ਲਖੀਮਪੁਰ ਖੀਰੀ ਹਿੰਸਾ ਮਾਮਲਾ: 129 ਦਿਨਾਂ ਬਾਅਦ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਜੇਲ੍ਹ ਤੋਂ ਹੋਇਆ ਰਿਹਾਅ

By  Riya Bawa February 15th 2022 05:20 PM -- Updated: February 15th 2022 05:38 PM

Lakhimpur Kheri Violence Case: ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਕਰੀਬ ਚਾਰ ਮਹੀਨਿਆਂ ਬਾਅਦ ਮੰਗਲਵਾਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਤੋਂ ਬਾਹਰ ਲਿਆਉਣ ਤੋਂ ਪਹਿਲਾਂ ਜੇਲ੍ਹ ਸੁਪਰਡੈਂਟ ਅਤੇ ਪੁਲਿਸ ਇੰਸਪੈਕਟਰ ਨੇ ਗੇਟ ਤੋਂ ਬਾਹਰ ਆ ਕੇ ਸਥਿਤੀ ਦਾ ਜਾਇਜ਼ਾ ਲਿਆ ਕਿ ਆਸ਼ੀਸ਼ ਨੂੰ ਕਿਵੇਂ ਬਾਹਰ ਕੱਢਿਆ ਜਾਵੇਗਾ, ਪੁਲਿਸ ਦੀ ਘੇਰਾਬੰਦੀ ਕਿਵੇਂ ਹੋਵੇਗੀ, ਜਿਸ ਵਿਚ ਆਸ਼ੀਸ਼ ਨੂੰ ਬਾਹਰ ਕੱਢਿਆ ਜਾ ਸਕਦਾ ਹੈ। ਸੋਮਵਾਰ ਨੂੰ ਜ਼ਿਲ੍ਹਾ ਜੱਜ ਨੇ ਅਰਜ਼ੀ 'ਤੇ ਸੁਣਵਾਈ ਕਰਦਿਆਂ 3 ਲੱਖ ਰੁਪਏ ਦੇ ਦੋ ਜ਼ਮਾਨਤੀ ਅਤੇ ਬਰਾਬਰ ਰਕਮ ਦੇ ਦੋ ਨਿੱਜੀ ਬਾਂਡ ਦਾਇਰ ਕਰਨ ਦਾ ਹੁਕਮ ਦਿੱਤਾ ਸੀ ਜਿਸ 'ਤੇ ਅਸ਼ੀਸ਼ ਮਿਸ਼ਰਾ ਦੇ ਵਕੀਲ ਅਵਧੇਸ਼ ਸਿੰਘ ਨੇ ਅਦਾਲਤ ਦੀ ਪ੍ਰਕਿਰਿਆ ਪੂਰੀ ਕਰਕੇ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ। ਆਸ਼ੀਸ਼ ਦੇ ਸ਼ਹਿਰ ਤੋਂ ਬਾਹਰ ਜਾਣ 'ਤੇ ਵੀ ਕੋਈ ਪਾਬੰਦੀ ਨਹੀਂ ਹੋਵੇਗੀ। ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਟਿਕੁਨੀਆ 'ਚ ਹੋਈ ਹਿੰਸਾ ਦੇ ਮਾਮਲੇ 'ਚ ਆਸ਼ੀਸ਼ ਮਿਸ਼ਰਾ ਨੂੰ 9 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਈਕੋਰਟ ਦੀ ਲਖਨਊ ਬੈਂਚ ਤੋਂ 10 ਫਰਵਰੀ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਕਿਹਾ ਗਿਆ ਸੀ ਕਿ ਕਾਗਜ਼ੀ ਕਾਰਵਾਈ ਪੂਰੀ ਹੁੰਦੇ ਹੀ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ ਪਰ ਫਿਰ ਵੀ ਮਿਸ਼ਰਾ ਨੂੰ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਜਾ ਸਕਿਆ। ਕਾਰਨ ਉਸ ਦੇ ਜ਼ਮਾਨਤ ਹੁਕਮਾਂ ਵਿਚ ਦੋ ਧਾਰਾਵਾਂ ਦਾ ਨਾ ਹੋਣਾ ਸੀ। ਦੱਸਣਯੋਗ ਹੈ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ 'ਤੇ ਲਖੀਮਪੁਰ ਖੀਰੀ 'ਚ ਕਿਸਾਨਾਂ 'ਤੇ ਗੱਡੀ ਭਜਾਣ ਦਾ ਦੋਸ਼ ਸੀ। 3 ਅਕਤੂਬਰ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਇੱਕ ਵਾਹਨ ਨੇ ਕਥਿਤ ਤੌਰ 'ਤੇ ਕੁਚਲ ਦਿੱਤਾ ਸੀ, ਜਿਸਦੀ ਵੀਡੀਓ ਵੀ ਇੰਟਰਨੈੱਟ 'ਤੇ ਬਹੁਤ ਵਾਇਰਲ ਗਈ ਸੀ।। ਸਥਾਨਕ ਕਿਸਾਨਾਂ ਨੇ ਲਖੀਮਪੁਰ ਖੀਰੀ ਹਿੰਸਾ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ 'ਟੇਨੀ' ਅਤੇ ਉਨ੍ਹਾਂ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਿੰਮੇਵਾਰ ਠਹਿਰਾਇਆ ਸੀ, ਜਿਸ ਵਿੱਚ ਚਾਰ ਕਿਸਾਨਾਂ, ਇੱਕ ਸਥਾਨਕ ਪੱਤਰਕਾਰ ਅਤੇ ਤਿੰਨ ਹੋਰਾਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ। ਮੱਧ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਮੰਤਰੀ ਦੇ ਕਾਫ਼ਲੇ ਦੇ ਹਿੱਸੇ ਵਜੋਂ ਇੱਕ ਵਾਹਨ ਨੇ ਉਨ੍ਹਾਂ ਨੂੰ ਕਥਿਤ ਤੌਰ 'ਤੇ ਮਾਰ ਦਿੱਤਾ। ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਸੀ ਕਿ ਕੇਂਦਰ ਲਖੀਮਪੁਰ ਖੀਰੀ ਹਿੰਸਾ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਗਾਂਧੀ ਨੇ ਕੇਂਦਰ 'ਤੇ ਉਸ ਦਿਨ ਨਿਸ਼ਾਨਾ ਸਾਧਿਆ ਸੀ, ਜਿਸ ਦਿਨ ਉੱਤਰ ਪ੍ਰਦੇਸ਼ ਪੁਲਿਸ ਨੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਅਤੇ 13 ਹੋਰਾਂ ਵਿਰੁੱਧ ਇਸ ਘਟਨਾ 'ਚ ਚਾਰ ਕਿਸਾਨਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋ ਜਾਣ 'ਤੇ ਚਾਰਜਸ਼ੀਟ ਦਾਇਰ ਕੀਤੀ ਸੀ। ਇਹ ਵੀ ਪੜ੍ਹੋ:ਕੈਪਟਨ ਨੇ ਪੰਜਾਬ ਦੇ 5 ਸਾਲ ਬਰਬਾਦ ਕੀਤੇ: ਸੁਖਬੀਰ ਸਿੰਘ ਬਾਦਲ -PTC News

Related Post