ਲਾਰੈਂਸ ਬਿਸ਼ਨੋਈ ਗਰੁੱਪ ਦਾ ਸੰਦੀਪ ਨੰਗਲ ਅੰਬੀਆਂ ਦੇ ਕਤਲ ਤੋਂ ਇਨਕਾਰ
ਚੰਡੀਗੜ੍ਹ, 15 ਮਾਰਚ: ਜਲੰਧਰ ਦੇ ਪਿੰਡ ਮੱਲੀਆਂ ਖੁਰਦ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਉੱਘੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਤੋਂ ਇਕ ਦਿਨ ਬਾਅਦ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਪੋਸਟਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਇਹ ਵੀ ਪੜ੍ਹੋ: ਹਾਈ ਕੋਰਟ ਦਾ ਹਿਜਾਬ ਨੂੰ ਇਸਲਾਮ ਦਾ ਜ਼ਰੂਰੀ ਧਾਰਮਿਕ ਅਭਿਆਸ ਮਨਣ ਤੋਂ ਇਨਕਾਰ, ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖਾਰਜ
ਹਾਲਾਂਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਪੋਸਟਰ, ਜਿਸ 'ਚ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਸੰਦੀਪ ਨੰਗਲ ਦੀ ਮੌਤ ਦੀ ਜ਼ਿੰਮੇਵਾਰੀ ਲੈਣ ਦੀ ਗੱਲ ਕਹੀ ਜਾ ਰਹੀ ਹੈ, ਨੂੰ ਫਰਜ਼ੀ ਦੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਜਿਸ ਪੇਜ 'ਤੇ ਇਹ ਦਾਅਵਾ ਪੋਸਟ ਕੀਤਾ ਗਿਆ ਹੈ, ਉਹ ਲਾਰੈਂਸ ਗਰੁੱਪ ਨਾਲ ਸਬੰਧਤ ਨਹੀਂ ਹੈ।
ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਦੇ ਪਿੰਡ ਮੱਲੀਆਂ ਕਲਾਂ ਵਿੱਚ ਸੋਮਵਾਰ ਸ਼ਾਮ ਨੂੰ ਕਬੱਡੀ ਮੈਚ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਚਾਰ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਪੁਲਿਸ ਮੁਤਾਬਕ ਇਸ ਘਟਨਾ ਵਿੱਚ ਸੰਦੀਪ ਦੇ ਇੱਕ ਦੋਸਤ ਨੂੰ ਵੀ ਗੋਲੀ ਲੱਗੀ ਹੈ।
ਲੇਕਿੰਨ ਹੁਣ ਸਾਹਮਣੇ ਆ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਸੰਦੀਪ ਨੰਗਲ ਦੀ ਮੌਤ ਦੀ ਜ਼ਿੰਮੇਵਾਰੀ ਲੈਣ ਦੀਆਂ ਖ਼ਬਰਾਂ ਝੂਠੀਆਂ ਹਨ। ਮੌਕੇ 'ਤੇ ਪਹੁੰਚੇ ਜਲੰਧਰ ਦਿਹਾਤੀ ਪੁਲਿਸ ਦੇ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਸਤਿੰਦਰ ਸਿੰਘ ਨੇ ਦੱਸਿਆ ਕਿ ਸੰਦੀਪ ਇੱਥੇ ਕਬੱਡੀ ਮੈਚ ਲਈ ਆਪਣੀ ਟੀਮ ਲਈ ਆਇਆ ਸੀ ਅਤੇ ਸ਼ਾਮ ਕਰੀਬ 6 ਵਜੇ ਸਵਿਫ਼ਟ ਕਾਰ 'ਚ ਚਾਰ ਅਣਪਛਾਤੇ ਨੌਜਵਾਨ ਆਏ ਤੇ ਉਸ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਸੰਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦਾ ਇਕ ਦੋਸਤ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਹੁਣ ਸਥਿਰ ਹੈ।