਾਰਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਾਜਧਾਨੀ 'ਚ ਕਾਨੂੰਨ ਵਿਵਸਥਾ ਬਹਾਲ ਰੱਖਣਾ ਪੁਲਿਸ ਦੀ ਜ਼ਿਮੇਵਾਰੀ ਹੈ।ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ 'ਚ ਕਿਸਨੂੰ ਐਂਟਰੀ ਦੇਣੀ ਹੈ ਜਾਂ ਕਿਸਨੂੰ ਨਹੀਂ ,ਇਹ ਦਿੱਲੀ ਪੁਲਿਸ ਤੈਅ ਕਰੇਗੀ। ਦਰਅਸਲ 'ਚ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਦਿੱਲੀ 'ਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। [caption id="attachment_467071" align="aligncenter"] Kisan Andolan : ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਲੈ ਕੇ ਸੁਪਰੀਮ ਕੋਰਟ 'ਚਸੁਣਵਾਈ ਟਲੀ[/caption] ਦੱਸਣਯੋਗ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਲੈ ਕੇ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਦਾਇਰ ਆਪਣੀ ਪਟੀਸ਼ਨ ਵਿੱਚ 26 ਜਨਵਰੀ ਨੂੰ ਹੋਣ ਜਾ ਰਹੇ ਕਿਸਾਨਾਂ ਦੇ ਟਰੈਕਟਰ ਮਾਰਚ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਦਿੱਲੀ ਪੁਲਿਸ ਨੇ ਇਸ ਲਈ ਕਾਨੂੰਨ ਵਿਵਸਥਾ ਦਾ ਹਵਾਲਾ ਦਿੱਤਾ ਹੈ। [caption id="attachment_467070" align="aligncenter"] Kisan Andolan : ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਲੈ ਕੇ ਸੁਪਰੀਮ ਕੋਰਟ 'ਚਸੁਣਵਾਈ ਟਲੀ[/caption] ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਟਰੈਕਟਰ ਮਾਰਚ ਦੀ ਆਪਣੀ ਪੂਰੀ ਯੋਜਨਾ ਜਾਰੀ ਕੀਤੀ ਹੈ। ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਨੇ ਕਿਹਾ ਸੀ ਕਿ ਟਰੈਕਟਰ ਮਾਰਚ ਨੂੰ ਕੋਈ ਨਹੀਂ ਰੋਕ ਸਕਦਾ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ 26 ਜਨਵਰੀ ਨੂੰ ਅਸੀਂ ਦਿੱਲੀ ਵਿਚ ਟਰੈਕਟਰ ਮਾਰਚ ਕਰਾਂਗੇ ਤੇ ਇਸ ਸਬੰਧੀ ਉਨ੍ਹਾਂ ਨੇ ਪੂਰੀ ਤਿਆਰੀ ਕਰ ਲਈ ਹੈ। [caption id="attachment_467069" align="aligncenter"] Kisan Andolan : ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਲੈ ਕੇ ਸੁਪਰੀਮ ਕੋਰਟ 'ਚਸੁਣਵਾਈ ਟਲੀ[/caption] ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਲਈ ਬਜ਼ਿੱਦ ਹਨ। ਸੰਯੁਕਤ ਕਿਸਾਨ ਮੋਰਚੇ ਨੇ ਐਤਵਾਰ ਨੂੰ ਟਰੈਕਟਰ ਮਾਰਚ ਦੇ ਰੂਟ ਦਾ ਐਲਾਨ ਕੀਤਾ। ਇਹ ਮਾਰਚ ਦਿੱਲੀ ਦੇ ਆਊਟਰ ਰਿੰਗ ਰੋਡ ਦੀ ਪਰਿਕਰਮਾ ਕਰੇਗਾ ਤੇ ਗਣਤੰਤਰ ਦਿਵਸ ਦੀ ਪਰੇਡ ਵਿਚ ਕੋਈ ਖ਼ਲਲ ਨਹੀਂ ਪਾਇਆ ਜਾਵੇਗਾ। ਟਰੈਕਟਰ ਮਾਰਚ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੋਵੇਗਾ ਤੇ ਹਰੇਕ ਟਰੈਕਟਰ ਤਿਰੰਗਾ ਤੇ ਕਿਸੇ ਇਕ ਕਿਸਾਨ ਜਥੇਬੰਦੀ ਦਾ ਝੰਡਾ ਵੀ ਲੱਗਾ ਹੋਵੇਗਾ। -PTCNews