ਕੀ ਭਾਰਤ 'ਚ ਮੁੜ ਲੱਗੇਗਾ ਲਾਕਡਾਊਨ ? ਕਈ ਸ਼ਹਿਰਾਂ 'ਚ ਫ਼ਿਰ ਲੱਗਾ ਮੁਕੰਮਲ ਕਰਫ਼ਿਊ
ਨਵੀਂ ਦਿੱਲੀ : ਦੇਸ਼ ਕੋਰੋਨਾ ਦੀ ਦੂਜੀ ਵੱਡੀ ਲਹਿਰ ਦੀ ਲਪੇਟ ਵਿਚ ਹੈ। ਕੋਰੋਨਾ ਦੀ ਤਬਾਹੀ ਦੇ ਮੱਦੇਨਜ਼ਰ ਦਿੱਲੀ ਸਣੇ ਕਈ ਰਾਜਾਂ ਨੇ ਲਾਕਡਾਊਨ (Lockdown) , ਨਾਈਟ ਕਰਫ਼ਿਊ (Night Curfew) , ਵੀਕੈਂਡ ਲਾਕਡਾਊਨ (Weekend Lockdown) ਵਰਗੀਆਂ ਸਖਤ ਪਾਬੰਦੀਆਂ ਲਗਾ ਦਿੱਤੀਆਂ ਹਨ। ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਦੇਸ਼ ‘ਚ ਪਹਿਲੀ ਵਾਰ 24 ਘੰਟਿਆਂ ਦੇ ਅੰਦਰ ਸਵਾ ਲੱਖ ਤੋਂ ਵੱਧ ਕੋਰੋਨਾ ਵਾਇਰਸ ਦੇ ਕੇਸ ਦਰਜ ਕੀਤੇ ਗਏ ਹਨ। ਜਿਸ ਤੋਂ ਬਾਅਦ ਸੂਬੇ ਆਪਣੇ ਪੱਧਰ ‘ਤੇ ਕੋਰੋਨਾ ‘ਤੇ ਕਾਬੂ ਪਾਉਣ ਲਈ ਯਤਨਾਂ ‘ਚ ਜੁੱਟ ਗਏ ਹਨ। [caption id="attachment_487713" align="aligncenter"] ਕੀ ਭਾਰਤ 'ਚ ਮੁੜ ਲੱਗੇਗਾ ਲਾਕਡਾਊਨ ? ਕਈ ਸ਼ਹਿਰਾਂ 'ਚ ਫ਼ਿਰ ਲੱਗਾ ਮੁਕੰਮਲ ਕਰਫ਼ਿਊ[/caption] ਹੁਣ ਪੂਰੇ ਪੰਜਾਬ 'ਚ ਲੱਗੇਗਾ ਨਾਈਟ ਕਰਫ਼ਿਊ ,ਰਾਜਨੀਤਿਕ ਇਕੱਠਾਂ 'ਤੇ ਪੂਰੀ ਤਰ੍ਹਾਂ ਪਾਬੰਦੀ Lockdown India : ਮਹਾਰਾਸ਼ਟਰ ਵਿੱਚ ਹਾਲਾਤ ਬਹੁਤ ਮਾੜੇ ਹਨ। ਓਥੇ ਵੀਕੈਂਡ ਲਾਕਡਾਊਨ ਅਤੇ ਨਾਈਟ ਕਰਫ਼ਿਊ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿਚ ਨਾਈਟ ਕਰਫ਼ਿਊਵੀ ਲਗਾਇਆ ਗਿਆ ਹੈ। ਦੂਜੇ ਰਾਜਾਂ ਵਿਚ ਵੀ ਸਥਿਤੀ ਚੰਗੀ ਨਹੀਂ ਹੈ, ਕਈ ਹੋਰ ਰਾਜਾਂ ਨੇ ਵੀਕੈਂਡ ਲਾਕਡਾਊਨ ਅਤੇਨਾਈਟ ਕਰਫ਼ਿਊਵਰਗੀਆਂ ਪਾਬੰਦੀਆਂ ਲਗਾਈਆਂ ਹਨ। ਅਜਿਹੀ ਸਥਿਤੀ ਵਿਚ ਵੱਡਾ ਸਵਾਲ ਇਹ ਹੈ ਕਿ ਕੀ ਦੇਸ਼ ਇਕ ਵਾਰ ਫਿਰ ਲਾਕਡਾਊਨਵੱਲ ਵਧ ਰਿਹਾ ਹੈ ? ਕੋਰੋਨਾ ਵਾਇਰਸ ਦੇ ਚੱਲਦੇ ਕਈ ਸੂਬਿਆਂ ਅਤੇ ਕਈ ਸ਼ਹਿਰਾਂ ਵਿੱਚ ਫ਼ਿਰ lockdown ਲਾਉਣ ਦੀ ਗੱਲ ਚੱਲ ਰਹੀ ਹੈ। [caption id="attachment_487712" align="aligncenter"] ਕੀ ਭਾਰਤ 'ਚ ਮੁੜ ਲੱਗੇਗਾ ਲਾਕਡਾਊਨ ? ਕਈ ਸ਼ਹਿਰਾਂ 'ਚ ਫ਼ਿਰ ਲੱਗਾ ਮੁਕੰਮਲ ਕਰਫ਼ਿਊ[/caption] lockdown : coronavirus :ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਦੇ ਵੱਧਦੇ ਖਤਰੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 6:30 ਵਜੇ ਹੋਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਪੀਐੱਮ ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ‘ਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫ੍ਰੰਸਿੰਗ ਰਾਹੀਂ ਚਰਚਾ ਕਰਨਗੇ। ਇਸ ਤੋਂ 2 ਦਿਨ ਪਹਿਲਾਂ ਹੀ ਪੀਐੱਮ ਮੋਦੀ ਨੇ ਕੋਰੋਨਾ ਰਿਵਿਊ ਮੀਟਿੰਗ ਕੀਤੀ ਸੀ। [caption id="attachment_487711" align="aligncenter"] ਕੀ ਭਾਰਤ 'ਚ ਮੁੜ ਲੱਗੇਗਾ ਲਾਕਡਾਊਨ ? ਕਈ ਸ਼ਹਿਰਾਂ 'ਚ ਫ਼ਿਰ ਲੱਗਾ ਮੁਕੰਮਲ ਕਰਫ਼ਿਊ[/caption] lockdown : coronavirus : ਮੱਧ ਪ੍ਰਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਭੋਪਾਲ ਦੇ ਕੁਲਾਰ 'ਚ 9 ਦਿਨਾਂ ਦਾ ਲਾਕਡਾਊਨ ਲਗਾਇਆ ਗਿਆ ਹੈ। ਭੋਪਾਲ ਦੇ ਕੁਲੈਕਟਰ ਅਤੇ ਡੀਆਈਜੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਸਮੇਂ ਦੌਰਾਨ ਜ਼ਰੂਰੀ ਸੇਵਾਵਾਂ ਦੀ ਸਹੂਲਤ ਜਾਰੀ ਰਹੇਗੀ। ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਰਾਜ ਸਰਕਾਰ ਨੇ ਸਾਰੇ ਸ਼ਹਿਰੀ ਖੇਤਰਾਂ ਵਿਚ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਮੁਕੰਮਲ ਤਾਲਾਬੰਦੀ ਲਾਗੂ ਕਰ ਦਿੱਤੀ ਹੈ। [caption id="attachment_487714" align="aligncenter"] ਕੀ ਭਾਰਤ 'ਚ ਮੁੜ ਲੱਗੇਗਾ ਲਾਕਡਾਊਨ ? ਕਈ ਸ਼ਹਿਰਾਂ 'ਚ ਫ਼ਿਰ ਲੱਗਾ ਮੁਕੰਮਲ ਕਰਫ਼ਿਊ[/caption] lockdown : Latest News : ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਰਵਾਰ ਨੂੰ ਕਿਹਾ ਕਿ ਵੱਧ ਰਹੇ ਇਨਫੈਕਸ਼ਨ ਦੇ ਮੱਦੇਨਜ਼ਰ ਸ਼ਹਿਰੀ ਖੇਤਰਾਂ ਵਿੱਚ 2 ਦਿਨਾਂ ਤੱਕ ਸਭ ਕੁੱਝ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਉਹ ਕਦੇ ਨਹੀਂ ਚਾਹੁੰਦੇ ਕਿ ਰਾਜ ਵਿੱਚ ਪੂਰੀ ਕੈਦ ਲਗਾਈ ਜਾਵੇ ਪਰ ਬੇਕਾਬੂ ਸਥਿਤੀ ਦੇ ਮੱਦੇਨਜ਼ਰ ਸਰਕਾਰ ਨੇ ਇਹ ਫੈਸਲਾ ਲਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਮੁਕੰਮਲ ਬੰਦੀ ਕੀਤੀ ਗਈ ਹੈ।ਛੀਂਦਵਾੜਾ, ਸ਼ਾਜਾਪੁਰ ਅਤੇ ਹੋਰ ਥਾਵਾਂ 'ਤੇ ਲਾਕਡਾਊਨ ਲਗਾਇਆ ਗਿਆ ਹੈ। ਛਿੰਦਵਾੜਾ ਵਿਚ ਅਗਲੇ 7 ਦਿਨਾਂ ਲਈ ਲਾਕਡਾਊਨ ਲਗਾਇਆ ਗਿਆ ਹੈ। ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਨੇ ਤੋੜੇ ਸਾਰੇ ਰਿਕਾਰਡ ,24 ਘੰਟਿਆਂ 'ਚ 1 ਲੱਖ 26 ਹਜ਼ਾਰ ਨਵੇਂ ਕੇਸ ਆਏ ਸਾਹਮਣੇ [caption id="attachment_487708" align="aligncenter"] ਕੀ ਭਾਰਤ 'ਚ ਮੁੜ ਲੱਗੇਗਾ ਲਾਕਡਾਊਨ ? ਕਈ ਸ਼ਹਿਰਾਂ 'ਚ ਫ਼ਿਰ ਲੱਗਾ ਮੁਕੰਮਲ ਕਰਫ਼ਿਊ[/caption] ਦੱਸ ਦੇਈਏ ਕਿ ਕੋਰੋਨਾ ਤੋਂ ਭਾਰਤ ਵਿੱਚ ਹਰ ਦਿਨ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਕੁਝ ਰਾਜਾਂ ਵਿੱਚ ਹਰ ਦਿਨ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿੱਚ 12 ਰਾਜ ਅਜਿਹੇ ਹਨ ,ਜਿਥੇ ਕੋਰੋਨਾ ਦੇ ਕੇਸ ਵੱਧ ਰਹੇ ਹਨ ਅਤੇ ਲਾਗ ਕਾਰਨ ਲੋਕ ਮਾਰੇ ਜਾ ਰਹੇ ਹਨ। ਇਹ ਰਾਜ ਮਹਾਰਾਸ਼ਟਰ, ਪੰਜਾਬ, ਛੱਤੀਸਗੜ, ਕਰਨਾਟਕ, ਗੁਜਰਾਤ, ਮੱਧ ਪ੍ਰਦੇਸ਼, ਦਿੱਲੀ, ਤਾਮਿਲਨਾਡੂ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਕੇਰਲ ਹਨ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਦੇ ਏਮਜ਼ ਵਿੱਚ ਅੱਜ ਤੋਂ ਚਾਰ ਹਫ਼ਤਿਆਂ ਲਈ ਰੁਟੀਨ ਵਾਕ-ਇਨ ਓਪੀਡੀ ਬੰਦ ਕੀਤੀਆਂ ਜਾ ਰਹੀਆਂ ਹਨ। lockdown : Latest News । lockdown : coronavirus । Lockdown India -PTCNews