ਈਡੀ ਦੀ ਵੱਡੀ ਕਾਰਵਾਈ; ਆਪ ਵਿਧਾਇਕ ਗੱਜਣਮਾਜਰਾ ਦੀ 35.10 ਕਰੋੜ ਦੀ ਪ੍ਰਾਪਰਟੀ ਕੀਤੀ ਕੁਰਕ

By  Aarti December 23rd 2023 09:16 AM

AAP MLA Jaswant Singh Gajjan Majra: ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ 35.10 ਕਰੋੜ ਦੀ ਪ੍ਰਾਪਰਟੀ ਕੁਰਕ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਬੈਂਕ ਲੋਨ ਫਰਾਡ ਮਾਮਲੇ ’ਚ ਈਡੀ ਵੱਲੋਂ ਇਸ ਮਾਮਲੇ ’ਚ ਤਾਰਾ ਕਾਰਪੋਰੇਸ਼ਨ ਲਿਮਿਟਡ ਦੇ ਨਾਂ ’ਤੇ ਲਏ ਗਏ ਲੋਨ ਕੇਸ ’ਚ ਕਾਰਵਾਈ ਕੀਤੀ ਗਈ ਹੈ।

ਦੱਸ ਦਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ ਕਥਿਤ ਬੈਂਕ ਲੋਨ ਧੋਖਾਧੜੀ ਦੀ ਜਾਂਚ ਦੇ ਹਿੱਸੇ ਵਜੋਂ ਇੱਕ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ, ਜਿਸ ਦੇ ਪੰਜਾਬ 'ਆਪ' ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਡਾਇਰੈਕਟਰ ਸਨ।

Related Post