ਸਰੁੱਖਿਆ ਲਈ ਪੁਲਿਸ ਦੀ ਵੱਡੀ ਪਹਿਲ ਕਦਮੀ, ਡਰੋਨ ਸਰਵੇਲੈਂਸ ਟੀਮ ਤਾਇਨਾਤ

By  Pardeep Singh May 9th 2022 08:20 AM

ਪਟਿਆਲਾ: ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ। ਹੁਣ ਪਟਿਆਲਾ ਪੁਲਿਸ ਨੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਡਰੋਨ ਸਰਵੇਲੈਂਸ ਟੀਮ ਦੀ ਤਾਇਨਾਤੀ ਕੀਤੀ। ਇਹ ਟੀਮ ਆਪਣੇ ਡਰੋਨ ਦੀ ਮਦਦ ਨਾਲ ਪਟਿਆਲਾ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆ ਦੀ ਪੂਰੀ ਨਿਗਰਾਨੀ ਕਰੇਗੀ। ਡਰੋਨ ਦੇ ਦੁਆਰਾ ਸ਼ਹਿਰ ਦੇ ਵੱਖ-ਵੱਖ ਥਾਵਾਂ ਉੱਤੇ ਨਜ਼ਰ ਬਣਾਈ ਰੱਖੀ ਜਾਵੇਗੀ। ਇਸ ਤੋਂ ਇਲਾਵਾ ਸ਼ਹਿਰ ਦੇ ਨਾਜ਼ੁਕ ਥਾਵਾਂ ਦੀ ਵੀਡੀਓਗ੍ਰਾਫੀ ਵੀ ਕਰ ਰਹੀ ਹੈ। ਪਟਿਆਲਾ ਵਿੱਚ ਬੀਤੇ ਦਿਨੀਂ ਹਿੰਸਕ ਘਟਨਾਵਾਂ ਤੋਂ ਬਾਅਦ ਹੁਣ ਪੁਲਿਸ ਵੱਲੋਂ ਸੁਰੱਖਿਆ ਦੀ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਸ਼ਹਿਰ ਵਿੱਚ ਥਾਂ-ਥਾਂ ਨਾਕੇਬੰਦੀ ਕਰਕੇ ਚੈੱਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕਈ ਆਧੁਨਿਕ ਸਹੂਲਤਾਂ ਦੀ ਵਰਤੋਂ ਕਰਕੇ ਪਟਿਆਲਾ ਸ਼ਹਿਰ ਦੇ ਨਾਗਰਿਕਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ:ਪਟਿਆਲਾ ਹਿੰਸਾ ਘਟਨਾ ਦੇ ਮੁਲਜ਼ਮਾਂ ਨੂੰ ਅੱਜ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼ -PTC News

Related Post