ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼, ਵੱਡੀ ਗਿਣਤੀ 'ਚ ਪਾਸਪੋਰਟ ਬਰਾਮਦ

By  Ravinder Singh July 6th 2022 04:12 PM

ਜਲੰਧਰ : ਕਮਿਸ਼ਨਰੇਟ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਜਲੰਧਰ ਪੁਲਿਸ ਨੇ ਗਲਤ ਅਨਸਰਾਂ ਵਿਰੁੱਧ ਮੁਹਿੰਮ ਵਿੱਢੀ ਹੋਈ ਸੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਵਿਦੇਸ਼ ਭੇਜਣ ਦੇ ਨਾਮ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ। ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼, ਵੱਡੀ ਗਿਣਤੀ 'ਚ ਪਾਸਪੋਰਟ ਬਰਾਮਦਪੁਲਿਸ ਨੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ 536 ਪਾਸਪੋਰਟ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਬਹੁਤ ਸਾਰੇ ਮਾਮਲੇ ਦਰਜ ਹਨ। ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼, ਵੱਡੀ ਗਿਣਤੀ 'ਚ ਪਾਸਪੋਰਟ ਬਰਾਮਦਉਨ੍ਹਾਂ ਨੇ ਦੱਸਿਆ ਕਿ ਜਲੰਧਰ ਬੱਸ ਅੱਡੇ ਨੇੜੇ ਹੀ ਇਨ੍ਹਾਂ ਦੇ 5 ਦਫਤਰ ਸਨ। ਇਨ੍ਹਾਂ ਦਫਤਰਾਂ ਰਾਹੀਂ ਇਹ ਭੋਲੇ-ਭਾਲੇ ਲੋਕਾਂ ਨੂੰ ਝਾਂਸੇ ਵਿੱਚ ਫਸਾ ਕੇ ਆਪਣਾ ਸ਼ਿਕਾਰ ਬਣਾਉਂਦੇ ਸਨ। ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਗਲਤ ਅਨਸਰਾਂ ਵਿਰੁੱਧ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਇਹ ਵੀ ਪੜ੍ਹੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੜ ਬੱਝਣਗੇ ਵਿਆਹ ਦੇ ਬੰਧਨ 'ਚ, ਜਾਣੋ ਕਿਸ ਨੂੰ ਚੁਣਿਆ ਜੀਵਨਸਾਥੀ

Related Post