ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ
ਨਵੀਂ ਦਿੱਲੀ: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਵਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ਤੋਂ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਇਸ ਮੌਕੇ ਯਾਦਗਾਰੀ ਸਿੱਕਾ ਤੇ ਡਾਕ ਟਿਕਟ ਵੀ ਜਾਰੀ ਕਰਨਗੇ।
ਇਸ ਪਵਿੱਤਰ ਮੌਕੇ 400 ਰਾਗੀ ਸ਼ਬਦ ਕੀਰਤਨ ਕਰਨਗੇ। ਰਾਜਾਂ ਦੇ ਮੁੱਖ ਮੰਤਰੀ ਅਤੇ ਅਤੇ ਵਿਦੇਸ਼ਾਂ ਤੋਂ ਕਈ ਪ੍ਰਮੁੱਖ ਸ਼ਖਸੀਅਤਾਂ ਇਸ ਸਮਾਗਮ ਦਾ ਹਿੱਸਾ ਬਣਨਗੀਆਂ। ਇਸ ਸਮਾਗਮ ਬਾਰੇ ਪੀਐੱਮਓ ਨੇ ਦੱਸਿਆ ਕਿ ਇਹ ਪ੍ਰੋਗਰਾਮ ਕੇਂਦਰ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਗੀ ਅਤੇ ਬੱਚੇ ਵੀ ਹਾਜ਼ਰੀ ਭਰਨਗੇ। ਇਸ ਦੌਰਾਨ ਸਿੱਖ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਵੀ ਪੇਸ਼ ਕੀਤਾ ਜਾਵੇਗਾ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਪੀਟੀਸੀ ਨੈਟਵਰਕ (ਪੀਟੀਸੀ ਨਿਊਜ਼ ਟੀਵੀ, ਪੀਟੀਸੀ ਪੰਜਾਬੀ ਐਫਬੀ, ਪੀਟੀਸੀ ਨਿਊਜ਼ ਐਫਬੀ, ਪੀਟੀਸੀ ਨਿਊਜ਼ ਯੂਟਿਊਬ ਚੈਨਲ) 'ਤੇ ਲਾਈਵ ਅਤੇ ਐਕਸਲੂਸਿਵ ਦੇਖੋ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ LIVE:-
ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰੂਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਹ ਵੀ ਪੜ੍ਹੋ:ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼
-PTC News