ਚੰਡੀਗੜ੍ਹ : ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਕੋਰੋਨਾ ਵਾਇਰਸ ਨਾਲ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਕਾਫ਼ੀ ਚਿੰਤਾਜਨਕ ਹਾਲਤ ਪੈਦਾ ਹੋ ਗਏ ਹਨ। ਕੋਰੋਨਾ ਨਾਲ ਹਰ ਦਿਨ ਲੱਖਾਂ ਲੋਕ ਪਾਜ਼ੀਟਿਵ ਹੋ ਰਹੇ ਹਨ।
ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ 6 ਮਰੀਜ਼ਾਂ ਦੀ ਮੌਤ
[caption id="attachment_492569" align="aligncenter"] ਕੈਪਟਨ ਨੇ ਕੋਵਿਡ ਰਿਵਿਊ ਮੀਟਿੰਗ ਦੌਰਾਨ ਸੂਬੇ ਵਿਚ ਲੌਕਡਾਊਨ ਲਾਉਣ ਤੋਂ ਕੀਤਾ ਇੰਨਕਾਰ[/caption]
ਇਸ ਦੌਰਾਨ ਪੰਜਾਬ ਨਾਲ ਜੁੜੀ ਇੱਕ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿਚ ਫਿਲਹਾਲ ਲੌਕਡਾਊਨਨਹੀਂ ਲੱਗੇਗਾ। ਸੂਤਰਾਂ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਰਿਵਿਊ ਮੀਟਿੰਗ ਵਿਚ ਸੂਬੇ ਵਿਚ ਲੌਕਡਾਊਨ ਲਾਉਣ ਤੋਂਇਨਕਾਰ ਕੀਤਾ ਹੈ। ਮੁੱਖ ਮੰਤਰੀ ਨੇ ਮੀਟਿੰਗ ਵਿਚ ਲੌਕਡਾਊਨ ਲਾਉਣ ਉਪਰ ਚਰਚਾ ਦੌਰਾਨ ਅਹਿਮ ਟਿੱਪਣੀ ਕੀਤੀ ਹੈ।
[caption id="attachment_492568" align="aligncenter"] ਕੈਪਟਨ ਨੇ ਕੋਵਿਡ ਰਿਵਿਊ ਮੀਟਿੰਗ ਦੌਰਾਨ ਸੂਬੇ ਵਿਚ ਲੌਕਡਾਊਨ ਲਾਉਣ ਤੋਂ ਕੀਤਾ ਇੰਨਕਾਰ[/caption]
ਮੁੱਖ ਮੰਤਰੀ ਨੇ ਕਿਹਾ-ਲੌਕਡਾਊਨ ਲਾਉਣ ਨਾਲ ਸੂਬੇ ਵਿਚ ਮੁੜ ਵਿੱਤੀ ਸੰਕਟ ਪੈਦਾ ਹੋ ਸਕਦਾ ਹੈ।ਮੁੱਖ ਮੰਤਰੀ ਨੇ ਕਿਹਾ ਇਕ ਵਾਰ ਵਿੱਤੀ ਸੰਕਟ ਪੈਦਾ ਹੋਣ ਕਾਰਨ 6 ਮਹੀਨੇ ਵਿੱਤੀ ਖਲਾਅ ਪੈਦਾ ਹੋ ਜਾਂਦਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਸਪਲਾਈ ਵਿਭਾਗ ਨੂੰ 30 ਅਪਰੈਲ ਤੱਕ ਕਿਸਾਨਾਂ ਦੀ ਪੈਂਡਿੰਗ ਅਦਾਇਗੀ ਕਰਨ ਦੇ ਹੁਕਮਦਿੱਤੇ ਹਨ।
[caption id="attachment_492567" align="aligncenter"] ਕੈਪਟਨ ਨੇ ਕੋਵਿਡ ਰਿਵਿਊ ਮੀਟਿੰਗ ਦੌਰਾਨ ਸੂਬੇ ਵਿਚ ਲੌਕਡਾਊਨ ਲਾਉਣ ਤੋਂ ਕੀਤਾ ਇੰਨਕਾਰ[/caption]
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਐਤਵਾਰ ਨੂੰ ਸੂਬੇ ਭਰ ਵਿਚ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਰਾਤ ਨੂੰ ਲੱਗਣ ਵਾਲੇ ਕਰਫਿਊ ਦਾ ਸਮਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਸੀ। ਇਹ ਹੁਕਮ 30 ਅਪ੍ਰੈਲ ਤੱਕ ਲਾਗੂ ਰਹਿਣਗੇ।
[caption id="attachment_492570" align="aligncenter"] ਕੈਪਟਨ ਨੇ ਕੋਵਿਡ ਰਿਵਿਊ ਮੀਟਿੰਗ ਦੌਰਾਨ ਸੂਬੇ ਵਿਚ ਲੌਕਡਾਊਨ ਲਾਉਣ ਤੋਂ ਕੀਤਾ ਇੰਨਕਾਰ[/caption]
ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ
ਇਸ ਦੇ ਨਾਲ ਹੀ ਸਾਰੇ ਬਾਰ ,ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ 30 ਅਪ੍ਰੈਲ ਤੱਕ ਮੁਕੰਮਲ ਬੰਦ ਰਹਿਣਗੇ ਤੇ ਰੈਸਟੋਰੈਂਟ ਤੇ ਹੋਟਲ ਖੁੱਲੇ ਰਹਿਣਗੇ ਪਰ ਉਨ੍ਹਾਂ ਵਿਚ ਸਿਰਫ ਟੇਕ ਅਵੇਅ ਅਤੇ ਹੋਮ ਡਿਲਵਰੀ ਦੀ ਹੀ ਸੁਵਿਧਾ ਦਿੱਤੀ ਜਾਵੇਗੀ। ਐਤਵਾਰ ਨੂੰ ਸਾਰੇ ਮਾਲ, ਦੁਕਾਨਾਂ ਅਤੇ ਬਾਜ਼ਾਰ ਮੁਕੰਮਲ ਬੰਦ ਰਹਿਣਗੇ।
-PTCNews