'ਸੁਖਬੀਰ @ 7': ਪੰਜਾਬ ਦੇ ਕਿਸਾਨਾਂ ਬਾਰੇ ਜਾਣੋ ਸੁਖਬੀਰ ਸਿੰਘ ਬਾਦਲ ਦਾ ਵਿਜ਼ਨ

By  Pardeep Singh February 4th 2022 10:44 AM -- Updated: February 9th 2022 01:17 PM

ਚੰਡੀਗੜ੍ਹ (ਐਪੀਸੋਡ 3): ਪੀਟੀਸੀ ਨੇ ਹਮੇਸ਼ਾ ਲੋਕਪੱਖੀ ਮੁੱਦਿਆਂ ਨੂੰ ਦਰਸ਼ਕਾਂ ਦੇ ਸਾਹਮਣੇ ਰੱਖਦਾ ਆਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪੀਟੀਸੀ ਵੱਲੋਂ ਇੱਕ ਨਵਾਂ ਤੇ ਨਿਵੇਕਲਾ ਸ਼ੋਅ ਸੁਖਬੀਰ @7 ਦਰਸ਼ਕਾਂ ਦੀ ਝੋਲੀ ਵਿੱਚ ਪਾਇਆ ਹੈ। ਜਿਸ ਵਿੱਚ ਲੋਕ ਸਿਆਸੀ ਆਗੂਆਂ ਦੇ ਵਿਜ਼ਨ ਬਾਰੇ ਜਾਣ ਸਕਣਗੇ ਅਤੇ ਜੋ ਲੋਕਾਂ ਦੇ ਦਿਲਾਂ ਵਿੱਚ ਸਵਾਲ ਹਨ ਉਨ੍ਹਾਂ ਦਾ ਜਵਾਬ ਲੈ ਸਕਦੇ ਹਨ। ਪੀਟੀਸੀ ਨੇ ਸ਼ੋਅ ਵਿੱਚ ਪੈਨਲ ਅਤੇ ਪੰਜਾਬ ਦੇ ਲੋਕਾਂ ਨੂੰ ਕਾਲ ਅਤੇ ਵਾਟਸ ਐਪ ਦੁਆਰਾ ਜੋੜਿਆ ਹੈ। ਸੁਖਬੀਰ @7 ਸ਼ੋਅ ਦੇ ਤੀਜੇ ਭਾਗ ਵਿੱਚ ਕਿਸਾਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਸ਼ੋਅ ਵਿੱਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਕਿਸਾਨਾਂ ਬਾਰੇ ਆਪਣਾ ਵਿਜ਼ਨ ਪੰਜਾਬ ਦੇ ਲੋਕਾਂ ਨਾਲ ਸਾਂਝਾ ਕੀਤਾ ਹੈ। ALSO READ IN ENGLISH: Sukhbir @ 7pm: Punjab needs to diversify towards high-value farming, says Sukhbir Singh Badal ਸ਼ੋਅ ਵਿੱਚ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨੀ ਨੂੰ ਬਚਾਉਣ ਲਈ ਸਭ ਤੋਂ ਪਹਿਲਾਂ ਪਾਣੀ ਜ਼ਰੂਰੀ ਹੈ ਅਤੇ ਇਸ ਲਈ ਨਹਿਰੀ ਸਿਸਟਮ ਅਤੇ ਟਿਊਬਵੈੱਲ ਸਿਸਟਮ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਸਲੀ ਚੱਕਰ ਵਿੱਚੋਂ ਬਾਹਰ ਆਉਂਣ ਉੱਤੇ ਵਧੇਰੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਮੰਡੀਕਰਨ ਨੂੰ ਹੋਰ ਕਿਵੇਂ ਮਜ਼ਬੂਤ ਕੀਤਾ ਜਾ ਸਕਦਾ ਹੈ। ਸ਼ੋਅ ਦੇ ਪੈਨਲ ਵਿੱਚ ਮੌਜੂਦ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਨੇ ਸੁਖਬੀਰ ਸਿੰਘ ਬਾਦਲ ਤੋਂ ਸਵਾਲ ਕੀਤਾ ਕਿ ਪੰਜਾਬ ਦਾ ਕਿਸਾਨ ਖੁਦ ਮਜ਼ਦੂਰ ਬਣ ਰਿਹਾ ਹੈ ਅਤੇ ਤੁਹਾਡੇ ਕੋਲ ਇਸ ਬਾਰੇ ਕੀ ਬਿਉਂਤ ਹੈ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਖੇਤੀ ਵਿਭਿੰਨਤਾ ਉੱਤੇ ਵਧੇਰੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਸਲਾਹ ਦਿੱਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕਿਸਾਨ ਦੀ ਪਤਨੀ ਘਰ ਵਿੱਚ 10 ਪਸ਼ੂ ਰੱਖ ਲਵੇ ਅਤੇ ਉਸ ਲਈ ਉਹ ਸਰਕਾਰ ਆਉਣ ਤੇ ਲੋਨ ਦੇਣਗੇ ਅਤੇ ਇਸ ਲੋਨ ਵਿੱਚ ਵਿਆਜ ਵੀ ਨਹੀਂ ਲੱਗੇਗਾ।ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਡੇਅਰੀ ਫਾਰਮ, ਮੱਛੀ ਪਾਲਣ ਅਤੇ ਹੋਰ ਕਈ ਤਰ੍ਹਾਂ ਦੇ ਸਹਾਇਕ ਧੰਦੇ ਕਰਨੇ ਚਾਹੀਦੇ ਹਨ ਤਾਂ ਕਿ ਕਿਸਾਨ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਸੁਖਬੀਰ ਸਿੰਘ ਬਾਦਲ ਨੇ ਸ਼ੋਅ ਵਿੱਚ ਕਿਸਾਨੀ ਨੂੰ ਬਚਾਉਣ ਲਈ ਆਪਣਾ ਵਿਜ਼ਨ ਪੰਜਾਬ ਦੇ ਲੋਕਾਂ ਦੇ ਸਾਹਮਣੇ ਰੱਖਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਸਰਕਾਰ ਆਉਣ ਉੱਤੇ ਉਹ ਖੇਤੀਬਾੜੀ ਲਈ ਨਵੇਂ ਉਪਰਾਲੇ ਕਰਨਗੇ। ਇਹ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਮੁਹਾਲੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼ -PTC News

Related Post