ਹੁਸ਼ਿਆਰਪੁਰ: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁਕਤਸਰ ਪੁਲਿਸ ਨੂੰ ਟਰਾਂਜਿਟ ਰਿਮਾਂਡ ’ਤੇ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਵੱਖ-ਵੱਖ ਕੇਸਾਂ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਖਾਸ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਰਟ ਵਿੱਚ ਪੇਸ਼ ਕਰਨ ਸਮੇਂ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਸਖ਼ਤ ਇੰਤਜ਼ਾਮ ਕੀਤਾ ਗਿਆ ਸੀ। ਇਸ ਤੋਂ ਇਲਾਵਾ ਕਿਸੇ ਵੀ ਹੋਰ ਵਿਅਕਤੀ ਨੂੰ ਕੋਰਟ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ ਦੀ ਸ਼ਾਮ 5.30 ਵਜੇ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਗੁਰੱਪ ਨੇ ਜਿੰਮੇਵਾਰੀ ਲਈ ਸੀ। ਉਸ ਤੋਂ ਬਾਅਦ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਉੱਤੇ ਪੰਜਾਬ ਲੈ ਕੇ ਆਈ ਸੀ। ਇਹ ਵੀ ਪੜ੍ਹੋ:Presidential Election Result 2022: ਵੋਟਾਂ ਦੀ ਹੋਵੇਗੀ ਗਿਣਤੀ, ਦੇਸ਼ ਦਾ 15ਵਾਂ ਰਾਸ਼ਟਰਪਤੀ ਕੌਣ ਬਣੇਗਾ -PTC News