ਜੰਮੂ-ਕਸ਼ਮੀਰ ਦੇ ਬਾਰਾਮੂਲਾ ’ਚ ਅੱਤਵਾਦੀ ਹਮਲਾ; ਸਾਬਕਾ ਪੁਲਿਸ ਅਫ਼ਸਰ ਮੁਹੰਮਦ ਸ਼ਫੀ ਨੂੰ ਲੱਗੀ ਗੋਲੀ
Baramulla Terrorists Attack: ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਗੇਂਟਮੁੱਲਾ 'ਚ ਐਤਵਾਰ ਨੂੰ ਅੱਤਵਾਦੀਆਂ ਨੇ ਸੇਵਾਮੁਕਤ ਐੱਸਐੱਸਪੀ ਮੁਹੰਮਦ ਸ਼ਫੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।
ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਸੇਵਾਮੁਕਤ ਐਸਐਸਪੀ ਮਸਜਿਦ ਵਿੱਚ ਨਮਾਜ਼ ਅਦਾ ਕਰ ਰਹੇ ਸਨ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਅੱਤਵਾਦੀ ਫਰਾਰ ਹੋ ਗਏ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਘਟਨਾ ਸਬੰਧੀ ਹੋਰ ਜਾਣਕਾਰੀ ਆਉਣੀ ਬਾਕੀ ਹੈ।
ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਐਤਵਾਰ ਤੜਕੇ ਬਾਰਾਮੂਲਾ ਦੇ ਗੈਂਟਮੁੱਲਾ ਸ਼ੇਰੀ 'ਚ ਇਕ ਮਸਜਿਦ 'ਤੇ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ ਇੱਕ ਸੇਵਾਮੁਕਤ ਪੁਲਿਸ ਅਧਿਕਾਰੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਗੰਭੀਰ ਹਾਲਤ 'ਚ ਉਸ ਦੀ ਮੌਤ ਹੋ ਗਈ। ਉਸ ਦਾ ਨਾਂ ਮੁਹੰਮਦ ਸ਼ਫੀ ਦੱਸਿਆ ਗਿਆ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਜਦੋਂ ਹਮਲਾ ਹੋਇਆ ਤਾਂ ਸ਼ਫੀ ਮਸਜਿਦ 'ਚ ਅਜ਼ਾਨ ਪਾ ਰਿਹਾ ਸੀ।
ਪੁਲਿਸ ਨੇ ਦੱਸਿਆ ਕਿ ਹਮਲਾਵਰਾਂ ਦੀ ਭਾਲ ਅਤੇ ਗ੍ਰਿਫਤਾਰੀ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।