ਕਿਸਾਨ ਮੋਰਚਾ ਫਤਹਿ, ਕਿਸਾਨਾਂ ਨੇ ਘਰ ਵਾਪਸੀ ਦੇ ਅਗਲੇ ਪ੍ਰੋਗਰਾਮ ਦਾ ਕੀਤਾ ਐਲਾਨ

By  Riya Bawa December 9th 2021 04:22 PM

ਨਵੀਂ ਦਿੱਲੀ: ਦਿੱਲੀ ਬਾਰਡਰ 'ਤੇ ਇੱਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਖਤਮ ਹੋ ਗਿਆ ਹੈ। 378 ਦਿਨਾਂ ਬਾਅਦ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਸਰਕਾਰ ਮੰਨ ਲਈਆਂ ਹਨ। ​ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੀ ਆਪਸੀ ਸਹਿਮਤੀ ਤੋਂ ਬਾਅਦ ਘਰ ਵਾਪਸੀ ਦਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਕੇਸ ਵਾਪਸੀ ਸਮੇਤ ਹੋਰ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਨ ਲਈ ਅਧਿਕਾਰਤ ਪੱਤਰ ਵੀ ਕਿਸਾਨ ਜਥੇਬੰਦੀਆਂ ਨੂੰ ਭੇਜ ਦਿੱਤਾ ਹੈ। SKM announced to end the farmer protest ਕੇਂਦਰ ਸਰਕਾਰ ਵੱਲੋਂ ਮਿਲੇ ਪ੍ਰਸਤਾਵ ’ਤੇ ਸਹਿਮਤੀ ਬਣਨ ਮਗਰੋਂ ਕਿਸਾਨ ਜਥੇਬੰਦੀਆਂ ਵੱਲੋਂ ਅੰਦੋਲਨ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਗਰੋਂ ਕਿਸਾਨਾਂ ‘ਚ ਖੁਸ਼ੀ ਦੀ ਲਹਿਰ ਹੈ।ਸੰਯੁਕਤ ਕਿਸਾਨ ਮੋਰਚੇ ਨੇ ਦੱਸਿਆ ਕਿ 11 ਦਸੰਬਰ ਨੂੰ ਦਿੱਲੀ ਤੋਂ ਪੰਜਾਬ ਤੱਕ ਫਤਿਹ ਮਾਰਚ ਹੋਵੇਗਾ। ਸਿੰਘੂ ਅਤੇ ਟਿੱਕਰੀ ਬਾਰਡਰ ਤੋਂ ਕਿਸਾਨ ਇਕੱਠੇ ਪੰਜਾਬ ਲਈ ਰਵਾਨਾ ਹੋਣਗੇ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਪੰਜਾਬ ਸਰਕਾਰ ਦੇ ਨਾਲ ਕਰਜ਼ਾ ਮੁਆਫ਼ੀ ਨੂੰ ਲੈ ਕੇ ਗੱਲਬਾਤ ਕਰਨਗੇ। ਅਗਲੇ ਪ੍ਰੋਗਰਾਮ ਦਾ ਕੀਤਾ ਐਲਾਨ --ਕਿਸਾਨ ਅੱਜ ਸ਼ਾਮ 5 ਵਜੇ ਅਰਦਾਸ ਕਰਕੇ ਸਟੇਜ ਖ਼ਤਮ ਕਰ ਦੇਣਗੇ। --11 ਤਾਰੀਖ ਨੂੰ ਸਵੇਰੇ 9-10 ਵਜੇ ਕਿਸਾਨ ਧਰਨੇ ਵਾਲੀ ਥਾਂ ਤੋਂ ਚਾਲੇ ਪਾ ਲੈਣਗੇ। --11 ਦਸੰਬਰ ਦੀ ਰਾਤ ਨੂੰ ਸਿੰਘੂ ਬਾਰਡਰ ਵਾਲੇ ਕਿਸਾਨ ਫਤਿਹਗੜ੍ਹ ਸਾਹਿਬ ਰੁਕਣਗੇ। --11 ਤਾਰੀਕ ਨੂੰ ਟਿੱਕਰੀ ਬਾਰਡਰ ਵਾਲੇ ਕਿਸਾਨ ਬੋਹਾ ਮਾਨਸਾ ਰੁਕਣਗੇ। --13 ਦਸੰਬਰ ਨੂੰ ਕਿਸਾਨ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣਗੇ। --15 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਰਣਨੀਤੀ ਲਈ ਮੀਟਿੰਗ ਹੋਏਗੀ। Farmers call off 15-month-long protest, to start vacating Delhi borders -PTC News

Related Post