ਭਾਰੀ ਸੁਰੱਖਿਆ ਹੇਠ ਰਾਤੀ 1.30 ਵਜੇ ਮਾਨਸਾ ਤੋਂ ਖਰੜ ਸੀ.ਆਈ.ਏ ਲਿਆਇਆ ਗਿਆ ਲਾਰੈਂਸ ਬਿਸ਼ਨੋਈ

By  Jasmeet Singh June 22nd 2022 07:55 AM

ਮੋਹਾਲੀ, 22 ਜੂਨ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸਬੰਧ ਵਿੱਚ ਪੁੱਛਗਿਛ ਲਈ ਪਿਛਲੇ ਹਫ਼ਤੇ ਦਿੱਲੀ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ ਵਿੱਚ ਮੰਗਲਵਾਰ ਸ਼ਾਮ ਨੂੰ ਅਦਾਲਤ ਨੇ ਵਾਧਾ ਕਰ ਦਿੱਤਾ ਹੈ। ਹਾਸਿਲ ਜਾਣਕਾਰੀ ਮੁਤਾਬਕ ਅਦਾਲਤ ਨੇ ਬਿਸ਼ਨੋਈ ਦਾ ਰਿਮਾਂਡ ਪੰਜ ਦਿਨਾਂ ਲਈ ਵਧਾ ਦਿੱਤਾ ਹੈ। ਇਹ ਵੀ ਪੜ੍ਹੋ: ਜੰਗਲਾਤ ਵਿਭਾਗ ਚ' ਹੋਏ ਘੋਟਾਲੇ ਵਿੱਚ ਹੁਣ ਵਿਜੀਲੈਂਸ ਦੀ ਰਡਾਰ 'ਤੇ ਮੁੱਖ ਅਖਬਾਰਾਂ ਤੇ ਟੀਵੀ ਚੈਨਲਾਂ ਦੇ ਪੱਤਰਕਾਰ Jolt-to-gangster-Lawrence-Bishnoi-3 ਇਸ ਤੋਂ ਇਲਾਵਾ ਰਾਤੀ ਕਰੀਬ 1.30 ਵਜੇ ਦੇ ਨੇੜੇ ਤੇਰੇ ਬਿਸ਼ਨੋਈ ਨੂੰ ਚੰਡੀਗੜ੍ਹ ਦੇ ਨੇੜੇ ਖਰੜ ਸਥਿਤ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ ਦੇ ਦਫਤਰ ਵਿਚ ਪੁੱਛਗਿੱਛ ਲਈ ਭਾਰੀ ਪੁਲਿਸ ਸੁਰੱਖਿਆ ਹੇਠ ਬੁਲੇਟ ਪਰੂਫ ਗੱਡੀ ਵਿਚ ਲਿਆਂਦਾ ਗਿਆ। ਸੂਤਰਾਂ ਮੁਤਾਬਕ ਪੁਲਿਸ ਨੇ ਬਿਸ਼ਨੋਈ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਹਾਲਾਂਕਿ 5 ਦਿਨ ਦੀ ਹੀ ਰਿਮਾਂਡ ਹਾਸਿਲ ਹੋ ਪਾਈ ਹੈ। ਬਿਸ਼ਨੋਈ ਨੂੰ ਦਿੱਲੀ ਤੋਂ ਲਿਆਏ ਜਾਣ ਤੋਂ ਬਾਅਦ, ਉਸ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਸ ਨੂੰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ। ਮਰਹੂਮ ਗਾਇਕ ਮੂਸੇਵਾਲਾ ਦੇ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਨੂੰ ਮੁਲਜ਼ਮ ਅਤੇ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਦਿੱਲੀ ਦੀ ਇੱਕ ਅਦਾਲਤ ਨੇ ਪਿਛਲੇ ਹਫ਼ਤੇ ਪੰਜਾਬ ਪੁਲਿਸ ਨੂੰ ਬਿਸ਼ਨੋਈ ਨੂੰ ਇਸ ਮਾਮਲੇ ਵਿੱਚ ਪੰਜਾਬ ਲਿਜਾਣ ਲਈ ਉਸ ਦਾ ਟਰਾਂਜ਼ਿਟ ਰਿਮਾਂਡ ਮਨਜ਼ੂਰ ਕੀਤਾ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਮਹੀਨੇ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋਏ ਗਾਇਕ-ਰਾਜਨੇਤਾ ਮੂਸੇਵਾਲਾ ਦੀ ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕਿਹਾ ਸੀ ਕਿ ਮੂਸੇਵਾਲਾ ਦੀ ਹੱਤਿਆ ਕਿਸੇ ਅੰਤਰ-ਗੈਂਗ ਰੰਜਿਸ਼ ਦਾ ਨਤੀਜਾ ਜਾਪਦੀ ਹੈ ਅਤੇ ਇਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਸ਼ਾਮਲ ਸੀ। ਦਿੱਲੀ ਪੁਲਿਸ ਨੇ ਐਤਵਾਰ ਨੂੰ ਮੂਸੇਵਾਲਾ ਦੀ ਹੱਤਿਆ ਦੇ ਸਬੰਧ ਵਿੱਚ ਦੋ ਸ਼ੂਟਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ, ਅਧਿਕਾਰੀਆਂ ਨੇ ਕਿਹਾ ਸੀ ਕਿ ਉਨ੍ਹਾਂ ਵਿੱਚੋਂ ਇੱਕ ਘਟਨਾ ਦੇ ਸਮੇਂ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ। ਇਨ੍ਹਾਂ ਕੋਲੋਂ ਅੱਠ ਗ੍ਰਨੇਡ, ਇੱਕ ਅੰਡਰ-ਬੈਰਲ ਗ੍ਰਨੇਡ ਲਾਂਚਰ, ਨੌਂ ਇਲੈਕਟ੍ਰਿਕ ਡੈਟੋਨੇਟਰ, ਇੱਕ ਅਸਾਲਟ ਰਾਈਫਲ ਅਤੇ 20 ਕਾਰਤੂਸ, ਤਿੰਨ ਆਧੁਨਿਕ ਪਿਸਤੌਲ, 36 ਰੌਂਦ ਅਤੇ ਇੱਕ ਏਕੇ ਸੀਰੀਜ਼ ਅਸਾਲਟ ਰਾਈਫਲ ਦਾ ਕੁਝ ਹਿੱਸਾ ਬਰਾਮਦ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਕਿਹਾ ਸੀ ਕਿ ਹਥਿਆਰਾਂ ਦੇ ਕੰਮ ਨਾ ਕਰਨ ਦੀ ਸਥਿਤੀ ਵਿੱਚ ਵਿਸਫੋਟਕ ਇੱਕ ਬੈਕਅੱਪ ਯੋਜਨਾ ਦਾ ਹਿੱਸਾ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਪ੍ਰਿਆਵਰਤ ਉਰਫ਼ ਫ਼ੌਜੀ (26), ਰਾਜ ਦੇ ਝੱਜਰ ਜ਼ਿਲ੍ਹੇ ਦੇ ਰਹਿਣ ਵਾਲੇ ਕਸ਼ਿਸ਼ (24) ਅਤੇ ਪੰਜਾਬ ਦੇ ਬਠਿੰਡਾ ਦੇ ਵਾਸੀ ਕੇਸ਼ਵ ਕੁਮਾਰ (29) ਵਜੋਂ ਹੋਈ ਹੈ। Neeraj Bawana, Lawrence Bishnoi, crime syndicate, haryana, kala jatheri gang ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, 28 FIR ਦਰਜ ਪੁਲਿਸ ਨੇ ਕਿਹਾ ਕਿ ਪ੍ਰਿਅਵਰਤ ਨੇ ਨਿਸ਼ਾਨੇਬਾਜ਼ਾਂ ਦੀ ਇੱਕ ਟੀਮ ਦੀ ਅਗਵਾਈ ਕੀਤੀ ਸੀ ਅਤੇ ਘਟਨਾ ਦੇ ਸਮੇਂ ਬਰਾੜ ਦੇ ਸਿੱਧੇ ਸੰਪਰਕ ਵਿੱਚ ਸੀ। ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਇਸ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਾਰ ਲਾਰੈਂਸ ਬਿਸ਼ਨੋਈ ਸਮੇਤ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। -PTC News

Related Post